Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਰਾਜ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ - ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੰਜਾਬ ਸਰਕਾਰ ਨੂੰ ਵੱਡੀ ਸਫ਼ਲਤਾ ਮਿਲੀ - ਚੀਮਾ

Harpal Singh Cheema, Advocate Harpal Singh Cheema, AAP Punjab, Lopoke, Amritsar

Gurpreet Singh

Gurpreet Singh

5 Dariya News

ਲੋਪੋਕੇ/ਅੰਮ੍ਰਿਤਸਰ , 10 Apr 2026

Last updated on: Apr 11, 2026, 11:59 IST

ਸੂਬੇ ਦੇ ਖ਼ਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਰਾਜ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਰਾਜ ਭਰ ਵਿੱਚ 3000 ਖੇਡ ਸਟੇਡੀਅਮ ਅਤੇ ਖੇਡ ਮੈਦਾਨ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ।ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਸਿੱਧ ਨਗਰ ਲੋਪੋਕੇ ਵਿਖੇ ਕਨੇਡਾ ਦੇ ਪਹਿਲੇ ਸਿੱਖ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦੀ ਯਾਦ ਨੂੰ ਸਮਰਪਿਤ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਸਟੇਡੀਅਮ ਵਿਖੇ ਕਰਵਾਏ ਗਏ ਪਹਿਲੇ ਕਬੱਡੀ ਕੱਪ ਦਾ ਉਦਘਾਟਨ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਉਪਰਾਲੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਅਹਿਮ ਰੋਲ ਅਦਾ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਮੇਵਾ ਸਿੰਘ ਜੀ ਲੋਪੋਕੇ ਦੀ ਯਾਦ ਵਿੱਚ ਅਜਿਹੇ ਖੇਡ ਮੇਲੇ ਕਰਵਾਉਣੇ ਬਹੁਤ ਵਧੀਆ ਉਪਰਾਲਾ ਹੈ ਅਤੇ ਉਹ ਇਸ ਸ਼ਾਨਦਾਰ ਉਪਰਾਲੇ ਲਈ ਨਸ਼ਾ ਮੁਕਤੀ ਮੋਰਚਾ ਦੀ ਇੰਚਾਰਜ ਮੈਡਮ ਸੋਨੀਆ ਮਾਨ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੰਦੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਪੰਜਾਬ ਦੇ ਨੌਜਵਾਨ ਇੱਕ ਵਾਰ ਫਿਰ ਕੌਮੀ ਤੇ ਕੌਮਾਂਤਰੀ ਪੱਧਰ `ਤੇ ਆਪਣਾ ਅਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਬਜਟ ਵਿੱਚ ਖੇਡਾਂ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ।

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਰਕਾਰ ਨੂੰ ਨਸ਼ਾ ਤਸਕਰਾਂ ਵਿਰੁੱਧ ਭਾਰੀ ਸਫਲਤਾ ਮਿਲੀ ਹੈ ਅਤੇ ਵੱਡੇ-ਵੱਡੇ ਤਸਕਰਾਂ ਨੂੰ ਜੇਲ੍ਹ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੀ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰਕੇ ਹੀ ਸਾਹ ਲਵੇਗੀ।

ਇਸ ਤੋਂ ਪਹਿਲਾਂ ਵਿੱਤ ਮੰਤਰੀ ਵੱਲੋਂ ਪਹਿਲੇ ਕਬੱਡੀ ਕੱਪ ਦੀ ਸ਼ੁਰੂਆਤ ਕਰਵਾਈ ਗਈ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਖੇਡ ਮੇਲਿਆਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜਾਂ ਉੱਪਰ 50 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਲੋਪੋਕੇ ਇੱਕ ਇਤਿਹਾਸਕ ਪਿੰਡ ਹੈ ਅਤੇ ਇਸ ਦੇ ਵਿਕਾਸ ਉੱਪਰ ਵੀ 20 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੀ ਇੰਚਾਰਜ ਮੈਡਮ ਸੋਨੀਆ ਨੇ ਕਿਹਾ ਕਿ ਪਿੰਡ ਲੋਪੋਕੇ ਦੇ ਵਸਨੀਕ ਰਹੇ ਕਨੇਡਾ ਦੇ ਪਹਿਲੇ ਸਿੱਖ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਉਹ ਮਹਾਨ ਇਨਸਾਨ ਸਨ ਜਿਨ੍ਹਾਂ ਨੇ ਆਪਣੇ ਦੇਸ਼-ਕੌਮ ਖਾਤਰ ਸ਼ਹਾਦਤ ਦਾ ਜ਼ਾਮ ਪੀਤਾ। ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਹੀਦ ਦੀ ਯਾਦ ਵਿੱਚ ਪਹਿਲਾ ਕਬੱਡੀ ਕੱਪ ਕਰਵਾਇਆ ਗਿਆ ਹੈ ਜਿਸ ਲਈ ਉਹ ਸਾਰੇ ਹੀ ਇਲਾਕਾ ਨਿਵਾਸੀਆਂ ਦੀ ਧੰਨਵਾਦੀ ਹੈ। 

ਮੈਡਮ ਸੋਨੀਆ ਮਾਨ ਨੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਸਾਬਕਾ ਸਰਪੰਚ ਅਮਰਦੀਪ ਸਿੰਘ, ਚੇਅਰਮੈਨ ਪ੍ਰਮਜੀਤ ਸਿੰਘ, ਬਲਜੀਤ ਸਿੰਘ ਸੈਦਪੁਰ, ਗੁਰਜੀਤ ਸਿੰਘ ਵਾਈਸ ਪ੍ਰਧਾਨ ਰਾਮ ਸਿੰਘ ਚੋਗਾਵਾਂ, ਕਬੱਡੀ ਕੋਚ ਰਾਮ ਸਿੰਘ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਹਤਬਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP Punjab , Lopoke , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD