Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

Anmol Gagan Mann

Gurpreet Singh

Gurpreet Singh

5 Dariya News

ਖਰੜ , 10 Apr 2026

Last updated on: Apr 11, 2026, 12:07 IST

ਖਰੜ ਹਲਕੇ ਦੀ ਵਿਧਾਇਕ ਅਨਮੋਲ ਗਗਨ ਮਾਨ ਜੀ ਦੀ ਅਗਵਾਈ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰਾਂ, ਬਲਾਕ ਪ੍ਰਧਾਨਾਂ ਅਤੇ ਹੋਰ ਆਗੂਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਹਲਕੇ ਦੇ ਵਿਕਾਸ ਕਾਰਜਾਂ, ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਅਤੇ ਆਮ ਲੋਕਾਂ ਨਾਲ ਸੰਬੰਧਤ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਵਿਧਾਇਕ ਅਨਮੋਲ ਗਗਨ ਮਾਨ ਨੇ ਸਾਰੇ ਹਲਕਾ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਪਾਰਟੀ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਹਰ ਹਲਕੇ ਦਾ ਸਮੂਹਿਕ ਵਿਕਾਸ ਕਰਨਾ ਹੈ।

ਵਿਧਾਇਕ ਅਨਮੋਲ ਗਗਨ ਮਾਨ ਨੇ ਸਾਰੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਕੋਆਰਡੀਨੇਟਰ ਅਤੇ ਬਲਾਕ ਪ੍ਰਧਾਨ ਪਾਰਟੀ ਦੀ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚ ਰਹੀਆਂ ਹਨ।ਮੀਟਿੰਗ ਦੌਰਾਨ ਪਾਰਟੀ ਦੇ ਵੱਖ-ਵੱਖ ਆਗੂਆਂ ਨੇ ਵੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। 

ਸਾਰੇ ਆਗੂਆਂ ਨੇ ਇੱਕਜੁੱਟ ਹੋ ਕੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਸੇਵਾ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਸੁਖਵਿੰਦਰ ਸਿੰਘ ਬਿੱਟੂ (ਚੇਅਰਮੈਨ ਮਾਰਕੀਟ ਕਮੇਟੀ ਖਰੜ), ਹਰੀਸ਼ ਰਾਣਾ (ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ), ਨਵਦੀਪ ਸਿੰਘ, ਵਿਕਾਸ ਮੋਹਨ (ਪੀ.ਏ.), ਨਵਦੀਪ ਸਿੰਘ (ਸੰਗਠਨ ਇੰਚਾਰਜ), ਰਾਜਵੀਰ ਸਿੰਘ ਰਾਜੀ, ਬਲਜੀਤ ਸਿੰਘ (ਮੀਡੀਆ ਇੰਚਾਰਜ), ਹਰਪ੍ਰੀਤ ਕੌਰ (ਹਲਕਾ ਕੋਆਰਡੀਨੇਟਰ), ਸਰਵਜੋਤ ਕੌਰ ਅਤੇ ਹਲਕਾ ਖਰੜ ਦੇ ਅਨੇਕਾਂ ਕੋਆਰਡੀਨੇਟਰਾਂ, ਬਲਾਕ ਪ੍ਰਧਾਨਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਰਹੀ।

 

Tags: Anmol Gagan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD