Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਦੀਪ ਸਿੰਘ ਪੁਰੀ ਦੋਹਾ ਵਿੱਚ, ਭਾਰਤ-ਕਤਰ ਊਰਜਾ ਸਬੰਧਾਂ ਨੂੰ ਹੁਲਾਰਾ ਦੇਣ ਲਈ ਮੁੱਖ ਗੱਲਬਾਤ ਕਰਦੇ ਹੋਏ

Hardeep Singh Puri, Saad Sherida Al Kaabi, Doha

Armaan

Armaan

5 Dariya News

ਦੋਹਾ , 10 Apr 2026

Last updated on: Apr 10, 2026, 17:58 IST

ਮਾਣਯੋਗ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਦੋ-ਦਿਨਾਂ ਅਧਿਕਾਰਤ ਦੌਰੇ ’ਤੇ 9 ਅਪ੍ਰੈਲ ਦੀ ਦੁਪਹਿਰ ਨੂੰ ਕਤਰ ਵਿੱਚ ਦੋਹਾ ਪਹੁੰਚੇ। ਸ਼ਾਮ ਨੂੰ ਉਨ੍ਹਾਂ ਨੇ ਕਤਰ ਦੇ ਊਰਜਾ ਮਾਮਲਿਆਂ ਦੇ ਰਾਜ ਮੰਤਰੀ ਅਤੇ ਕਤਰ-ਐਨਰਜੀ ਦੇ ਪ੍ਰਧਾਨ ਅਤੇ ਸੀਈਓ ਸ਼੍ਰੀ ਸਾਦ ਸ਼ੇਰੀਦਾ ਅਲ-ਕਾਬੀ ਨਾਲ ਮੁਲਾਕਾਤ ਕੀਤੀ। ਮਾਣਯੋਗ ਕੇਂਦਰੀ ਮੰਤਰੀ ਸ਼੍ਰੀ ਪੁਰੀ ਨੇ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਕਤਰ ਦੇ ਆਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਅਤੇ ਕਤਰ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲ ਰਹਿਮਾਨ ਅਲ ਥਾਨੀ ਨੂੰ ਸ਼ੁਭਕਾਮਨਾਵਾਂ ਅਤੇ ਇਕਜੁੱਟਤਾ ਤੇ ਸਹਿਯੋਗ ਦਾ ਸੰਦੇਸ਼ ਦਿੱਤਾ।

ਸ਼੍ਰੀ ਪੁਰੀ ਨੇ ਜੰਗ ਸ਼ੁਰੂ ਹੋਣ ਤੋਂ ਬਾਅਦ ਮਾਰਚ, 2026 ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਕਤਰ ਦੇ ਆਮੀਰ ਦਰਮਿਆਨ ਹੋਈਆਂ ਦੋ ਟੈਲੀਫੋਨ ਗੱਲਬਾਤਾਂ ਨੂੰ ਯਾਦ ਕੀਤਾ, ਜਿਨ੍ਹਾਂ ਵਿੱਚ ਦੋਵਾਂ ਆਗੂਆਂ ਨੇ ਸੰਵਾਦ ਅਤੇ ਕੂਟਨੀਤੀ ਰਾਹੀਂ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਦੀ ਤਤਕਾਲ ਜ਼ਰੂਰਤ ’ਤੇ ਜ਼ੋਰ ਦਿੱਤਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਭਾਈਚਾਰੇ ਨੂੰ ਕਤਰ ਸਰਕਾਰ ਵੱਲੋਂ ਦਿੱਤੀ ਗਈ ਦੇਖਭਾਲ ਅਤੇ ਸਹਿਯੋਗ ਲਈ ਆਮੀਰ ਦਾ ਧੰਨਵਾਦ ਪ੍ਰਗਟ ਕੀਤਾ ਸੀ।

ਦੋਵਾਂ ਮੰਤਰੀਆਂ ਨੇ ਦੋਵਾਂ ਦੇਸ਼ਾਂ ਦਰਮਿਆਨ ਰਣਨੀਤਕ ਸਬੰਧਾਂ ਦੇ ਸਾਰੇ ਪਹਿਲੂਆਂ ’ਤੇ ਚਰਚਾ ਕੀਤੀ, ਜਿਨ੍ਹਾਂ ਵਿੱਚ ਉੱਚ ਪੱਧਰੀ ਬੈਠਕਾਂ, ਵਪਾਰ, ਨਿਵੇਸ਼, ਊਰਜਾ, ਸਭਿਆਚਾਰ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਆਪਸੀ ਸੰਪਰਕ ਸ਼ਾਮਲ ਹਨ। ਉਨ੍ਹਾਂ ਨੇ ਖੇਤਰ ਵਿੱਚ ਜਲਦੀ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਅਤੇ ਭਾਰਤ ਤੇ ਕਤਰ ਦਰਮਿਆਨ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਪ੍ਰਗਟਾਈ।

ਕਤਰ ਦੇ ਮੰਤਰੀ ਸਾਦ ਸ਼ੇਰੀਦਾ ਅਲ-ਕਾਬੀ ਨੇ ਇੱਕ ਭਰੋਸੇਮੰਦ ਊਰਜਾ ਸਪਲਾਇਰ ਬਣੇ ਰਹਿਣ ਲਈ ਕਤਰ ਦੇਸ਼ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਭਾਰਤ ਨਾਲ ਊਰਜਾ ਸਬੰਧਾਂ ਅਤੇ ਸਹਿਯੋਗ ਨੂੰ ਜਾਰੀ ਰੱਖਣ ਅਤੇ ਉਸ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਪ੍ਰਗਟ ਕੀਤੀ। ਦੋਵਾਂ ਮੰਤਰੀਆਂ ਨੇ ਅਮਰੀਕਾ ਅਤੇ ਈਰਾਨ ਦਰਮਿਆਨ 8 ਅਪ੍ਰੈਲ ਨੂੰ ਹੋਏ ਦੋ ਹਫ਼ਤਿਆਂ ਦੇ ਜੰਗਬੰਦੀ ਸਮਝੌਤੇ ਦਾ ਸਵਾਗਤ ਕੀਤਾ।

ਉਨ੍ਹਾਂ ਨੇ ਵਿਸ਼ਵ ਪੱਧਰੀ ਊਰਜਾ ਸਪਲਾਈ ਵਿੱਚ ਪੈ ਰਹੇ ਵਿਘਨ ਨੂੰ ਜਲਦੀ ਤੋਂ ਜਲਦੀ ਖ਼ਤਮ ਕਰਨ ਅਤੇ ਆਮ ਸਥਿਤੀ ਬਹਾਲ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਸੰਦਰਭ ਵਿੱਚ ਉਨ੍ਹਾਂ ਨੇ ਵਿਸ਼ਵ-ਵਿਆਪੀ ਸਪਲਾਈ ਚੇਨਾਂ ਨੂੰ ਬਣਾਈ ਰੱਖਣ ਲਈ ਨਿਰਵਿਘਨ ਜਹਾਜ਼ਰਾਨੀ ਅਤੇ ਵਿਸ਼ਵ ਵਪਾਰ ਪ੍ਰਵਾਹ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਕੇਂਦਰੀ ਮੰਤਰੀ ਸ਼੍ਰੀ ਪੁਰੀ ਨੇ ਕਤਰ ਦੇ ਊਰਜਾ ਮਾਮਲਿਆਂ ਦੇ ਰਾਜ ਮੰਤਰੀ ਸ਼੍ਰੀ ਕਾਬੀ ਨੂੰ ਉਨ੍ਹਾਂ ਦੀ ਮੇਜ਼ਬਾਨੀ ਲਈ ਧੰਨਵਾਦ ਕੀਤਾ। ਦੋਵਾਂ ਮੰਤਰੀਆਂ ਨੇ ਆਉਣ ਵਾਲੇ ਦਿਨਾਂ ਵਿੱਚ ਨਿਯਮਤ ਸੰਪਰਕ ਵਿੱਚ ਰਹਿਣ ’ਤੇ ਸਹਿਮਤੀ ਪ੍ਰਗਟ ਕੀਤੀ।

 

Tags: Hardeep Singh Puri , Saad Sherida Al Kaabi , Doha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD