Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਨਵੀਨਤਮ ਖੇਤੀ ਤਕਨੀਕਾਂ ਨੂੰ ਆਪਣੇ ਖੇਤਾਂ ਵਿੱਚ ਲਾਗੂ ਕਰਕੇ ਆਮਦਨ ਵਿੱਚ ਵਾਧਾ ਕੀਤਾ ਜਾ ਸਕਦਾ ਹੈ- ਵਿਧਾਇਕ ਡਾ. ਵਿਜੈ ਸਿੰਗਲਾ

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿਚ ਵੱਡੀ ਗਿਣਤੀ ਕਿਸਾਨਾਂ ਨੇ ਕੀਤੀ ਸ਼ਿਰਕਤ

Dr Vijay Singla, AAP Punjab, Mansa

Gurpreet Singh

Gurpreet Singh

5 Dariya News

ਮਾਨਸਾ , 10 Apr 2026

Last updated on: Apr 11, 2026, 11:53 IST

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ 2026 ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ  ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ  ਹਰਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਆਤਮਾ ਸਕੀਮ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ । ਕੈਂਪ ਵਿਚ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਵਿਸ਼ੇਸ਼ ਮਹਿਮਾਨ ਵਜ਼ੋਂ ਸ਼ਾਮਲ ਹੋਏ ਅਤੇ ਐੱਸ.ਡੀ.ਐੱਮ. ਮਾਨਸਾ ਸ੍ਰੀਮਤੀ ਬਲਜੀਤ ਕੌਰ ਵੱਲੋਂ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਨ੍ਹਾਂ ਨਵੀਨਤਮ ਖੇਤੀ ਤਕਨੀਕਾਂ ਨੂੰ ਆਪਣੇ ਖੇਤਾਂ ਵਿੱਚ ਲਾਗੂ ਕਰਕੇ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਕੁਦਰਤੀ ਖੇਤੀ ਕਰਨ ਦੀ ਸਲਾਹ ਦਿੱਤੀ ਤਾਂ ਜੋ ਬਿਨ੍ਹਾਂ ਰਸਾਇਣਕ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕੀਤੇ ਵਧੀਆ ਖਾਧ ਪਦਾਰਥ ਤਿਆਰ ਕੀਤੇ ਜਾ ਸਕਣ ਅਤੇ ਮਨੁੱਖ ਸਿਹਤ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਸਾਡੇ ਪਿੰਡਾਂ ਵਿੱਚ ਵੀ ਕਿਸਾਨ ਔਰਗੈਨਿਕ ਖੇਤੀ ਕਰਦੇ ਹਨ। ਸਾਡੇ ਕਿਸਾਨ ਹਿੰਮਤ ਅਤੇ ਹੌਸਲੇ ਨਾਲ ਨਿਰੰਤਰ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੂਹ ਬਣਾ ਕੇ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਅਹਿਮ ਰੋਲ ਅਦਾ ਕੀਤਾ ਜਾ ਰਿਹਾ ਹੈ।ਯੂਥ ਆਗੂ, ਸ੍ਰੀ ਚੁਸਪਿੰਦਰ ਸਿੰਘ ਚਹਿਲ ਨੇ ਜ਼ਿਲ੍ਹਾ ਪੱਧਰੀ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਅਜਿਹੇ ਕੈਂਪ ਤੋਂ ਖੇਤੀਬਾੜੀ ਸਬੰਧੀ ਗਿਆਨ ਪ੍ਰਾਪਤ ਕਰਕੇ ਆਪਣੇ ਖੇਤਾਂ ਵਿੱਚ ਲਾਗੂ ਕਰਨਾ ਚਾਹੀਦਾ ਹੈ ਅਤੇ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਚੱਲਣਾ ਚਾਹੀਦਾ ਹੈ ਕਿਉਂਕਿ ਵਿਭਾਗ ਵੱਲੋਂ ਕਈ ਸਾਲ ਖੋਜਾਂ ਕਰਨ ਉਪਰੰਤ ਹੀ ਆਪਣੀਆਂ ਸਿਫਾਰਿਸ਼ਾਂ ਕਿਸਾਨਾਂ ਤੱਕ ਪਹੁੰਚਾਈਆਂ ਜਾਂਦੀਆਂ ਹਨ। 

ਐੱਸ.ਡੀ.ਐੱਮ. ਸ੍ਰੀਮਤੀ ਬਲਜੀਤ ਕੌਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਕਿਸਾਨ ਸਿਖਲਾਈ ਕੈਂਪ ਲਗਾਉਣ ਦਾ ਮੰਤਵ ਖੇਤੀਬਾੜੀ ਸਬੰਧੀ ਜਾਰੀ ਹੋਈਆਂ ਨਵੀਆਂ ਤਕਨੀਕਾਂ ਕਿਸਾਨਾਂ ਤੱਕ ਪਹੁੰਚਾਉਣਾ ਹੈ ਤਾਂ ਜੋ ਕਿਸਾਨ ਇਨ੍ਹਾਂ ਤਕਨੀਕਾਂ ਨੂੰ ਆਪਣੇ ਖੇਤਾਂ ਵਿੱਚ ਅਪਣਾ ਕੇ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰ ਸਕਣ।ਕੈਂਪ ਦੀ ਪ੍ਰਧਾਨਗੀ ਕਰਦਿਆਂ ਸੰਯੁਕਤ ਡਾਇਰੈਕਟਰ ਖੇਤੀਬਾੜੀ, ਨਰਿੰਦਰ ਸਿੰਘ ਬੈਨੀਪਾਲ ਨੇ ਕਿਸਾਨਾਂ ਨੂੰ ਸਾਉਣੀ 2026 ਦੌਰਾਨ ਨਰਮੇ ਦੀ ਵੱਧ ਤੋਂ ਵੱਧ ਬਿਜਾਈ ਕਰਨ ਲਈ ਕਿਹਾ ਤਾਂ ਜੋ ਝੋਨੇ ਹੇਠੋਂ ਰਕਬਾ ਘਟਾ ਕੇ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ। 

ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਸਹਾਇਕ ਧੰਦੇ ਅਪਣਉਣ ਦੀ ਅਪੀਲ ਕੀਤੀ ਤਾਂ ਜੋ ਖੇਤੀਬਾੜੀ ਦੇ ਨਾਲ-ਨਾਲ ਡੇਅਰੀ, ਬਾਗਬਾਨੀ, ਫੂਡ ਪ੍ਰਸੈਸਇੰਗ ਆਦਿ ਕਰਦੇ ਹੋਏ ਆਪਣੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਣਾਉਣ ਲਈ ਵੀ ਕਿਹਾ।ਕੈਂਪ ਦੌਰਾਨ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਾਨਸਾ ਵੱਲੋਂ ਗੁਰਵੀਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਅਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਅੰਮ੍ਰਿਤਪਾਲ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਨਵਕਰਨਜੋਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਆਦਿ ਅਧਿਕਾਰੀਆਂ ਵੱਲੋਂ ਵੱਖ-ਵੱਖ ਵਿਸ਼ਿਆਂ ਸਬੰਧੀ ਖੇਤੀਬਾੜੀ ਦੀਆਂ ਤਕਨੀਕਾਂ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ ਗਈਆਂ ਉੱਥੇ ਹੀ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਤੋਂ ਸਾਇੰਸਦਾਨਾਂ ਦੀ ਟੀਮ ਅਜੈ ਸਿੰਘ, ਸਹਾਇਕ ਪ੍ਰੋਫੈਸਰ(ਪਸ਼ੂ ਵਿਗਿਆਨ), ਇੰਜ: ਅਲੋਕ ਗੁਪਤਾ, ਸਹਾਇਕ ਪ੍ਰੋਫੈਸਰ (ਮਿੱਟੀ ਅਤੇ ਪਾਣੀ ਵਿਗਿਆਨ), ਤੇਜਪਾਲ ਸਿੰਘ ਸਰਾਂ, ਸਹਾਇਕ ਪ੍ਰੋਫੈਸਰ (ਸਬਜੀ ਵਿਗਿਆਨ) ਮਾਹਰਾਂ ਵੱਲੋਂ ਸਾਉਣੀ ਦੀ ਕਾਸ਼ਤ ਦੀਆਂ ਨਵੀਆਂ ਤਕਨੀਕਾਂ ਬਾਰੇ, ਸਾਉਣੀ ਦੀਆਂ ਫਸਲਾਂ ਵਿੱਚ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਸਰਵਪੱਖੀ ਰੋਕਥਾਮ ਸਬੰਧੀ ਅਤੇ ਸਹਾਇਕ ਧੰਦਿਆਂ ਸਬੰਧੀ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਵੱਲੋਂ ਕੀਤੇ ਗਏ ਸਵਾਲਾਂ ਦਾ ਵਧੀਆ ਤਰੀਕੇ ਨਾਲ ਢੁਕਵਾਂ ਹੱਲ ਦੱਸਿਆ ਗਿਆ।

ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਨੇਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ 2026 ਦੌਰਾਨ ਨਰਮੇ  ਦੀ ਫਸਲ ਹੇਠ 28000 ਹੈਕਟੇਅਰ ਨਰਮੇ ਦੀ ਬਿਜਾਈ ਕੀਤੇ ਜਾਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਅਨੁਸਾਰ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਬਿਜਾਈ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਬਿਜਾਈ ਕੀਤੀ ਜਾਵੇ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਵਰਤੋਂ ਨੂੰ ਘੱਟ ਕੀਤਾ ਜਾ ਸਕੇ।  ਉਨ੍ਹਾਂ ਵਿਭਾਗ ਅੰੰਦਰ ਚੱਲ ਰਹੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 

ਇਸ ਮੌਕੇ ਰਿਸ਼ੀਰਾਜ ਮਾਨਖੇੜਾ, ਪ੍ਰਧਾਨ ਕਿਸਾਨ ਵਿੰਗ ਨੇ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਆਪਣੀ ਜ਼ਰੂਰਤ ਅਨੁਸਾਰ ਔਰਗੈਨਿਕ ਫਸਲਾਂ ਅਤੇ ਸਬਜ਼ੀਆਂ ਜ਼ਰੂਰ ਉਗਾਉਣੀਆਂ ਚਾਹੀਦੀਆਂ ਹਨ, ਇਸ ਨਾਲ ਜਿੱਥੇ ਪੈਸਿਆਂ ਦੀ ਬੱਚਤ ਹੁੰਦੀ ਹੈ ਉੱਥੇ ਕਿਸਾਨ ਸਿਹਤਮੰਦ ਜੀਵਨ ਬਤੀਤ ਕਰ ਸਕਦੇ ਹਨ, ਕਿਉਂਕਿ ਰਸਾਇਣਕ ਖਾਦਾਂ ਅਤੇ ਕੀੜੇਮਾਰ ਦਵਾਈਆਂ ਬਹੁਤ ਭਿਆਨਕ ਬਿਮਾਰੀਆਂ ਦਾ ਕਾਰਨ ਬਣਦੀਆਂ ਹਨ।

ਕੈਂਪ ਦੌਰਾਨ ਬਾਗਬਾਨੀ ਵਿਭਾਗ, ਭੂਮੀ ਰੱਖਿਆ ਵਿਭਾਗ, ਡੇਅਰੀ ਵਿਕਾਸ, ਪਸ਼ੂ ਪਾਲਣ, ਇਫਕੋ, ਮਾਰਕਫੈੱਡ, ਮੱਛੀ ਪਾਲਣ, ਕ੍ਰਿਸ਼ੀ ਵਿਗਿਆਨ ਕੇਂਦਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੋਂ ਇਲਾਵਾ ਸੈਲਫ ਹੈਲਪ ਗਰੁੱਪਾਂ ਵੱਲੋਂ ਸਟਾਲਾਂ ਲਗਾਈਆਂ ਗਈਆਂ, ਜਿਨ੍ਹਾਂ ਦਾ ਕਿਸਾਨਾਂ ਵੱਲੋਂ ਭਰਪੂਰ ਲਾਭ ਉਠਾਇਆ ਗਿਆ। ਵਿਭਾਗ ਵੱਲੋਂ ਸਟਾਲਾਂ ਲਗਾਉਣ ਵਾਲੇ ਸਰਕਾਰੀ ਅਦਾਰਿਆਂ ਅਤੇ ਸੈਲਫ ਹੈਲਪ ਗਰੁੱਪਾਂ ਨੂੰ ਸਨਮਾਨਿਤ ਕੀਤਾ ਗਿਆ। ਸਟੇਜ਼ ਸੰਚਾਲਨ ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਮਾਨਸਾ ਵੱਲੋਂ ਕੀਤਾ ਗਿਆ।

 

Tags: Dr Vijay Singla , AAP Punjab , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD