Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਰਦੀਪ ਮੁੰਡੀਆ ਵਾਇਰਲ ਵੀਡੀਓ ਮਾਮਲੇ ਦੀ ਨਿਰਪੱਖ਼ ਜਾਂਚ ਹੋਵੇ : ਭਾਜਪਾ

ਕਾਰੋਬਾਰੀ ਮਾਮਲੇ ਨੂੰ ਰਾਜਪਾਲ ਕੋਲ ਉਠਾਵਾਂਗੇ- ਰਵਨੀਤ ਸਿੰਘ ਬਿੱਟੂ

Ravneet Singh Bittu, Vineet Joshi, Chandigarh

5 Dariya News

5 Dariya News

5 Dariya News

ਚੰਡੀਗੜ੍ਹ , 10 Apr 2026

Last updated on: Apr 10, 2026, 17:48 IST

ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਮੁਕੇਰੀਆਂ ਦੇ ‘ਜ਼ੈਲਦਾਰ ਇਨੋਵੇਸ਼ਨ’ ਦੇ ਕਾਰੋਬਾਰੀ ਨੂੰ ਧਮਕਾਉਣ ਦੀ ਵਾਇਰਲ ਵੀਡੀਓ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਭਾਰਤੀ ਜਨਤਾ ਪਾਰਟੀ ਨੇ ਰਾਜਪਾਲ ਕੋਲ ਚੁੱਕਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿਚਲੇ ਪੰਜਾਬ ਭਾਜਪਾ ਦੇ ਪਾਰਟੀ ਦਫ਼ਤਰ ਵਿੱਚ ਪੀੜਤ ਕਾਰੋਬਾਰੀ ਮਲਕੀਤ ਸਿੰਘ ਨੂੰ ਮੀਡੀਆ ਅੱਗੇ ਪੇਸ਼ ਕਰਦਿਆਂ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਦੇ ਰਾਜਪਾਲ ਕੋਲ ਉਠਾਇਆ ਜਾਵੇਗਾ, ਨਾਲ ਹੀ ਪ੍ਰੈਸ ਕਾਨਫਰੰਸ ਵਿੱਚ ਹਾਜ਼ਰ ਮੁਕੇਰੀਆਂ ਦੇ ਭਾਜਪਾ ਵਿਧਾਇਕ ਵਿਧਾਇਕ ਜੰਗੀ ਲਾਲ ਮਹਾਜਨ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਵੀ ਕੀਤੀ। 

ਉਨ੍ਹਾਂ ਕਿਹਾ ਕਿ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਜੋ ਕੰਮ ਲਾਲਜੀਤ ਭੁੱਲਰ ਨੇ ਅੰਮ੍ਰਿਤਸਰ ਵਿੱਚ ਕੀਤਾ, ਉਹੀ ਹਰਦੀਪ ਸਿੰਘ ਮੁੰਡੀਆ ਮੁਕੇਰੀਆਂ ਵਿੱਚ ਕਰ ਰਿਹਾ ਹੈ। ਫ਼ਰਕ ਸਿਰਫ਼ ਇਹ ਹੈ ਕਿ ਲਾਲਜੀਤ ਭੁੱਲਰ ਤੋਂ ਤੰਗ ਆ ਕੇ ਡੀਐੱਮ ਗਗਨਦੀਪ ਰੰਧਾਵਾ ਨੇ ਖੁਦਕਸ਼ੀ ਕਰ ਲਈ, ਪਰ ਮਲਕੀਤ ਸਿੰਘ ਨੇ ਮੈਦਾਨ ਵਿੱਚ ਨਿਤਰਨ ਦਾ ਫ਼ੈਸਲਾ ਕਰ ਲਿਆ ਹੈ। 

ਇਸ ਲਈ ਭਾਜਪਾ ਸਣੇ ਸੂਬੇ ਵਿੱਚ ਸਰਕਾਰ ਖਿਲਾਫ਼ ਬੋਲ਼ਣ ਵਾਲੇ ਲੋਕ ਇਸ ਕਾਰੋਬਾਰੀ ਪਰਿਵਾਰ ਨਾਲ ਖੜ੍ਹੇ ਹਨ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਬਾਹਰੋਂ ਨਿਵੇਸ਼ ਲਿਆਉਣ ਦੇ ਦਮਗਜੇ ਮਾਰ ਰਹੀ ਹੈ, ਦੂਜੇ ਪਾਸੇ ਪੰਜਾਬ ਦੀ ਮਿੱਟੀ ਵਿੱਚੋਂ ਉੱਠ ਕੇ ਕਾਰੋਬਾਰ ਕਰਨ ਅਤੇ ਨੌਕਰੀਆਂ ਦੇ ਮੌਕੇ ਪੈਦਾ ਕਰਨ ਵਾਲੇ ਕਾਰੋਬਾਰੀਆਂ ਨੂੰ ਧਮਕਾ ਕੇ ਉਗਰਾਹੀਆਂ ਕਰ ਰਹੀ ਹੈ। ਇਹ ਲੁੱਟ ਦਾ ਸਾਰਾ ਮਾਲ ਦਿੱਲੀ ਪਹੁੰਚਾਇਆ ਜਾ ਰਿਹਾ ਹੈ।

ਕਾਰੋਬਾਰੀ ਦੇ ਇਲਜ਼ਾਮ :

ਇਸ ਮੌਕੇ ਕਾਰੋਬਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਹਰਦੀਪ ਮੁੰਡੀਆ ਦੇ ਜ਼ੱਦੀ ਪਿੰਡ ਹਯਾਤਪੁਰ ਕੋਟਲੀ ਦਾ ਰਹਿਣ ਵਾਲਾ ਹੈ, ਉਸ ਦਾ ਵਿਸ਼ੇਸ਼ ਤਕਨੀਕ ਨਾਲ ਟਰਾਲੀਆਂ ਬਣਾਉਣ ਦਾ ਕਾਰੋਬਾਰ ਹੈ। ਉਸ ਕੋਲ਼ੋ ਮੁੰਡੀਆ ਨੇ ਕਰੀਬ ਸਾਲ ਪਹਿਲਾਂ ਸਾਢੇ 6 ਲੱਖ ਦੀ ਟਰਾਲੀ ਬਣਵਾਈ ਪਰ ਪੈਸੇ ਨਹੀਂ ਦਿੱਤੇ। 

ਜਦੋਂ ਉਸ ਨੇ ਪੈਸੇ ਮੰਗੇ ਤਾਂ ਮੰਤਰੀ ਨੇ ਉਲਟਾ ਉਸ ਦੇ ਕਾਰੋਬਾਰ ਵਿੱਚ ਆਪਣਾ ਹਿੱਸਾ ਪਾਉਣ ਲਈ ਦਬਾਅ ਪਾਇਆ। ਉਨ੍ਹਾਂ ਦੱਸਿਆ ਕਿ ਹਰਦੀਪ ਸਿੰਘ ਮੁੰਡੀਆ ਦੇ ਦਬਾਅ ਹੇਠ ਉਸ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਲੈ ਕੇ ਵੱਖ-ਵੱਖ ਮਹਿਕਮਿਆਂ ਤੋਂ ਨੋਟਿਸ ਕਢਵਾਏ ਜਾ ਰਹੇ ਹਨ ਅਤੇ ਉਸ ਦਾ ਕਾਰੋਬਾਰ ਬੰਦ ਕਰਵਾਉਣ ਦੀ ਕੋਸ਼ਿਸ਼ ਹੋ ਰਹੀ ਹੈ।

ਉਨ੍ਹਾਂ ਦੇ ਪਰਿਵਾਰ ਦੀ ਜਾਨ-ਮਾਲ ਨੂੰ ਖ਼ਤਰਾ ਹੈ, ਉਨ੍ਹਾਂ ਨੂੰ ਗੈਂਗਸਟਰਾਂ ਤੋਂ ਧਮਕੀਆਂ ਦੁਆਈਆਂ ਜਾ ਰਹੀਆਂ ਹਨ, ਉਸ ਦੇ ਭਰਾ ਉੱਤੇ ਹਮਲਾ ਹੋ ਚੁੱਕਾ ਹੈ, ਪਰ ਕੇਸ ਦਰਜ ਕਰਵਾਉਣ ਦੇ ਬਾਵਜੂਦ ਪੁਲਿਸ ਕਾਰਵਾਈ ਨਹੀਂ ਕਰ ਰਹੀ। ਪੀੜਤ ਕਾਰੋਬਾਰੀ ਨੇ ਇਲਜ਼ਾਮ ਲਾਇਆ ਕਿ ਹਾਲਾਤ ਇੰਨੇ ਖ਼ਰਾਬ ਹਨ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਤੱਕ ਨਹੀਂ ਭੇਜ ਪਾ ਰਹੇ, ਉਹ ਆਪ ਵੀ ਜਨਤਕ ਤੌਰ ਉੱਤੇ ਕਿਤੇ ਨਹੀਂ ਜਾ ਸਕਦੇ। 

ਪਤਾ ਨਹੀਂ ਉਨ੍ਹਾਂ ਉੱਤੇ ਕਦੋਂ ਹਮਲਾ ਹੋ ਜਾਵੇ, ਇਹ ਕਹਿੰਦਿਆਂ ਉਹ ਪ੍ਰੈਸ ਕਾਨਫਰੰਸ ਦੌਰਾਨ ਹੀ ਰੋ ਪਏ।

 

Tags: Ravneet Singh Bittu , Vineet Joshi , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD