Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਅਗਲੇ ਮਹੀਨੇ ਸਵੈਚਾਲਿਤ ਮਾਲ ਪ੍ਰਣਾਲੀ ਸ਼ੁਰੂ ਕਰਣਗੇ

1,900 ਪਟਵਾਰੀਆਂ ਦੀ ਜਲਦ ਹੋਵੇਗੀ ਨਿਯੁਕਤੀ

Dr Sumita Misra, Haryana Administration, Haryana

Gurpreet Singh

Gurpreet Singh

5 Dariya News

ਚੰਡੀਗੜ੍ਹ , 10 Apr 2026

Last updated on: Apr 11, 2026, 13:14 IST

ਹਰਿਆਣਾ ਸਰਕਾਰ ਅਗਲੇ ਮਹੀਨੇ ਇੱਕ ਸਵੈਚਾਲਿਤ ਮਾਲ ਪ੍ਰਸ਼ਾਸਨ ਪ੍ਰਣਾਲੀ ਸ਼ੁਰੂ ਕਰਨ ਜਾ ਰਹੀ ਹੈ, ਜੋ ਕਾਗਜ਼ ਰਹਿਤ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੋਵੇਗਾ। ਇਹ ਪਹਿਲ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ। 

ਇਸ ਸੁਧਾਰ ਮੁਹਿੰਮ ਦੀ ਅਗਵਾਈ ਕਰਦਿਆਂ ਵਿੱਤ ਕਮਿਸ਼ਨਰ (ਮਾਲ ਅਤੇ ਆਪਦਾ ਪ੍ਰਬੰਧਨ) ਡਾ. ਸੁਮਿਤਾ ਮਿਸ਼ਰਾ ਨੇ ਸ਼ੁੱਕਰਵਾਰ ਨੂੰ ਮੰਡਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਸਮੀਖਿਆ ਬੈਠਕ ਦੀ ਅਗਵਾਈ ਕੀਤੀ। ਇਸ ਮੀਟਿੰਗ ਵਿੱਚ ਰਾਜ ਦੀ ਮਾਲ ਪ੍ਰਣਾਲੀ ਵਿੱਚ ਤੇਜ਼ੀ, ਜਵਾਬਦੇਹੀ ਅਤੇ ਤਕਨਾਲੋਜੀ ਰਾਹੀਂ ਵਿਆਪਕ ਤਬਦੀਲੀ 'ਤੇ ਜ਼ੋਰ ਦਿੱਤਾ ਗਿਆ।

ਡਾ. ਮਿਸ਼ਰਾ ਨੇ ਨਿਰਦੇਸ਼ ਦਿੱਤੇ ਕਿ ਲਗਭਗ 1,900 ਨਵੇਂ ਸਿਖਲਾਈ ਪ੍ਰਾਪਤ ਅਤੇ ਤਕਨੀਕੀ ਤੌਰ 'ਤੇ ਮਾਹਰ ਪਟਵਾਰੀਆਂ ਨੂੰ ਜਲਦੀ ਤੋਂ ਜਲਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਡਿਜੀਟਲ ਰੂਪ ਵਿੱਚ ਸਮਰੱਥ ਅਧਿਕਾਰੀ ਨਵੀਂ ਮਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਬਣਨਗੇ ਅਤੇ ਤਕਨੀਕੀ ਢਾਂਚੇ ਨੂੰ ਮਜ਼ਬੂਤ ਕਰਨਗੇ। 

ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਨਿਰਧਾਰਤ ਸਮਾਂ-ਸੀਮਾ ਤੋਂ ਵੱਧ ਪੈਡਿੰਗ ਮਾਮਲਿਆਂ ਨੂੰ ਤੁਰੰਤ ਨਿਪਟਾਇਆ ਜਾਵੇ ਅਤੇ ਪੰਜ ਦਿਨਾਂ ਤੋਂ ਵੱਧ ਦੀ ਦੇਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਲ੍ਹਿਆਂ ਨੂੰ ਪ੍ਰਾਥਮਿਕਤਾ ਆਧਾਰ 'ਤੇ ਪੈਡਿੰਗ ਮਾਮਲਿਆਂ ਨੂੰ ਖ਼ਤਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਫੀਲਡ ਪੱਧਰ 'ਤੇ ਇਹ 1,900 ਤਕਨੀਕੀ ਪਟਵਾਰੀ ਭੂਮੀ ਪ੍ਰਸ਼ਾਸਨ ਨਾਲ ਜੁੜੇ ਅਹਿਮ ਕੰਮਾਂ ਨੂੰ ਸੰਭਾਲਣਗੇ, ਜਿਵੇਂ: ਭੂਮੀ ਰਿਕਾਰਡ ਨੂੰ ਆਧਾਰ ਨਾਲ ਲਿੰਕ ਕਰਨਾ, ਲਾਲ ਡੋਰਾ ਨਕਸ਼ਿਆਂ ਨੂੰ ਅਪਡੇਟ ਕਰਨਾ, ਰੋਵਰ ਤਕਨੀਕ ਨਾਲ ਜ਼ਮੀਨ ਦੀ ਸਹੀ ਨਿਸ਼ਾਨਦੇਹੀ ਕਰਨਾ, ਐਗਰੀਸਟੈਕ ਦੇ ਤਹਿਤ ਡਿਜੀਟਲ ਡੇਟਾ ਦੀ ਤਸਦੀਕ ਅਤੇ ਕਬਜ਼ੇ ਨਾਲ ਜੁੜੇ ਖਸਰਾ-ਖਾਨਾ ਕਾਸ਼ਤ ਮਾਮਲਿਆਂ ਦਾ ਤੁਰੰਤ ਨਿਪਟਾਰਾ ਆਦਿ। 

ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਦੀ ਨਿਯੁਕਤੀ ਨਾਲ ਕਾਰਜਭਾਰ ਘੱਟ ਹੋਵੇਗਾ ਅਤੇ ਕਾਰਜਸਮਰੱਥਾ ਵਿੱਚ ਸੁਧਾਰ ਆਵੇਗਾ।  ਡਾ. ਮਿਸ਼ਰਾ ਨੇ ਨਿਰਦੇਸ਼ ਦਿੱਤੇ ਕਿ ਪੈਡਿੰਗ ਇੰਤਕਾਲ (ਮਿਊਟੇਸ਼ਨ) ਮਾਮਲਿਆਂ ਨੂੰ ਤੈਅ ਸਮੇਂ ਵਿੱਚ ਲਗਭਗ ਜ਼ੀਰੋ ਤੱਕ ਲਿਆਂਦਾ ਜਾਵੇ ਤਾਂ ਜੋ ਆਟੋ-ਮਿਊਟੇਸ਼ਨ ਪ੍ਰਣਾਲੀ ਪੂਰੀ ਤਰ੍ਹਾਂ ਲਾਗੂ ਕੀਤੀ ਜਾ ਸਕੇ। 

ਜ਼ਿਲ੍ਹਿਆਂ ਨੂੰ ਐਂਟਰੀ ਅਤੇ ਪ੍ਰਵਾਨਗੀ ਦੋਵਾਂ ਪੱਧਰਾਂ 'ਤੇ ਤੇਜ਼ੀ ਨਾਲ ਪ੍ਰਵਾਨਗੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਨਿਸ਼ਾਨਦੇਹੀ ਦੇ ਮਾਮਲਿਆਂ ਵਿੱਚ ਰੋਵਰ ਅਧਾਰਤ ਤਕਨੀਕ ਨਾਲ ਪੈਡਿੰਗ ਆਨਲਾਈਨ ਮਾਮਲਿਆਂ ਨੂੰ ਸਮਾਂ-ਸੀਮਾ ਵਿੱਚ ਨਿਪਟਾਇਆ ਜਾਵੇਗਾ।

ਸਮੀਖਿਆ ਵਿੱਚ ਡਿਜੀਟਲ ਸ਼ਾਸਨ ਵਿੱਚ ਹੋਈ ਪ੍ਰਗਤੀ ਵੀ ਸਾਹਮਣੇ ਆਈ। ਪੇਪਰਲੈੱਸ ਰਜਿਸਟ੍ਰੇਸ਼ਨ ਪ੍ਰਣਾਲੀ ਤਹਿਤ 3.23 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਲਗਭਗ 84 ਫੀਸਦੀ ਨੂੰ ਮੰਜ਼ੂਰ ਹੋ ਚੁੱਕੇ ਹਨ, ਜਿਸ ਨਾਲ ਪ੍ਰਕ੍ਰਿਆਵਾਂ ਵਿੱਚ ਤੇਜੀ ਅਤੇ ਮਨੁੱਖੀ ਦਖਲਅੰਦਾਜੀ ਵਿੱਚ ਕਮੀ ਆਈ ਹੈ। ਭੂਮੀ ਰਿਕਾਰਡ ਖੇਤਰ ਵਿੱਚ ਲਗਭਗ 85 ਪ੍ਰਤੀਸ਼ਤ ਜਿਓ-ਰੈਫਰੈਂਸਡ ਪਿੰਡ ਹੁਣ ਇਸ ਪੋਰਟਲ 'ਤੇ ਉਪਲਬਧ ਹਨ, ਜਿਸ ਤੋਂ ਡੇਟਾ ਦੀ ਸਟੀਕਤਾ ਅਤੇ ਉਪਲਬਧਤਾ ਵਧੀ ਹੈ।

ਡਾ. ਮਿਸ਼ਰਾ ਨੇ ਕਿਹਾ ਕਿ ਆਉਣ ਵਾਲੀ ਸਵੈਚਾਲਿਤ ਪ੍ਰਣਾਲੀ ਹਰਿਆਣਾ ਦੇ ਮਾਲ ਪ੍ਰਸ਼ਾਸਨ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਕਰੇਗੀ, ਜਿਸ ਵਿੱਚ ਇੰਤਕਾਲ, ਰਜਿਸਟ੍ਰੇਸ਼ਨ ਅਤੇ ਰਿਕਾਰਡ ਪ੍ਰਬੰਧਨ ਨੂੰ ਇੱਕੋ ਡਿਜੀਟਲ ਪਲੇਟਫਾਰਮ 'ਤੇ ਜੋੜਿਆ ਜਾਵੇਗਾ। ਨਾਗਰਿਕ ਆਨਲਾਈਨ ਦਸਤਾਵੇਜ਼ ਅਪਲੋਡ ਕਰ ਸਕਣਗੇ, ਡਿਜੀਟਲ ਰਿਕਾਰਡ ਦੇਖ ਸਕਣਗੇ ਅਤੇ ਜਲਦੀ ਪ੍ਰਵਾਨਗੀ ਪ੍ਰਾਪਤ ਕਰ ਸਕਣਗੇ, ਜਿਸ ਨਾਲ ਦਫ਼ਤਰਾਂ ਦੇ ਗੇੜੇ ਘਟਣਗੇ ਅਤੇ ਦੇਰੀ ਵਿੱਚ ਕਮੀ ਆਵੇਗੀ।

ਸਮੀਖਿਆ ਮੀਟਿੰਗ ਵਿੱਚ ਯੁਵਾ ਆਪਦਾ ਮਿੱਤਰ ਯੋਜਨਾ ਦੀ ਪ੍ਰਗਤੀ ਬਾਰੇ ਵੀ ਚਰਚਾ ਕੀਤੀ ਗਈ। ਇਸ ਯੋਜਨਾ ਤਹਿਤ 5,000 ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਐਮਰਜੈਂਸੀ ਰਿਸਪਾਂਡਰ ਕਿੱਟ ਅਤੇ ਬੀਮਾ ਸਹੂਲਤ ਦਿੱਤੀ ਜਾ ਰਹੀ ਹੈ। ਸੋਨੀਪਤ ਅਤੇ ਕੁਰੂਕਸ਼ੇਤਰ ਵਿੱਚ ਸਿਖਲਾਈ ਪੂਰੀ ਹੋ ਚੁੱਕੀ ਹੈ, ਜਦੋਂ ਕਿ ਗੁਰੂਗ੍ਰਾਮ, ਫਰੀਦਾਬਾਦ, ਨੂਹ, ਰੇਵਾੜੀ, ਯਮੁਨਾਨਗਰ ਅਤੇ ਪੰਚਕੂਲਾ ਵਿੱਚ ਵਿਸਤਾਰ ਜਾਰੀ ਹੈ। 

ਸਾਰੇ ਜ਼ਿਲ੍ਹਿਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਿੱਟ ਵੰਡ ਅਤੇ ਦਸਤਾਵੇਜ਼ੀਕਰਨ ਸਹੀ ਤਰੀਕੇ ਨਾਲ ਯਕੀਨੀ ਬਣਾਇਆ ਜਾਵੇ, ਤਾਂ ਜੋ ਵਲੰਟੀਅਰਾਂ ਨੂੰ ਪ੍ਰੋਤਸਾਹਿਤ ਕੀਤਾ ਜਾ ਸਕੇ।

 

Tags: Dr Sumita Misra , Haryana Administration , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD