Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ

ਐਮਐਸਐਮਈ ਸੈਕਟਰ ਨੂੰ ਮਜ਼ਬੂਤ ਬਣਾਉਣ ‘ਤੇ ਸਰਕਾਰ ਦਾ ਖਾਸ ਧਿਆਨ

Sanjeev Arora, AAP Punjab, Dr Balbir Singh, Chetan Singh Jaura Majra

Gurpreet Singh

Gurpreet Singh

5 Dariya News

ਚੰਡੀਗੜ੍ਹ , 10 Apr 2026

Last updated on: Apr 11, 2026, 11:18 IST

ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਪਟਿਆਲਾ ਵਿੱਚ ਹੋਈ ਐਮਐਸਐਮਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।

ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸ਼ਹਿਰਾਂ ਵਿੱਚ ਸਫਾਈ ਅਤੇ ਸੀਵਰੇਜ ਪ੍ਰਣਾਲੀ ਦੇ ਸੁਧਾਰ ‘ਤੇ ਖਾਸ ਧਿਆਨ ਦਿੱਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਇਸ ਸੰਦਰਭ ਵਿੱਚ ਉਨ੍ਹਾਂ ਐਲਾਨ ਕੀਤਾ ਕਿ ਮਈ ਮਹੀਨੇ ਦੇ ਅਖੀਰ ਤੱਕ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ₹1300 ਕਰੋੜ ਦੀ ਲਾਗਤ ਨਾਲ 2120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਪੇਂਡੂ ਖੇਤਰਾਂ ਲਈ ਵੱਖਰੀ ਯੋਜਨਾ ਤਿਆਰ ਕੀਤੀ ਗਈ ਹੈ।

ਸੰਜੀਵ ਅਰੋੜਾ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਇੱਕ ਮਹੀਨੇ ਦੇ ਅੰਦਰ ਨਵੀਂ ਇੰਡਸਟ੍ਰੀਅਲ ਪਾਰਕ ਨੀਤੀ ਲਾਗੂ ਕਰਨ ਜਾ ਰਹੀ ਹੈ, ਜਿਸ ਤਹਿਤ ਘੱਟੋ-ਘੱਟ 25 ਏਕੜ ਵਿੱਚ ਫੈਲੇ ਵੱਡੇ ਉਦਯੋਗਿਕ ਪਾਰਕ ਸੂਬੇ ਵਿੱਚ ਵਿਕਸਿਤ ਕੀਤੇ ਜਾਣਗੇ। ਉਦਯੋਗਪਤੀ ਅਤੇ ਰੀਅਲ ਐਸਟੇਟ ਡਿਵੈਲਪਰ ਸਾਂਝੇ ਤੌਰ ‘ਤੇ ਇਨ੍ਹਾਂ ਪਾਰਕਾਂ ਦੇ ਵਿਕਾਸ ਵਿੱਚ ਭਾਗ ਲੈਣਗੇ, ਜਦਕਿ ਨਿਵੇਸ਼ਕ ਇਨ੍ਹਾਂ ਪ੍ਰਾਜੈਕਟਾਂ ਵਿੱਚ ਨਿਵੇਸ਼ ਲਈ ਰਜਿਸਟਰ ਕਰਕੇ ਲੋੜੀਂਦੀਆਂ ਮਨਜ਼ੂਰੀਆਂ ਪ੍ਰਾਪਤ ਕਰ ਸਕਣਗੇ।

ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਮੰਤਰੀ ਨੇ ਕਿਹਾ ਕਿ ਸਰਕਾਰ ਨਵੀਂ ਇੰਡਸਟ੍ਰੀਅਲ ਪਾਰਕ ਨੀਤੀ ਤਿਆਰ ਕਰ ਰਹੀ ਹੈ, ਜੋ ਪ੍ਰਾਈਵੇਟ ਸੈਕਟਰ ਨੂੰ ਉਦਯੋਗਿਕ ਪਾਰਕ ਵਿਕਸਿਤ ਕਰਨ ਲਈ ਉਤਸ਼ਾਹਿਤ ਕਰੇਗੀ। ਇਨ੍ਹਾਂ ਪਾਰਕਾਂ ਵਿੱਚ ਵੱਡੇ ਅਤੇ ਛੋਟੇ ਦੋਹਾਂ ਕਿਸਮ ਦੇ ਪਲਾਟ ਉਪਲਬਧ ਹੋਣਗੇ। ਮੀਟਿੰਗ ਦੌਰਾਨ ਉਦਯੋਗ ਵਿਭਾਗ ਦੇ ਅਧਿਕਾਰੀਆਂ ਨੇ ਸਰਕਾਰ ਦੀਆਂ ਨਵੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਉਦਯੋਗਪਤੀਆਂ ਨੇ ਵੀ ਸੰਤੁਸ਼ਟੀ ਜਤਾਈ।

ਸੰਜੀਵ ਅਰੋੜਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਚਾਹੇ ਫਸਲਾਂ ਨੂੰ ਨੁਕਸਾਨ ਹੋਵੇ ਜਾਂ ਕੁਦਰਤੀ ਆਫ਼ਤਾਂ ਕਾਰਨ ਕਿਸਾਨਾਂ ਨੂੰ ਹਾਨੀ ਪਹੁੰਚੇ, ਸਰਕਾਰ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ। ਉਨ੍ਹਾਂ ਨਕਲੀ ਬੀਜ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ।ਬਿਜਲੀ ਖੇਤਰ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪਹਿਲਾਂ ਸੋਲਰ ਪ੍ਰੋਜੈਕਟਾਂ ਲਈ 100 ਫੀਸਦੀ ਅਲਾਟਮੈਂਟ ਹੁੰਦੀ ਸੀ, ਪਰ ਹੁਣ ਬਿਜਲੀ ਬੋਰਡ ਖੁਦ ਟੈਂਡਰ ਜਾਰੀ ਕਰ ਰਿਹਾ ਹੈ ਅਤੇ ਇਸ ਨੂੰ ਵੱਡੀ ਸਫਲਤਾ ਮਿਲ ਰਹੀ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ 2026 ਤਹਿਤ ਫਿਲਮ ਸਟੂਡੀਓ, ਹਸਪਤਾਲ ਅਤੇ ਹੋਟਲ ਵਰਗੇ ਕਈ ਨਵੇਂ ਖੇਤਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਖ਼ਾਸ ਤੌਰ ‘ਤੇ ਐਮਐਸਐਮਈ ਸੈਕਟਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ ਕਿਉਂਕਿ ਇਹ ਉਦਯੋਗਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹੈ।ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਹੁਣ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸੂਬਿਆਂ ਵਿੱਚੋਂ ਇੱਕ ਬਣਦਾ ਜਾ ਰਿਹਾ ਹੈ ਅਤੇ ਹੋਰ ਰਾਜ ਵੀ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕਰ ਰਹੇ ਹਨ।ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕ-ਕੇਂਦਰਿਤ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਅਤੇ ਉਦਯੋਗ, ਬੁਨਿਆਦੀ ਢਾਂਚੇ ਅਤੇ ਜਨਤਕ ਸਹੂਲਤਾਂ ਵਿੱਚ ਸੁਧਾਰ ਰਾਹੀਂ ਪੰਜਾਬ ਨੂੰ ਤਰੱਕੀ ਦੇ ਨਵੇਂ ਮੀਲ ਪੱਥਰਾਂ ਵੱਲ ਲਿਆਂਦਾ ਜਾਵੇਗਾ।

ਇਸ ਮੌਕੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ, ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ, ਸੂਬਾ ਸਕੱਤਰ ਜਗਦੀਪ ਜੱਗਾ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਡਾਇਰੈਕਟਰ ਇੰਡਸਟਰੀਜ਼ ਜਸਪ੍ਰੀਤ ਸਿੰਘ, ਪੰਜਾਬ ਸਟੇਟ ਇਨਫੋਰਮੇਸ਼ਨ ਕਮਿਸ਼ਨਰ ਵੀਰੇਂਦਰ ਜੀਤ ਸਿੰਘ, ਜੀਐਮ ਡੀਆਈਸੀ ਪਟਿਆਲਾ ਅਰਸ਼ਦੀਪ ਅਤੇ ਵੱਖ-ਵੱਖ ਉਦਯੋਗਾਂ ਦੇ ਨੁਮਾਇੰਦੇ ਮੌਜੂਦ ਸਨ।

 

Tags: Sanjeev Arora , AAP Punjab , Dr Balbir Singh , Chetan Singh Jaura Majra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD