Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮਾਨ ਸਰਕਾਰ ਦਾ ਵੱਡਾ ਫ਼ੈਸਲਾ ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਪੰਜਾਬ ਸਰਕਾਰ ਵੱਲੋਂ 42 ਸਪੈਸ਼ਲ ਐਜੁਕੇਟਰ, 1 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕ ਪੈਨਲ ‘ਤੇ ਸ਼ਾਮਲ

Dr Baljit Kaur, Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 10 Apr 2026

Last updated on: Apr 10, 2026, 17:31 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖਤਾ-ਪੂਰਣ ਅਤੇ ਬਾਲ ਹਿਤੈਸ਼ੀ ਕਦਮ ਚੁੱਕਿਆ ਗਿਆ ਹੈ। ਬੱਚਿਆਂ ਲਈ ਗੱਲਬਾਤ ਦੀ ਸਹੂਲਤ ਯਕੀਨੀ ਬਣਾਉਣ ਅਤੇ ਭਾਸ਼ਾ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ 42 ਸਪੈਸ਼ਲ ਐਜੁਕੇਟਰ, 01 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕ ਪੈਨਲ ‘ਤੇ ਸ਼ਾਮਲ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਅਕਸਰ ਆਪਣੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਬਿਆਨ ਕਰਨ ਵਿੱਚ ਮੁਸ਼ਕਲ ਆਉਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸੰਭਾਲ ਅਤੇ ਪੁਨਰਵਾਸ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ। ਹੁਣ ਇਹ ਮਾਹਿਰ ਬੱਚਿਆਂ ਅਤੇ ਚਾਈਲਡ ਭਲਾਈ ਅਥਾਰਟੀਆਂ ਵਿਚਕਾਰ ਸੰਚਾਰ ਨੂੰ ਆਸਾਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਪੈਸ਼ਲ ਐਜੁਕੇਟਰ, ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ ਅਨੁਵਾਦਕ ਬੱਚਿਆਂ ਲਈ ਅਨੁਕੂਲ ਵਾਤਾਵਰਣ ਤਿਆਰ ਕਰਨ, ਉਨ੍ਹਾਂ ਦੀ ਕੌਂਸਲਿੰਗ ਕਰਨ, ਪੁਨਰਵਾਸ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਜਾਂ ਸਰਪ੍ਰਸਤਾਂ ਨਾਲ ਮੁੜ ਜੋੜਣ ਵਿੱਚ ਸਹਾਇਤਾ ਪ੍ਰਦਾਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਬੱਚਿਆਂ ਦੀ ਸੁਰੱਖਿਆ ਹੀ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਵਿਸ਼ਵਾਸ ਨਾਲ ਅੱਗੇ ਵੱਧਣ ਲਈ ਸਹੀ ਮਾਹੌਲ ਪ੍ਰਦਾਨ ਕਰਨਾ ਵੀ ਹੈ। 

ਇਸ ਪਹਿਲ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਵੱਡੀ ਮਦਦ ਮਿਲੇਗੀ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਇਸ ਤਰ੍ਹਾਂ ਦੇ ਮਨੁੱਖਤਾ-ਪੂਰਣ ਕਦਮ ਲਗਾਤਾਰ ਚੁੱਕੇ ਜਾ ਰਹੇ ਹਨ।

 

Tags: Dr Baljit Kaur , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD