Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

​ਪੰਜਾਬ ਮੰਡੀ ਬੋਰਡ ਵੱਲੋਂ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀ ਦਿੱਤੀ ਵਧਾਈ

Harchand Singh Barsat

Gurpreet Singh

Gurpreet Singh

5 Dariya News

​ਐਸ.ਏ.ਐਸ. ਨਗਰ (ਮੋਹਾਲੀ) , 10 Apr 2026

Last updated on: Apr 10, 2026, 18:11 IST

ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਧੁਨਿਕ ਫਲ ਅਤੇ ਸਬਜੀ ਮੰਡੀ, ਸੈਕਟਰ - 65 ਏ, ਮੋਹਾਲੀ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ, ਜਦਕਿ ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇੰਨ-ਚੀਫ਼, ਸ. ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ ਵੱਲੋਂ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਗਈ। 

ਸਮਾਗਮ ਦੀ ਸ਼ੁਰੂਆਤ ਰਵਾਇਤੀ ਲੋਕ ਨਾਚਾਂ ਅਤੇ ਗੀਤਾਂ ਨਾਲ ਹੋਈ, ਜਿਸ ਨੇ ਪੂਰੇ ਮਾਹੌਲ ਨੂੰ ਪੰਜਾਬੀ ਸੱਭਿਆਚਾਰ ਵਿੱਚ ਰੰਗ ਦਿੱਤਾ। ਸਮਾਗਮ ਦੌਰਾਨ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਵਿਸਾਖੀ ਦਾ ਤਿਉਹਾਰ ਪੰਜਾਬ ਵਿੱਚ ਕਣਕ ਦੀ ਕਟਾਈ ਦੇ ਸੀਜ਼ਨ ਦੀ ਸ਼ੁਰੂਆਤ ਦੇ ਤੌਰ ‘ਤੇ ਮਨਾਇਆ ਜਾਂਦਾ ਹੈ। 

ਸਾਡੇ ਪੰਜਾਬੀ ਵਿਰਸੇ ਵਿੱਚ ਕਿਸਾਨ ਭਰਾ ਬੜੀ ਧੂਮਧਾਮ ਨਾਲ ਆਪਣੀ ਫਸਲ ਦੀ ਕਟਾਈ ਸ਼ੁਰੂ ਕਰਨ ਤੋਂ ਪਹਿਲਾਂ ਇਸ ਨੂੰ ਮੇਲੇ ਵਾਂਗ ਮਨਾਉਂਦੇ ਆਏ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਇਹ ਦਿਨ ਸਾਡੇ ਲਈ ਸਿਰਫ਼ ਖੁਸ਼ੀ ਦਾ ਨਹੀਂ, ਸਗੋਂ ਗੌਰਵ ਅਤੇ ਪ੍ਰੇਰਣਾ ਦਾ ਵੀ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਪੂਰੀ ਦੁਨੀਆ ਵਿੱਚ ਪ੍ਰਸਿੱਧ ਹੈ। ਪੰਜਾਬ ਦੇ ਸੰਗੀਤ, ਢੋਲ ਦੀ ਥਾਪ ਅਤੇ ਭੰਗੜੇ ਨੇ ਦੁਨੀਆ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਸ. ਬਰਸਟ ਨੇ ਮੰਡੀ ਬੋਰਡ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਜਿੰਮੇਵਾਰੀਆਂ ਨੂੰ ਸਮਝਣ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੁਨੇਹਾ ਦਿੱਤਾ, ਤਾਂ ਜੋ ਮੰਡੀ ਬੋਰਡ ਤਰੱਕੀ ਦੀ ਰਾਹ ਤੇ ਹੋਰ ਅੱਗੇ ਵੱਧ ਸਕੇ। 

ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇੰਨ-ਚੀਫ਼, ਸ. ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ ਸ. ਪ੍ਰੀਤ ਕੰਵਰ ਸਿੰਘ ਬਰਾੜ ਡੀ.ਜੀ.ਐਮ., ਸ. ਪ੍ਰਭਲੀਨ ਸਿੰਘ ਚੀਮਾ ਡੀ.ਐਮ.ਓ., ਸ. ਸੁਰਮੁੱਖ ਸਿੰਘ ਅਮਲਾ ਅਫ਼ਸਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ. ਹਰਚੰਦ ਸਿੰਘ ਬਰਸਟ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ। 

ਇਸ ਦੌਰਾਨ ਮੰਡੀ ਬੋਰਡ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।

 

Tags: Harchand Singh Barsat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD