Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਮੇਰਾ ਘਰ ਮੇਰੇ ਨਾਮ ਸਕੀਮ : ਪਿੰਡ ਬੀਂਬੜ ਵਿਖੇ ਨਰਿੰਦਰ ਕੌਰ ਭਰਾਜ ਨੇ 90 ਪ੍ਰਾਪਰਟੀ ਕਾਰਡ ਸੌਂਪੇ

ਲੋਕਾਂ ਦੇ ਸਾਲਾਂ ਪੁਰਾਣੇ ਸੁਪਨੇ ਹੋਏ ਸਾਕਾਰ

Narinder Kaur Bharaj, Bhawanigarh

Gurpreet Singh

Gurpreet Singh

5 Dariya News

ਭਵਾਨੀਗੜ੍ਹ , 10 Apr 2026

Last updated on: Apr 10, 2026, 18:04 IST

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬੀਂਬੜ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਮਾਲਕੀ ਦੇ 90 ਪ੍ਰਾਪਰਟੀ ਕਾਰਡ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਸਾਰਾਹਨਾ ਕੀਤੀ।

ਵਿਧਾਇਕ ਭਰਾਜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਹਰ ਇੱਕ ਨੂੰ ਮਾਲਕੀ ਹੱਕ” ਦੇ ਸਿਧਾਂਤ 'ਤੇ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਪਰਿਵਾਰ ਆਪਣੇ ਘਰ ਜਾਂ ਪਲਾਟ ਉੱਤੇ ਕਾਨੂੰਨੀ ਹੱਕ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਕਈ ਪਰਿਵਾਰ ਸਾਲਾਂ ਤੋਂ ਇਨ੍ਹਾਂ ਪਲਾਟਾਂ 'ਤੇ ਰਹਿ ਰਹੇ ਸਨ ਪਰ ਮਾਲਕੀ ਦੇ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਵੱਖ ਵੱਖ ਸਹੂਲਤਾਂ ਤੋਂ ਵਾਂਝਾ ਰਹਿਣਾ ਪੈਂਦਾ ਸੀ। 

ਹੁਣ ਇਹ ਕਾਰਡ ਮਿਲਣ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਦੂਰ ਹੋਣਗੀਆਂ। ਉਨ੍ਹਾਂ ਹੋਰ ਕਿਹਾ ਕਿ ਇਹ ਪਹਿਲ ਸਿਰਫ਼ ਕਾਗਜ਼ੀ ਕਾਰਵਾਈ ਨਹੀਂ, ਸਗੋਂ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਮਾਲਕੀ ਹੱਕ ਮਿਲਣ ਨਾਲ ਲੋਕ ਆਪਣੇ ਘਰਾਂ ਦੀ ਮੁਰੰਮਤ, ਨਵੀਂ ਉਸਾਰੀ ਅਤੇ ਹੋਰ ਵਿਕਾਸੀ ਕੰਮ ਆਤਮਵਿਸ਼ਵਾਸ ਨਾਲ ਕਰ ਸਕਣਗੇ।

ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕਰ ਰਹੀ ਹੈ, ਜਿਨ੍ਹਾਂ ਵਿੱਚ ਸੜਕਾਂ, ਪੀਣਯੋਗ ਪਾਣੀ, ਸਿੱਖਿਆ, ਸਿਹਤ ਅਤੇ ਸਫਾਈ ਸਹੂਲਤਾਂ ਨੂੰ ਪ੍ਰਾਥਮਿਕਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਕਦਮ ਚੁੱਕੇ ਜਾਣਗੇ ਤਾਂ ਜੋ ਹਰ ਵਰਗ ਤੱਕ ਸਰਕਾਰੀ ਲਾਭ ਪਹੁੰਚ ਸਕੇ।

ਇਸ ਮੌਕੇ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਇਤਿਹਾਸਕ ਪਲ ਹੈ ਅਤੇ ਹੁਣ ਉਹ ਆਪਣੇ ਘਰਾਂ ਨੂੰ ਕਾਨੂੰਨੀ ਤੌਰ 'ਤੇ ਆਪਣਾ ਮੰਨ ਸਕਦੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਉਨ੍ਹਾਂ ਦੇ ਜੀਵਨ ਵਿੱਚ ਸਥਿਰਤਾ ਅਤੇ ਸੁਰੱਖਿਆ ਆਈ ਹੈ।

ਸਮਾਗਮ ਦੌਰਾਨ ਪੰਚਾਇਤ ਮੈਂਬਰਾਂ, ਸਥਾਨਕ ਪ੍ਰਤੀਨਿਧੀਆਂ, ਵਿਭਾਗੀ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਰਹੇ।

 

Tags: Narinder Kaur Bharaj , Bhawanigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD