Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨ ਮੇਲੇ ‘ਚ ਗੂੰਜਿਆ ਤਰੱਕੀ ਦਾ ਸੁਨੇਹਾ : ਨਰਿੰਦਰਪਾਲ ਸਿੰਘ ਸਵਨਾ ਨੇ ਸਟਾਲਾਂ ਦਾ ਦੌਰਾ ਕਰਕੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸੰਵਾਦ

ਵਿਧਾਇਕ ਸਵਨਾ ਅਤੇ ਜਗਦੀਪ ਕੰਬੋਜ ਗੋਲਡੀ ਰਹੇ ਉਚੇਚੇ ਤੌਰ ਤੇ ਹਾਜ਼ਰ

Narinder Pal Singh Sawna, Jagdeep Kamboj Goldy

Gurpreet Singh

Gurpreet Singh

5 Dariya News

ਫਾਜ਼ਿਲਕਾ , 10 Apr 2026

Last updated on: Apr 10, 2026, 17:26 IST

ਅੱਜ ਫਾਜ਼ਿਲਕਾ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ ਨਾਲ ਸਹਾਇਕ ਧੰਧਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। 

ਵਿਧਾਇਕ ਸਵਨਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਖੇਤੀ ਨੂੰ ਲਾਭਕਾਰੀ ਬਣਾਉਣ ਲਈ ਰਵਾਇਤੀ ਫਸਲਾਂ ਦੇ ਨਾਲ-ਨਾਲ ਸਹਾਇਕ ਧੰਧਿਆਂ ਨੂੰ ਅਪਨਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਬੱਕਰੀ ਪਾਲਣ, ਸੂਰ ਪਾਲਣ, ਮੱਛੀ ਪਾਲਣ, ਫਲਦਾਰ ਬੂਟੇ ਲਗਾਉਣ ਅਤੇ ਦਰੱਖਤਾਂ ਦੀ ਰੋਪਾਈ ਵਰਗੀਆਂ ਗਤੀਵਿਧੀਆਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕਦਾ ਹੈ।

ਇਸ ਮੌਕੇ ਪ੍ਰਗਤੀਸ਼ੀਲ ਕਿਸਾਨਾਂ ਵੱਲੋਂ ਵੱਖ-ਵੱਖ ਸਟਾਲ ਵੀ ਲਗਾਏ ਗਏ, ਜਿੱਥੇ ਉਨ੍ਹਾਂ ਨੇ ਆਪਣੀਆਂ ਨਵੀਨਤਮ ਤਕਨੀਕਾਂ ਅਤੇ ਸਫਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕਾਂ ਸਵਨਾ ਨੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਅਤੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਤਜਰਬਿਆਂ ਬਾਰੇ ਜਾਣਿਆ।

ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਵੱਲੋ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਵੱਲੋਂ ਚਲ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਕਿਸਾਨ ਮੇਲਿਆਂ ਰਾਹੀਂ ਕਿਸਾਨਾਂ ਨੂੰ ਖੇਤੀ ਸੰਬੰਧੀ ਵਿਗਿਆਨਕ ਤਰੀਕੇ, ਫਸਲਾਂ ਦੀ ਸੰਭਾਲ, ਜ਼ਰੂਰੀ ਖਾਦਾਂ, ਬੀਜਾਂ ਦੀ ਚੋਣ ਅਤੇ ਕੀੜੇ-ਮਕੌੜਿਆਂ ਤੋਂ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਮਿਲਦੀ ਹੈ। 

ਉਨ੍ਹਾਂ ਨੇ ਕਿਹਾ ਕਿ ਕਿਸਾਨ ਮੇਲੇ ਕਿਸਾਨਾਂ ਲਈ ਇੱਕ ਮੰਚ ਵਜੋਂ ਕੰਮ ਕਰਦੇ ਹਨ, ਜੋ ਖੇਤੀ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਵੀ ਬਹੁਤ ਮੱਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਵੱਡੀ ਗਿਣਤੀ ਵਿੱਚ ਕਿਸਾਨ ਮੇਲਿਆਂ ਵਿੱਚ ਪਹੁੰਚ ਕੇ ਵਿਗਿਆਨੀਆਂ ਨਾਲ ਸੰਪਰਕ ਕਰਕੇ ਆਪਣੀ ਖੇਤੀ ਨੂੰ ਲਾਭਕਾਰੀ ਬਣਾ ਰਹੇ ਹਨ।

 ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਤੇ  ਝੋਨੇ ਦੀ ਸਿਧੀ ਬਿਜਾਈ ਅਪਣਾਉਣ ਲਈ ਕਿਹਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਆਏ ਹੋਏ ਕਿਸਾਨ ਵੀਰਾ ਅਤੇ ਬੀਬੀਆਂ ਦਾ ਧੰਨਵਾਦ ਕੀਤਾ। ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਇਸ ਮੌਕੇ ਕਿਸਾਨਾਂ ਨੂੰ ਵੱਖ-ਵੱਖ ਸਕੀਮਾਂ ਜਿਵੇਂ ਕਿ ਸਬਸਿਡੀ ਯੋਜਨਾਵਾਂ, ਆਧੁਨਿਕ ਖੇਤੀ ਤਕਨੀਕਾਂ ਅਤੇ ਨਵੀਂਆਂ ਫਸਲਾਂ ਬਾਰੇ ਜਾਣਕਾਰੀ ਦਿੱਤੀ ਗਈ। 

ਇਸ ਤੋਂ ਇਲਾਵਾ, ਮਾਹਿਰਾਂ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਕੀਤਾ। ਇਸ ਮੇਲੇ ਵਿੱਚ ਹੁੰਮ ਹੁਮਾ ਕੇ ਪਹੁੰਚਿਆ ਕਿਸਾਨ ਬੀਬੀਆਂ, 200 ਤੋਂ  ਵੱਧ ਕਿਸਾਨ ਬੀਬੀਆਂ ਨੇ ਮੇਲੇ ਵਿੱਚ ਕੀਤੀ ਸ਼ਿਰਕਤ ਅਤੇ 10 ਸੈਲਫ ਹੈਲਪ ਗਰੁੱਪ ਕਿਸਾਨ ਬੀਬੀਆਂ ਵੱਲੋਂ ਇਸ ਕਿਸਾਨ ਮੇਲੇ ਵਿੱਚ ਆਪਣੀਆਂ ਪ੍ਰਦਰਸ਼ਨੀ ਵੀ ਲਗਾਈ ਗਈਆ।

ਇਸ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਿਰਕਤ ਕੀਤੀ ਅਤੇ ਖੇਤੀਬਾੜੀ ਨਾਲ ਸੰਬੰਧਿਤ ਨਵੀਆਂ ਜਾਣਕਾਰੀਆਂ ਹਾਸਲ ਕਰਦਿਆਂ ਇਸ ਉਪਰਾਲੇ ਦੀ ਸਰਾਹਨਾ ਕੀਤੀ। ਇਸ ਮੌਕੇ ਐਸਡੀਐਮ ਸ੍ਰੀ ਕੰਵਰਜੀਤ ਸਿੰਘ, ਸ੍ਰੀ ਜੁਗਰਾਜ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ ਕਰਨਜੀਤ ਗਿੱਲ, ਸ੍ਰੀ ਉਪਕਾਰ ਜਾਖੜ ਚੇਅਰਮੈਨ ਯੋਜਨਾ ਕਮੇਟੀ, ਸ੍ਰੀ ਮੋਹਰ ਸਿੰਘ ਜਾਖੜ ਆਦਿ ਹਾਜਰ ਸਨ।

 

Tags: Narinder Pal Singh Sawna , Jagdeep Kamboj Goldy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD