Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਭਗਵੰਤ ਮਾਨ ਸਰਕਾਰ ਨੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਂਕਰੀਆਂ ਦਿੱਤੀਆਂ - ਹਰਭਜਨ ਸਿੰਘ ਈਟੀਓ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ - ਧਾਲੀਵਾਲ

Harbhajan Singh ETO, AAP Punjab, Lopoke, Amritsar

Gurpreet Singh

Gurpreet Singh

5 Dariya News

ਲੋਪੋਕੇ/ਅੰਮ੍ਰਿਤਸਰ , 10 Apr 2026

Last updated on: Apr 11, 2026, 12:00 IST

ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਸਿੱਧ ਨਗਰ ਲੋਪੋਕੇ ਵਿਖੇ ਕਨੇਡਾ ਦੇ ਪਹਿਲੇ ਸਿੱਖ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦੀ ਯਾਦ ਨੂੰ ਸਮਰਪਿਤ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਸਟੇਡੀਅਮ ਵਿਖੇ ਕਰਵਾਏ ਗਏ ਪਹਿਲੇ ਕਬੱਡੀ ਕੱਪ ਵਿੱਚ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ `ਤੇ ਹਾਜ਼ਰੀ ਭਰੀ। ਕਬੱਡੀ ਕੱਪ ਦੌਰਾਨ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮਾਨ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪ੍ਰਫੂਲਤ ਹੋ ਰਿਹਾ ਹੈ ਅਤੇ ਸਾਡੇ ਨੌਜਵਾਨ ਖੇਡਾਂ ਨਾਲ ਜੁੜ ਕੇ ਕੌਮੀ ਤੇ ਕੌਮਾਂਤਰੀ ਪੱਧਰ `ਤੇ ਵੱਡੀਆਂ ਮੱਲਾਂ ਮਾਰ ਰਹੇ ਹਨ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਨੌਜਵਾਨਾਂ ਨੂੰ ਪਹਿਲ ਦੇ ਅਧਾਰ `ਤੇ ਸਰਕਾਰੀ ਨੌਂਕਰੀਆਂ ਦਿੱਤੀਆਂ ਹਨ।ਸ਼ਹੀਦ ਭਾਈ ਮੇਵਾ ਸਿੰਘ ਜੀ ਲੋਪੋਕੇ ਦੀ ਯਾਦ ਵਿੱਚ ਪਹਿਲਾ ਕਬੱਡੀ ਕੱਪ ਕਰਵਾਉਣ ਲਈ ਮੈਡਮ ਸੋਨੀਆਂ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਦੇਸ਼ ਭਗਤਾਂ ਦੀ ਯਾਦ ਨੂੰ ਮਨਾਉਣਾ ਬਹੁਤ ਵਧੀਆ ਉਪਰਾਲਾ ਹੈ ਅਤੇ ਸਾਡੇ ਨੌਜਵਾਨ ਅਜਿਹੇ ਦੇਸ਼ ਭਗਤਾਂ ਤੋਂ ਪ੍ਰੇਰਨਾ ਲੈਣਗੇ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੇਲੇ ਹਰ ਪਿੰਡ ਵਿੱਚ ਕਰਵਾਉਣੇ ਚਾਹੀਦੇ ਹਨ ਅਤੇ ਸਰਕਾਰ ਵੱਲੋਂ ਇਸ ਵਿੱਚ ਖੇਡ ਸੰਸਥਾਵਾਂ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ।

ਇਸ ਮੌਕੇ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਬਜਟ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਬਜਟ ਰੱਖਿਆ ਗਿਆ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ 3000 ਖੇਡ ਸਟੇਡੀਅਮ ਅਤੇ ਖੇਡ ਮੈਦਾਨ ਬਣਾਏ ਗਏ ਹਨ ਅਤੇ ਇਸ ਸਾਲ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ।ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ। 

ਇਸ ਮੌਕੇ ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਵੰਡ ਵੀ ਕੀਤੀ ਗਈ।ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੀ ਇੰਚਾਰਜ ਮੈਡਮ ਸੋਨੀਆ ਨੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਵਿਸ਼ੇਸ਼ ਤੌਰ `ਤੇ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਸਾਬਕਾ ਸਰਪੰਚ ਅਮਰਦੀਪ ਸਿੰਘ, ਚੇਅਰਮੈਨ ਪ੍ਰਮਜੀਤ ਸਿੰਘ, ਬਲਜੀਤ ਸਿੰਘ ਸੈਦਪੁਰ, ਗੁਰਜੀਤ ਸਿੰਘ ਵਾਈਸ ਪ੍ਰਧਾਨ ਰਾਮ ਸਿੰਘ ਚੋਗਾਵਾਂ, ਕਬੱਡੀ ਕੋਚ ਰਾਮ ਸਿੰਘ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਹਤਬਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Harbhajan Singh ETO , AAP Punjab , Lopoke , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD