Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਨ ਅਰੋੜਾ ਵੱਲੋਂ ਲੌਂਗੋਵਾਲ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਲਗਭਗ 13 ਕਰੋੜ 26 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਉਦਘਾਟਨ ਤੇ ਗ੍ਰਾਂਟਾਂ ਦੇ ਚੈੱਕ ਤਕਸੀਮ

Aman Arora, Longowal, Sunam

Gurpreet Singh

Gurpreet Singh

5 Dariya News

ਲੌਂਗੋਵਾਲ/ ਸੁਨਾਮ , 10 Apr 2026

Last updated on: Apr 10, 2026, 18:17 IST

ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਹਲਕਾ ਸੁਨਾਮ ਦੇ ਅਧੀਨ ਆਉਂਦੇ ਲੌਂਗੋਵਾਲ ਅਤੇ ਨੇੜਲੇ ਪਿੰਡਾਂ ਵਿੱਚ ਲਗਭਗ 13 ਕਰੋੜ 26 ਲੱਖ ਰੁਪਏ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ, ਉਦਘਾਟਨ ਕੀਤੇ ਅਤੇ ਵੱਖ-ਵੱਖ ਸੰਸਥਾਵਾਂ ਨੂੰ ਗ੍ਰਾਂਟਾਂ ਜਾਰੀ ਕੀਤੀਆਂ। ਇਸ ਮੌਕੇ ਸ਼੍ਰੀ ਅਰੋੜਾ ਨੇ ਦੱਸਿਆ ਕਿ ਲੌਂਗੋਵਾਲ ਖੇਤਰ ਵਿੱਚ ਸੜਕਾਂ ਦੇ ਜਾਲ ਨੂੰ ਮਜ਼ਬੂਤ ਕਰਨ ਲਈ ਕਈ ਮਹੱਤਵਪੂਰਨ ਪ੍ਰੋਜੈਕਟ ਮਨਜ਼ੂਰ ਕਰਕੇ ਸ਼ੁਰੂ ਕੀਤੇ ਗਏ ਹਨ। 

ਇਨ੍ਹਾਂ ਵਿੱਚ ਲੌਂਗੋਵਾਲ-ਪਿੰਡੀ ਕੈਂਬੋਵਾਲ ਰੋਡ 'ਤੇ ਹਰਚੰਦ ਸਿੰਘ ਲੌਂਗੋਵਾਲ ਮਾਰਗ ਤੋਂ ਸਲਾਇਟ ਰੋਡ ਮਾਇਨਰ ਦੇ ਨਾਲ ਸੜਕ ਦਾ ਨੀਂਹ ਪੱਥਰ (68.12 ਲੱਖ), ਸ਼ੇਰੋਂ -ਕਿਲ੍ਹਾ ਭਰੀਆਂ ਰੋਡ ਤੋਂ ਬਟੂਹਾ ਖੁਰਦ ਬੱਸ ਅੱਡੇ ਤਕ ਸੜਕ (81.74 ਲੱਖ), ਬਟੂਹਾ ਖੁਰਦ ਸੜਕ ਤੋਂ ਡੇਰੇ ਤਕ ਸੜਕ (56.76 ਲੱਖ) ਅਤੇ ਗਰਿੱਡ ਤੋਂ ਬਟੂਹਾ ਖੁਰਦ ਲਿੰਕ ਰੋਡ ਤਕ ਸੜਕ (48.13 ਲੱਖ) ਸ਼ਾਮਲ ਹਨ। ਇਸ ਤੋਂ ਇਲਾਵਾ ਪਿੰਡੀ ਢਿਲਵਾਂ ਅਤੇ ਹੋਰ ਪਿੰਡਾਂ ਵਿੱਚ ਵੀ ਸੜਕਾਂ ਦੇ ਨਿਰਮਾਣ ਲਈ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਲੌਂਗੋਵਾਲ-ਪਿੰਡੀ ਢਿਲਵਾਂ ਰੋਡ ਤੋਂ ਬਡਬਰ ਲੌਂਗੋਵਾਲ ਰੋਡ ਤਕ (77.20 ਲੱਖ), ਲੌਂਗੋਵਾਲ ਤੋਂ ਪਿੰਡੀ ਕੇਹਰ ਸਿੰਘ ਵਾਲਾ ਵਾਇਆ ਪਿੰਡੀ ਢਿਲਵਾਂ (4 ਕਰੋੜ 22 ਲੱਖ), ਲੌਂਗੋਵਾਲ ਮੰਡੇਰ ਕਲਾਂ ਰੋਡ ਤੋਂ ਦੇਸੂਪੁਰਾ ਰੋਡ ਤਕ ਮਾਇਨਰ ਦੇ ਨਾਲ ਸੜਕ (2 ਕਰੋੜ 61 ਲੱਖ), ਲੌਂਗੋਵਾਲ ਝਾੜੋ ਰੋਡ ਤੋਂ ਕੋਠੇ ਦੇਸੂਪੁਰਾ ਅਤੇ ਝਿੜੀ ਵਾਲੇ ਡੇਰੇ ਤਕ (01 ਕਰੋੜ 42 ਲੱਖ) ਅਤੇ ਪਿੰਡੀ ਦੇਸੂਪੁਰਾ ਲੌਂਗੋਵਾਲ ਰੋਡ ਤੋਂ ਮੰਡੇਰ ਕਲਾਂ ਝਾੜੋ ਰੋਡ ਤੋਂ ਸ਼ਹੀਦ ਬਾਬਾ ਨਿੱਕਾ ਸਿੰਘ ਜੀ ਤਕ ਸੜਕ (01 ਕਰੋੜ 18 ਲੱਖ) ਦੇ ਪ੍ਰੋਜੈਕਟ ਵੀ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਸਮਾਜਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਕਈ ਗ੍ਰਾਂਟਾਂ ਦਾ ਐਲਾਨ ਕੀਤਾ। ਮੰਡੇਰ ਕਲਾਂ ਦੇ ਸਰਕਾਰੀ ਮਿਡਲ ਸਕੂਲ ਵਿੱਚ ਨਵੇਂ ਕਮਰੇ ਦਾ ਉਦਘਾਟਨ (30 ਲੱਖ) ਕੀਤਾ ਗਿਆ ਅਤੇ ਐਸ.ਸੀ ਧਰਮਸ਼ਾਲਾ ਲਈ 4 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ। ਤੱਕੀਪੁਰ ਵਿੱਚ ਐਸ.ਸੀ ਧਰਮਸ਼ਾਲਾ ਲਈ ਕਮਰਾ ਬਣਾਉਣ ਵਾਸਤੇ 4 ਲੱਖ ਰੁਪਏ ਦਿੱਤੇ ਗਏ।

ਇਸ ਤੋਂ ਇਲਾਵਾ ਸਾਹੋਕੇ ਦੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨੂੰ ਟੂਰਨਾਮੈਂਟ ਲਈ 51 ਹਜ਼ਾਰ ਰੁਪਏ ਦਾ ਚੈਕ ਦਿੱਤਾ ਗਿਆ। ਝਾੜੋਂ ਰਵਿਦਾਸ ਧਰਮਸ਼ਾਲਾ ਲਈ ਫਰਸ਼ ਅਤੇ ਦਰਵਾਜਿਆਂ ਵਾਸਤੇ 3 ਲੱਖ, ਤੋਲਾਵਾਲ ਵਾਲਮੀਕ ਧਰਮਸ਼ਾਲਾ ਲਈ 3.93 ਲੱਖ ਰੁਪਏ ਅਤੇ ਸ਼ਾਹਪੁਰ ਕਲਾਂ ਰਵਿਦਾਸ ਧਰਮਸ਼ਾਲਾ ਲਈ ਸ਼ੈੱਡ ਅਤੇ ਚਾਰਦੀਵਾਰੀ ਵਾਸਤੇ 3.50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ।

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬਿਹਤਰ ਸੜਕ ਸਹੂਲਤਾਂ, ਸਿੱਖਿਆ ਅਤੇ ਸਮਾਜਿਕ ਢਾਂਚਾ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਦੀ ਆਰਥਿਕ ਤਰੱਕੀ ਅਤੇ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਸੁਧਾਰ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਆਪ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

 

Tags: Aman Arora , Longowal , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD