Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 12.03 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 'ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ' ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਖੰਨਾ ਨੂੰ ਮਿਲਿਆ ਵੱਡਾ ਤੋਹਫ਼ਾ, ਸੈਰ-ਸਪਾਟੇ ਨੂੰ ਮਿਲੇਗੀ ਪ੍ਰੋਤਸਾਹਨਾ

Tarunpreet Singh Sond

Gurpreet Singh

Gurpreet Singh

5 Dariya News

ਖੰਨਾ, ਲੁਧਿਆਣਾ , 10 Apr 2026

Last updated on: Apr 10, 2026, 18:43 IST

ਪੰਜਾਬ ਸਰਕਾਰ ਵੱਲੋਂ ਹਲਕਾ ਖੰਨਾ ਅਤੇ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਸ਼ੁੱਕਰਵਾਰ ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ, ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰੂ ਅਮਰਦਾਸ ਮਾਰਕੀਟ ਖੰਨਾ ਵਿਖੇ 'ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ' ਬਣਾਉਣ ਲਈ 12.03 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇੱਕ ਬਹੁਤ ਵੱਡਾ ਪ੍ਰੋਜੈਕਟ ਖੰਨਾ ਸ਼ਹਿਰ ਨੂੰ ਦਿੱਤਾ ਹੈ। 

ਸਭ ਤੋਂ ਪਵਿੱਤਰ ਆਤਮਾ ਭਗਤ ਪੂਰਨ ਸਿੰਘ ਜਿਨ੍ਹਾਂ ਨੂੰ ਸੇਵਾ ਦੇ ਪੁੰਜ ਕਿਹਾ ਜਾਂਦਾ ਹੈ ਅਤੇ ਜਿਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਨਿਵਾਜਿਆ ਗਿਆ ਸੀ, ਉਨ੍ਹਾਂ ਨੇ 1984 ਵਿੱਚ ਹੋਏ ਕਤਲੇਆਮ ਦੇ ਰੋਸ ਵਜੋਂ ਆਪਣਾ ਨੋਬਲ ਪੁਰਸਕਾਰ ਵਾਪਸ ਕਰ ਦਿੱਤਾ ਸੀ। ਭਗਤ ਪੂਰਨ ਸਿੰਘ ਖੰਨਾ ਦੇ ਨਜ਼ਦੀਕੀ ਪਿੰਡ ਰਾਜੇਵਾਲ ਦੇ ਜੰਮਪਾਲ ਸਨ ਅਤੇ ਉਨ੍ਹਾਂ ਨੇ ਆਪਣੀ ਸਾਰੇ ਸਿੱਖਿਆ ਖੰਨਾ ਸ਼ਹਿਰ ਦੇ ਆਰੀਆ ਸਕੂਲ ਵਿੱਚੋਂ ਪ੍ਰਾਪਤ ਕੀਤੀ ਸੀ।

ਉਹਨਾਂ ਕਿਹਾ ਕਿ ਭਗਤ ਪੂਰਨ ਸਿੰਘ ਜੀ ਦਾ ਮਾਣ ਸਨਮਾਨ ਬਹੁਤ ਉੱਚਾ ਹੈ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸ਼ਖਸ਼ੀਅਤ ਨੂੰ ਮਾਣ-ਸਤਿਕਾਰ ਦੇਣ ਲਈ ਖੰਨਾ ਵਿੱਚ ਹੈਰੀਟੇਜ ਸਟਰੀਟ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉਸ ਦਾ ਅੱਜ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ। ਜਿਸ ਦਾ ਨਾਂ 'ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ' ਹੋਵੇਗਾ। 

ਅੱਜ ਤੋਂ ਇਸ ਹੈਰੀਟੇਜ ਸਟਰੀਟ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਮਹੱਤਵਾਕਾਂਖੀ ਪ੍ਰੋਜੈਕਟ 'ਤੇ 12.03 ਕਰੋੜ ਰੁਪਏ ਦੀ ਲਾਗਤ ਆਵੇਗੀ ਜੋ ਕਰੀਬ 6 ਮਹੀਨੇ ਵਿੱਚ ਪੂਰਾ ਹੋ ਜਾਵੇਗਾ। ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ਵਾਸ ਜਤਾਇਆ ਕਿ ਇਸ ਪ੍ਰੋਜੈਕਟ ਦੀ ਪੂਰਤੀ ਨਾਲ ਖੰਨਾ ਦੀ ਨਵੀਂ ਪਹਿਚਾਣ ਬਣੇਗੀ ਅਤੇ ਇਹ ਖੰਨਾ ਸ਼ਹਿਰ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸ਼ਾਮਲ ਹੋ ਜਾਵੇਗਾ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਲਈ ਇਸ ਤਰ੍ਹਾਂ ਦੀਆਂ ਯੋਜਨਾਵਾਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੰਨਾ ਦੇ ਸੁੰਦਰੀਕਰਨ ਅਤੇ ਆਧੁਨਿਕ ਵਿਕਾਸ ਵੱਲ ਇੱਕ ਵੱਡਾ ਕਦਮ ਹੈ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਖੰਨਾ ਨੂੰ ਇੰਨਾ ਵੱਡਾ ਪ੍ਰੋਜੈਕਟ ਮਿਲਿਆ ਹੈ ਜੋ ਸ਼ਹਿਰ ਨੂੰ ਬਦਲ ਦੇਵੇਗਾ। 

ਉਨ੍ਹਾਂ ਦੱਸਿਆ ਕਿ ਹੈਰੀਟੇਜ ਸਟਰੀਟ ਦੇ ਨਿਰਮਾਣ ਨਾਲ ਨਾ ਸਿਰਫ਼ ਖੰਨਾ ਦੀ ਦਿੱਖ ਵਧੀਆ ਹੋਵੇਗੀ ਸਗੋਂ ਇਸਦੇ ਕਾਰੋਬਾਰ ਨੂੰ ਵੀ ਬਹੁਤ ਫ਼ਾਇਦਾ ਹੋਵੇਗਾ। ਇਹ ਨਵੀਂ ਡਿਜ਼ਾਈਨ ਕੀਤੀ ਗਈ ਸਟਰੀਟ ਲੋਕਾਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰੇਗੀ ਅਤੇ ਸਥਾਨਕ ਕਾਰੋਬਾਰੀਆਂ ਲਈ ਨਵੇਂ ਮੌਕੇ ਪ੍ਰਦਾਨ ਕਰੇਗੀ।

ਕੈਬਨਿਟ ਮੰਤਰੀ ਸੌਂਦ ਨੇ ਕਿਹਾ,“ਲੋਕਾਂ ਦੀ ਭਲਾਈ ਸਾਡੀ ਸਰਕਾਰ ਦੀ ਪਹਿਲ ਹੈ ਅਤੇ ਅਸੀਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੇ ਹਾਂ ਕਿ ਕਿਸੇ ਵੀ ਵਾਰਡ ਜਾਂ ਇਲਾਕੇ ਦਾ ਵਿਕਾਸ ਪਿੱਛੇ ਨਾ ਰਹਿ ਜਾਵੇ।” ਉਨ੍ਹਾਂ ਕਿਹਾ ਕਿ ਖੰਨਾ ਦੇ ਵਿਕਾਸ ਕਾਰਜ ਕਰਵਾਉਣ ਲਈ ਉਹ ਦਿਨ ਰਾਤ ਇੱਕ ਕਰ ਦੇਣਗੇ। ਉਨ੍ਹਾਂ ਵੱਡੀ ਗਿਣਤੀ ਵਿੱਚ ਪਹੁੰਚੇ ਖੰਨਾ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੰਨਾ ਸਾਡੀ ਜਨਮ ਭੂਮੀ ਹੈ ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਖੰਨਾ ਨੂੰ ਸਭ ਤੋਂ ਸੋਹਣਾ ਸ਼ਹਿਰ ਬਣਾਉਣ ਲਈ ਕੰਮ ਕਰੀਏ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਗਿੱਲ, ਤੇ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਕੌਸਲਰ ਪਰਮਪ੍ਰੀਤ ਸਿੰਘ ਪੌਪੀ, ਕੌਂਸਲਰ ਰਜਿੰਦਰ ਸਿੰਘ ਜੀਤ, ਕੌਂਸਲਰ ਜਤਿੰਦਰ ਪਾਠਕ ਤੋਂ ਇਲਾਵਾ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਵੱਡੀ ਗਿਣਤੀ ਹਲਕਾ ਖੰਨਾ ਅਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ।

 

Tags: Tarunpreet Singh Sond

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD