Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੁਢਲਾਡਾ, ਬੋਹਾ ਤੇ ਬਰੇਟਾ ਸ਼ਹਿਰਾਂ ਦੇ ਵਿਕਾਸ ਲਈ 46 ਕਰੋੜ ਰੁਪਏ ਖਰਚੇ

ਸਿੱਖਿਆ ਅਤੇ ਸਿਹਤ ਕ੍ਰਾਂਤੀ ਨਾਲ ਬਦਲੀ ਹਲਕੇ ਦੀ ਨੁਹਾਰ: ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

Principal Budh Ram, Budhlada, Mansa

Gurpreet Singh

Gurpreet Singh

5 Dariya News

ਬੁਢਲਾਡਾ/ਮਾਨਸਾ , 10 Apr 2026

Last updated on: Apr 10, 2026, 17:57 IST

ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਬੁਢਲਾਡਾ ਦੇ ਵਾਰਡ ਨੰਬਰ 5 ਵਿੱਚ ਲੋਕਾਂ ਦੇ ਰੂਬਰੂ ਹੁੰਦਿਆਂ ਪੰਜਾਬ ਸਰਕਾਰ ਦੀ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਅਤੇ ਇਤਿਹਾਸਕ ਪ੍ਰਾਪਤੀਆਂ ਦਾ ਵੇਰਵਾ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਬੁਢਲਾਡਾ, ਬੋਹਾ ਅਤੇ ਬਰੇਟਾ ਦੇ ਸ਼ਹਿਰੀ ਖੇਤਰਾਂ ਵਿੱਚ 46 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਇਲਾਕੇ ਦੇ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਹੋਇਆ ਹੈ।

ਸਿੱਖਿਆ ਸ਼ਾਸਤਰੀ ਵਜੋਂ ਆਪਣੀ ਵਿਲੱਖਣ ਪਛਾਣ ਰੱਖਣ ਵਾਲੇ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ 'ਸਿੱਖਿਆ ਕ੍ਰਾਂਤੀ' ਤਹਿਤ ਹਲਕੇ ਦੇ ਸਰਕਾਰੀ ਸਕੂਲਾਂ ਦਾ ਕਰੀਬ 32 ਕਰੋੜ ਰੁਪਏ ਨਾਲ ਕਾਇਆ-ਕਲਪ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸਰਵੇ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲ ਪੂਰੇ ਦੇਸ਼ ਵਿੱਚੋਂ ਪਹਿਲੇ ਨੰਬਰ ’ਤੇ ਹਨ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫਤ ਅਤੇ ਨਗਦੀ ਰਹਿਤ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਅਜਿਹਾ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ। ਵਿਧਾਇਕ ਨੇ ਦੱਸਿਆ ਕਿ ਪਿੰਡਾਂ ਵਿੱਚ ਆਧੁਨਿਕ ਖੇਡ ਮੈਦਾਨਾਂ ਦਾ ਨਿਰਮਾਣ ਅਤੇ ਪੇਂਡੂ ਲਿੰਕ ਸੜਕਾਂ ਦਾ ਮੁੜ-ਨਿਰਮਾਣ ਜੰਗੀ ਪੱਧਰ 'ਤੇ ਕੀਤਾ ਗਿਆ ਹੈ। 

ਕਿਸਾਨਾਂ ਦੀ ਭਲਾਈ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿਸਾਨਾਂ ਨੂੰ ਖੇਤੀ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਨਹਿਰੀ ਪਾਣੀ ਨੂੰ ਖੇਤਾਂ ਦੀਆਂ ਟੇਲਾਂ ਤੱਕ ਪਹੁੰਚਾਇਆ ਗਿਆ ਹੈ ਅਤੇ ਹਲਕਾ ਬੁਢਲਾਡਾ ਵਿਖੇ ਇਸ ਕਾਰਜ ਲਈ ਕਰੀਬ 141 ਕਰੋੜ ਰੁਪਏ ਖਰਚੇ ਗਏ ਹਨ।

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਪੰਜਾਬ ਦੇ 90 ਪ੍ਰਤੀਸ਼ਤ ਘਰਾਂ ਨੂੰ ਅੱਜ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ, ਜੋ ਆਮ ਪਰਿਵਾਰਾਂ ਲਈ ਵੱਡੀ ਬੱਚਤ ਹੈ। ਉਨ੍ਹਾਂ ਦੱਸਿਆ ਕਿ ਜਨਰਲ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਸਰਕਾਰ ਤਿਆਰ ਬਰ ਤਿਆਰ ਹੈ। 

ਇਸ ਤੋਂ ਇਲਾਵਾ ਮਹਿਲਾਵਾਂ ਲਈ ਮੁਫਤ ਬੱਸ ਸਫਰ ਦੀ ਸਹੂਲਤ ਵੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪਾਰਦਰਸ਼ੀ ਤਰੀਕੇ ਨਾਲ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਾਰੇ ਬੋਲਦਿਆਂ ਕਿਹਾ ਕਿ ਇਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। 

ਉਨ੍ਹਾਂ ਅਖੀਰ ਵਿੱਚ ਕਿਹਾ ਕਿ ਹਲਕਾ ਬੁਢਲਾਡਾ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਜਿਸ ਤਹਿਤ ਜਿੱਥੇ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ ਓਥੇ ਹੀ 65 ਕਰੋੜ ਰੁਪਏ ਦੀ ਲਾਗਤ ਨਾਲ ਅਨਾਜ ਮੰਡੀ ਦਾ ਵਿਸਥਾਰ, ਸੜਕਾਂ ਦੇ ਨਵ ਨਿਰਮਾਣ ਉੱਤੇ 110 ਕਰੋੜ ਰੁਪਏ, ਅੰਡਰ ਗਰਾਊਂਡ ਪਾਇਪ ਲਾਇਨ ਅਤੇ ਖਾਲਿਆਂ ਉਤੇ 95 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਜਿਸ ਨਾਲ ਨਾਗਰਿਕਾਂ ਦੀਆਂ ਸੁਵਿਧਾਵਾਂ ਵਿਚ ਵਾਧਾ ਹੋਇਆ ਹੈ।

 

Tags: Principal Budh Ram , Budhlada , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD