ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈੇ। ਇਸ ਮੌਕੇ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਵਲੋਂ ਕਣਕ ਖਰੀਦਣ ਲਈ ਸਾਰੀਆਂ ਅਨਾਜ ਮੰਡੀਆਂ ਵਿੱਚ ਪ੍ਰਬੰਧ ਕਰ ਲਏ ਗਏ ਹਨ ਅਤੇ ਕਿਸੇ ਨੂੰ ਵੀ ਅਨਾਜ ਮµਡੀਆਂ ਵਿ¤ਚ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਂਣ ਦਿ¤ਤੀ ਜਾਵੇਗੀ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਅਨਾਜ ਮµਡੀਆਂ ਵਿ¤ਚ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋਂ ਅਨਾਜ ਮੰਡੀਆਂ ਵਿੱਚ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਬਲਕਾਰ ਸਿੰਘ ਸਕੱਤਰ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਅੱਜ ਦਾਣਾ ਮੰਡੀ ਵਿੱਚ 20 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਪੰਜਾਬ ਵੇਅਰ ਹਾਊਸ ਵਲੋਂ 5 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ।
ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਚੇਅਰਮੈਨ ਮਾਰਕੀਟ ਕਮੇਟੀ ਸੁਰਜੀਤ ਸਿੰਘ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ, ਸ੍ਰੀ ਇਕਬਾਲ ਸਿੰਘ ਵੜਿੰਗ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ, ਰਾਜੀਵ ਕੁਮਾਰ ਕਾਕਾ ਗਾਂਧੀ, ਬਲਦੇਵ ਸਿੰਘ ਡੰਡੇਵੱਡ, ਵਿਪਨ ਕੁਮਾਰ, ਪੱਪੂ ਯਾਦਵ, ਗੁਰਮੇਲ ਸਿੰਘ, ਸ਼ੇਖਰ ਬਾਂਸਲ, ਸੰਦੀਪ ਸ਼ਰਮਾ, ਦੀਪਕ ਗਿਰਧਰ, ਅਵਜਿੰਦਰ ਸਿੰਘ ਪ੍ਰਧਾਨ ਪੈਸਟੀਸਾਈਡ ਅਤੇ ਵੱਖ—ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।