Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

Kuljit Singh Randhawa, AAP Punjab, Zirakpur

Gurpreet Singh

Gurpreet Singh

5 Dariya News

ਜ਼ੀਰਕਪੁਰ , 10 Apr 2026

Last updated on: Apr 11, 2026, 12:02 IST

ਪੰਜਾਬ ਸਰਕਾਰ ਦੀ ਲੋਕ-ਭਲਾਈ ਨੀਤੀ ਅਨੁਸਾਰ ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਨਗਰ ਕੌਂਸਲ ਦੇ ਵਾਰਡ ਨੰਬਰ 13, ਢਕੋਲੀ ਵਿਖੇ ਲਗਭਗ 2 ਕਰੋੜ 13 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਪ੍ਰੋਜੈਕਟਾਂ ਦਾ ਨੀਹ ਪੱਥਰ ਰੱਖਿਆ। 

ਸ਼ਕਤੀ ਐਨਕਲੇਵ ਵਿੱਚ 32.40 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦਾ ਨਿਰਮਾਣ, ਕਮਿਊਨਿਟੀ ਸੈਂਟਰ ਦੀ 5.75 ਲੱਖ ਰੁਪਏ ਨਾਲ ਮੁਰੰਮਤ ਅਤੇ 22.55 ਲੱਖ ਰੁਪਏ ਨਾਲ ਜਨਰਲ ਮੁਰੰਮਤ ਦੇ ਕੰਮ ਕਰਵਾਏ ਜਾਣਗੇ।ਇਸ ਤੋਂ ਇਲਾਵਾ ਵਾਰਡ ਵਿੱਚ ਹੋਰ ਗਲੀਆਂ ਦੇ ਨਿਰਮਾਣ ਲਈ 45.75 ਲੱਖ ਰੁਪਏ ਦੀ ਲਾਗਤ ਨਾਲ ਕੰਮ ਸ਼ੁਰੂ ਕੀਤਾ ਗਿਆ ਹੈ। ਗਣੇਸ਼ ਵਿਹਾਰ ਵਿੱਚ 36.10 ਲੱਖ ਰੁਪਏ ਨਾਲ ਸੜਕ ਬਣਾਈ ਜਾਵੇਗੀ, ਜਦਕਿ ਵਸੰਤ ਵਿਹਾਰ ਫੇਜ਼-1 ਵਿੱਚ 36.48 ਲੱਖ ਰੁਪਏ ਅਤੇ ਫੇਜ਼-2 ਵਿੱਚ 34.57 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਰਾਬਰ ਤਰੱਕੀ ਨੂੰ ਯਕੀਨੀ ਬਣਾਉਂਦੀ ਹੋਈ ਲੋਕਾਂ ਨੂੰ ਉੱਚ ਦਰਜੇ ਦੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਅਤੇ ਹਰ ਇਲਾਕੇ ਨੂੰ ਸੁਧਰੇ ਹੋਏ ਢਾਂਚੇ ਨਾਲ ਜੋੜਿਆ ਜਾਵੇਗਾ।ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਸਾਰੇ ਕੰਮ ਮਿਆਰੀ ਤਰੀਕੇ ਨਾਲ ਅਤੇ ਨਿਰਧਾਰਿਤ ਸਮੇਂ ਅੰਦਰ ਪੂਰੇ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਨ੍ਹਾਂ ਪ੍ਰੋਜੈਕਟਾਂ ਦਾ ਲਾਭ ਮਿਲ ਸਕੇ।

 

Tags: Kuljit Singh Randhawa , AAP Punjab , Zirakpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD