Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸੂਬੇ ’ਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵੱਲੋਂ ਕਰਵਾਏ ਸਨਮਾਨ ਸਮਾਰੋਹ ’ਚ ਕੀਤੀ ਸ਼ਿਰਕਤ, 100 ਖੇਡ ਹਸਤੀਆਂ ਨੂੰ ਕੀਤਾ ਸਨਮਾਨਿਤ

Mohinder Bhagat, AAP Punjab, Jalandhar

Gurpreet Singh

Gurpreet Singh

5 Dariya News

ਜਲੰਧਰ , 10 Apr 2026

Last updated on: Apr 11, 2026, 12:05 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸਕੂਲ ਖੇਡਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਵਡਮੁੱਲੇ ਯੋਗਦਾਨ ਲਈ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦਾ ਸਨਮਾਨ ਕਰਦਿਆਂ ਪੰਜਾਬ ਸਰਕਾਰ ਦੀ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਈ। 

ਇਥੇ ਲਾ ਬਲਾਸਮ ਸਕੂਲ ਵਿਖੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵੱਲੋਂ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਰਾਜ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਵੀ ਮੋਹਰੀ ਬਣਾਉਣ ਲਈ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਖੇਡਾਂ ਲਈ 1790 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਮੌਕੇ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ। ਸ਼੍ਰੀ ਭਗਤ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੀ ਮਹੱਤਤਾ ’ਤੇ ਵੀ ਚਾਨਣਾ ਪਾਇਆ। 

ਉਨ੍ਹਾਂ ਕਿਹਾ ਕਿ ਖੇਡਾਂ ਸਦਕਾ ਸਿਹਤਮੰਦ ਜੀਵਨ ਸ਼ੈਲੀ ਦੇ ਨਾਲ-ਨਾਲ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਵਰਕ, ਖੇਡਾਂ ਦੀ ਭਾਵਨਾ ਅਤੇ ਅਗਵਾਈ ਵਰਗੇ ਗੁਣ ਪੈਦਾ ਹੁੰਦੇ ਹਨ, ਜੋ ਕਿ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਬੜੀ ਅਹਿਮੀਅਤ ਰੱਖਦੇ ਹਨ। ਕੈਬਨਿਟ ਮੰਤਰੀ ਨੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਮੇਟੀ ਦੇ ਅਹੁਦੇਦਾਰਾਂ ਨੂੰ ਖੇਡਾਂ ਵਿੱਚ ਪੰਜਾਬ ਦਾ ਨਾਂ ਵਿਸ਼ਵ ਪੱਧਰ 'ਤੇ ਚਮਕਾਉਣ ਲਈ ਹੋਰ ਤਗੜੇ ਹੋ ਕੇ ਕੰਮ ਕਰਨ ਲਈ ਕਿਹਾ। 

ਵਿਸ਼ੇਸ਼ ਮਹਿਮਾਨ ਰਜਿੰਦਰ ਕੌਰ ਥਿਆੜਾ ਨੇ ਸਨਮਾਨਿਤ ਹਸਤੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਸੁਧਾਰ ਲਈ ਲਗਾਤਾਰ ਕਈ ਮਹੱਤਵਪੂਰਣ ਕਦਮ ਚੁੱਕੇ ਹਨ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਸਮਾਰੋਹ ਦੌਰਾਨ ਕਰੀਬ 100 ਖੇਡ ਹਸਤੀਆਂ ਨੂੰ ਜ਼ਿਲ੍ਹਾ ਪੱਧਰ ’ਤੇ ਖੇਡਾਂ ਵਿੱਚ ਉਨ੍ਹਾਂ ਦੇ ਮਹੱਤਵਪੂਰਣ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿੱਚ ਹਰਮੇਸ਼ ਲਾਲ ਘੇੜਾ (ਸਟੇਟ ਅਵਾਰਡੀ), ਡਾ. ਜਤਿੰਦਰ ਸਾਬੀ, ਪ੍ਰਿੰਸੀਪਲ ਜਤਿੰਦਰ ਕੁਮਾਰ, ਪ੍ਰਿੰਸੀਪਲ ਸੁਖਦੇਵ ਲਾਲ ਬੱਬਰ, ਪ੍ਰਿੰਸੀਪਲ ਭੁਪਿੰਦਰ ਪਾਲ ਸਿੰਘ, ਪ੍ਰਿੰਸੀਪਲ ਪਰਮਿੰਦਰ ਫਲੋਰਾ,ਪ੍ਰਿੰਸੀਪਲ ਦਿਨੇਸ਼ ਕੁਮਾਰ ਤੋਂ ਇਲਾਵਾ ਪ੍ਰਿੰਸੀਪਲ ਅਤੇ ਮੁੱਖ ਅਧਿਆਪਕ ਸ਼ਾਮਲ ਹਨ। 

ਇਸ ਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਅਤੇ ਪ੍ਰਧਾਨ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਡਾ. ਗੁਰਿੰਦਰਜੀਤ ਕੌਰ (ਨੈਸ਼ਨਲ ਐਵਾਰਡੀ) ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਰਾਜੀਵ ਜੋਸ਼ੀ (ਸਟੇਟ ਐਵਾਰਡੀ) ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਅਖੀਰ ਵਿੱਚ ਡੀ.ਟੀ.ਸੀ. ਜਲੰਧਰ ਦੇ ਜਨਰਲ ਸਕੱਤਰ ਸਟੇਟ ਅਵਾਰਡੀ ਬਲਜੀਤ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਅਤੇ ਸਮੂਹ ਪ੍ਰਿੰਸੀਪਲ ਸਾਹਿਬਾਨ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ-ਕਮ-ਡੀ.ਐਮ. ਸਪੋਰਟਸ ਅਮਨ ਕੌਂਡਲ, ਅੰਤਰਰਾਸ਼ਟਰੀ ਜੂਡੋ ਕੋਚ ਲੈਕਚਰਾਰ ਸੁਰਿੰਦਰ ਕੁਮਾਰ, ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਮੁੱਖ ਅਧਿਆਪਕ ਅਤੇ ਸਰੀਰਿਕ ਸਿੱਖਿਆ ਦੇ ਅਧਿਆਪਕ ਵੀ ਮੌਜੂਦ ਸਨ।

 

Tags: Mohinder Bhagat , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD