Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਮ੍ਰਿਤਸਰ 'ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਡਾ.ਐਸ.ਪੀ.ਸਿੰਘ ਉਬਰਾਏ ਤੇ ਵਿਧਾਇਕ ਨਿੱਜ਼ਰ ਨੇ ਕੀਤਾ ਉਦਘਾਟਨ

Sarbat Da Bhala Trust Amritsar, DR SP Singh Oberoi, Dr Inderbir Singh Nijjar

Gurpreet Singh

Gurpreet Singh

5 Dariya News

ਅੰਮ੍ਰਿਤਸਰ , 10 Apr 2026

Last updated on: Apr 10, 2026, 18:21 IST

ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਕਾਰਨ ਪੂਰੇ ਦੁਨੀਆਂ ਅੰਦਰ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਅੱਜ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ (ਮੇਨ ਬ੍ਰਾਂਚ) ਜੀ.ਟੀ.ਰੋਡ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹੇ ਗਏ 'ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ' ਦਾ ਉਦਘਾਟਨ ਡਾ.ਉਬਰਾਏ ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾ.ਇੰਦਰਬੀਰ ਸਿੰਘ ਨਿੱਜ਼ਰ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। 

ਜਿਸ ਦੌਰਾਨ ਟਰੱਸਟੀ ਡਾ.ਸਤਨਾਮ ਸਿੰਘ ਨਿੱਜਰ ਤੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੀ ਮੌਜ਼ੂਦ ਸਨ। ਚੀਫ਼ ਖਾਲਸਾ ਦੀਵਾਨ ਦੇ ਵੱਡੇ ਸਹਿਯੋਗ ਨਾਲ ਖੋਲ੍ਹੀ ਗਈ ਇਸ ਲੈਬਾਰਟਰੀ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਸਥਾਪਤ ਕੀਤੀ ਗਈ ਬਹੁਤ ਹੀ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਨਾਲ ਇਸ ਖੇਤਰ ਤੋਂ ਇਲਾਵਾ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। 

ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ 200 ਲੈਬੋਰਟਰੀਆਂ ਖੋਲ੍ਹਣ ਦਾ ਟੀਚਾ ਰੱਖਿਆ ਗਿਆ ਹੈ ਅਤੇ ਹੁਣ ਤੱਕ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ 'ਚ 150 ਤੋਂ ਵਧੇਰੇ ਲੈਬਾਰਟਰੀਆਂ ਖੋਲ੍ਹੀਆਂ ਜਾ ਚੁੱਕੀਆਂ ਹਨ। ਜਿਨ੍ਹਾਂ ਅੰਦਰ ਪਿਛਲੇ ਸਾਲ ਲਗਭਗ 27 ਲੱਖ ਤੋਂ ਵਧੇਰੇ ਲੋਕਾਂ ਨੇ ਕੇਵਲ ਲਾਗਤ ਦਰਾਂ 'ਤੇ ਆਪਣੇ ਟੈਸਟ ਕਰਵਾ ਕੇ ਲਾਭ ਲਿਆ ਹੈ।

ਡਾ.ਨਿੱਜਰ ਨੇ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਕੀਤੇ ਜਾ ਰਹੇ ਮਿਸਾਲੀ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਔਖੀ ਘੜੀ ਵੇਲੇ ਸਭ ਤੋਂ ਪਹਿਲਾਂ ਅੱਗੇ ਆ ਕੇ ਉਨ੍ਹਾਂ ਵੱਲੋਂ ਨਿਭਾਈਆਂ ਜਾਣ ਵਾਲੀਆਂ ਨਿਸ਼ਕਾਮ ਸੇਵਾਵਾਂ ਦੀ ਬਦੌਲਤ ਸਮੁੱਚੇ ਪੰਜਾਬੀਆਂ ਦਾ ਮਾਣ ਪੂਰੀ ਦੁਨੀਆਂ ਅੰਦਰ ਵਧਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਸਥਾਪਤ ਕੀਤੀਆਂ ਜਾ ਰਹੀਆਂ ਬਹੁਤ ਹੀ ਘੱਟ ਖ਼ਰਚੇ ਵਾਲੀਆਂ ਲੈਬੋਰਟਰੀਆਂ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਸਹੂਲਤ ਮਿਲ ਰਹੀ ਹੈ। ਇਸ ਮੌਕੇ ਚੀਫ਼ ਖਾਲਸਾ ਦੀਵਾਨ ਵੱਲੋਂ ਡਾ.ਉਬਰਾਏ ਤੇ ਉਨ੍ਹਾਂ ਟੀਮ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ,ਨਵਜੀਤ ਸਿੰਘ ਘਈ,ਜਗਦੇਵ ਸਿੰਘ ਛੀਨਾ,ਮਨਪ੍ਰੀਤ ਸਿੰਘ ਕੰਬੋਜ ਤੋਂ ਇਲਾਵਾ ਦੀਵਾਨ ਦੇ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ,ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੰਗਲ,ਅਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿਲੋਂ,ਤਰਲੋਚਨ ਸਿੰਘ ਮੈਂਬਰ,ਗੁਰਭੇਜ ਸਿੰਘ ਮੈਂਬਰ, ਮੋਹਨਜੀਤ ਸਿੰਘ ਭੱਲਾ, ਲਖਵਿੰਦਰ ਸਿੰਘ ਢਿੱਲੋ,ਕਮਲਜੀਤ ਸਿੰਘ ਕੋਹਲੀ, ਹਰਜੋਤ ਸਿੰਘ ਸਾਹਨੀ,ਉਪਕਾਰ ਸਿੰਘ ਛਾਬੜਾ ਆਦਿ ਵੀ ਹਾਜ਼ਰ ਸਨ।

 

Tags: Sarbat Da Bhala Trust Amritsar , DR SP Singh Oberoi , Dr Inderbir Singh Nijjar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD