Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਲਿਆ ਜਾਇਜ਼ਾ

ਯੋਜਨਾਵਾਂ ਦਾ ਲਾਭ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਲਈ ਵੱਧ ਤੋਂ ਵੱਧ ਕੀਤਾ ਜਾਵੇ ਯੋਜਨਾਵਾਂ ਦਾ ਪ੍ਰਚਾਰ : ਚੇਅਰਮੈਨ ਮਲਕੀਤ ਸਿੰਘ ਥਿੰਦ

Dalwinderjit Singh, DC Amritsar, Amritsar, Deputy Commissioner Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 10 Apr 2026

Last updated on: Apr 11, 2026, 11:57 IST

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਜਾਇਜ਼ਾ ਲੈਣ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਦਾ ਵੱਧ ਲਾਭ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ, ਵਧੀਕ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ ਵੀ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਪੱਛੜੇ ਵਰਗ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਦੀ ਹਰੇਕ ਯੋਜਨਾ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਉਣ ਦੀ ਹਦਾਇਤ ਕੀਤੀ, ਤਾਂ ਜੋ ਕੋਈ ਜਰੂਰਤਮੰਦ ਸਰਕਾਰ ਦੀ ਭਲਾਈ ਸਕੀਮ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਹਰੇਕ ਗ੍ਰਾਂਟ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ ਦਾ ਲਾਭ ਲੈਣ ਲਈ ਕਿਸੇ ਨੂੰ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਹਰੇਕ ਵਰਗ ਨੇ ਨਾਲ ਪੱਛੜੇ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਹਰੇਕ ਪਿੰਡ, ਵਾਰਡ ਪੱਧਰ ਤੇ ਪੱਛੜੀਆਂ ਸ੍ਰੇਣੀਆਂ ਨੂੰ ਸਰਕਾਰ ਤੋਂ ਮਿਲਣ ਵਾਲੀਆਂ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਸ਼ਗਨ ਸਕੀਮ, ਸਕਾਲਰਸ਼ਿਪ ਸਕੀਮ, ਪਛੜੀ ਸ਼੍ਰੇਣੀ ਸਰਟੀਫਿਕੇਟ ਬਣਾਉਣ ਲਈ ਆਮਦਨ ਦੀ ਜਾਣਕਾਰੀ ਤੋਂ ਵਾਂਝੇ ਪੱਛੜੇ ਵਰਗ ਦੇ ਲੋਕਾਂ ਅੰਦਰ ਪ੍ਰਚਾਰ ਦੀ ਲੋੜ ਹੈ।ਚੇਅਰਮੈਨ ਮਲਕੀਤ ਥਿੰਦ ਨੇ ਵੱਖ-ਵੱਖ ਅਧਿਕਾਰੀਆਂ ਤੋਂ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ ‘ਤੇ ਸਕੂਲਾਂ ਤੇ ਕਾਲਜਾਂ ਦੇ ਵਿਚ ਵੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿੱਤੀ ਜਾਵੇ। 

ਉਨ੍ਹਾਂ ਕਿਹਾ ਕਿ ਕਈ ਵਾਰ ਮਾਪਿਆਂ ਨੂੰ ਵੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਨਹੀਂ ਹੁੰਦੀ ਜਿਸ ਕਾਰਨ ਉਹ ਅਜਿਹੀਆਂ ਲਾਭਕਾਰੀ ਯੋਜਨਾਵਾਂ ਦਾ ਲਾਭ ਨਹੀਂ ਉਠਾ ਸਕਦੇ। ਉਨ੍ਹਾਂ ਨੇ ਕਿਹਾ ਕਿ ਬੀ.ਸੀ. ਦੇ ਸਰਟੀਫਿਕੇਟ ਬਣਾਉਣ ਦੇ ਲਈ ਜਿਹੜੇ ਸਰਟੀਫਿਕੇਟਾਂ ਦੀ ਜ਼ਰੂਰਤ ਹੋਵੇ ਉਸ ਸਬੰਧੀ ਵਿਸਥਾਰ ਦੇ ਨਾਲ ਲਾਭਪਾਤਰੀ ਨੂੰ ਜਾਣਕਾਰੀ ਮੁਹੱਈਆ ਕਰਵਾਈਆ ਜਾਵੇ ਤਾਂ ਜੋ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਉਹ ਆਪਣਾ ਸਰਟੀਫਿਕੇਟ ਜਲਦ ਬਣਾ ਕੇ ਯੋਜਨਾ ਦਾ ਲਾਭ ਲੈ ਸਕਣ। ਸਰਟੀਫਿਕੇਟ ਬਣਵਾਉਣ ਦੇ ਲਈ ਆਉਣ ਵਾਲਿਆਂ ਨੂੰ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਸਬੰਧੀ ਸਹੀ ਢੰਗ ਦੇ ਨਾਲ ਜਾਣਕਾਰੀ ਮੁਹੱਈਆ ਕਰਵਾਈ ਜਾਵੇ।

ਇਸ ਦੌਰਾਨ ਉਨ੍ਹਾਂ ਨੇ ਸਿੱਖਿਆ ਵਿਭਾਗ ਵਲੋਂ ਓ.ਬੀ.ਸੀ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਿਹਤ ਵਿਭਾਗ, ਪੀਐਸਪੀਸੀਐਲ, ਮੱਛੀ ਪਾਲਣ ਵਿਭਾਗ, ਖੇਤੀਬਾੜੀ, ਫੂਡ ਸਪਲਾਈ, ਰੋਜ਼ਗਾਰ ਬਿਊਰੋ, ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਵੀ ਆਪਣੇ-ਆਪਣੇ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਅਧਿਕਾਰੀਆਂ ਨੂੰ ਪੱਛੜੀਆਂ ਸ਼੍ਰੇਣੀਆ ਨਾਲ ਸਬੰਧਤ ਲੋਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਹਰ ਲੋੜਵੰਦ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਪੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਵੱਲੋਂ ਜੋ ਵੀ ਨਿਰਦੇਸ਼ ਪ੍ਰਾਪਤ ਹੋਏ ਹਨ ਉਨ੍ਹਾਂ ਨੂੰ ਜ਼ਮੀਨੀ ਪੱਧਰ `ਤੇ ਲਾਗੂ ਕੀਤਾ ਜਾਵੇ।

ਇਸ ਮੌਕੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ਼੍ਰੀ ਅਸੀਸ ਇੰਦਰ ਸਿੰਘ, ਚੇਅਰਮੈਨ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਸ਼੍ਰੀ ਸਤਪਾਲ ਸੋਖੀ, ਏ ਸੀ ਪੀ ਸ: ਕਮਲਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪੀ ਐਸ ਸਹੋਤਾ, ਇੰਜ: ਪੀ.ਐਸ.ਪੀ.ਸੀ ਐਲ ਸ: ਮਨਦੀਪ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਰਾਜੇਸ਼ ਕੁਮਾਰ, ਬੈਕਫਿਕੋ ਤੋ ਸ਼੍ਰੀ ਰਾਜ ਕੁਮਾਰ, ਸਿਹਤ ਵਿਭਾਗ ਤੋ ਡਾ: ਨੀਲਮ, ਜਿਲ੍ਹਾ ਭਲਾਈ ਅਫਸਰ ਸ਼੍ਰੀ ਸੁਰਿੰਦਰ ਸਿੰਘ ਢਿਲੋ, ਡਾ: ਕੁਮਾਰ ਸਿੰਘ, ਸ਼੍ਰੀ ਰਣਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਸਮੇਤ ਪਛੜੀਆਂ ਸ਼੍ਰੇਣੀਆਂ ਨਾਲ ਸੰਬੰਧਿਤ ਵਿਅਕਤੀ ਹਾਜ਼ਰ ਸਨ।

 

Tags: Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD