Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪੀਣ ਵਾਲੇ ਪਾਣੀ ਦੀ ਸਪਲਾਈ ਲਈ ਕੀਤੀ ਜਾਵੇਗੀ ਗੁਰੂਗ੍ਰਾਮ ਵਾਟਰ ਸਪਲਾਈ ਚੈਨਲ ਦੀ ਰੀਮਾਡਲਿੰਗ - ਨਾਇਬ ਸਿੰਘ ਸੈਣੀ

70 ਕਿਲੋਮੀਟਰ ਲੰਬੇ ਸਪਲਾਈ ਚੈਨਲ ਦੇ ਨਿਰਮਾਣ 'ਤੇ ਆਵੇਗੀ 1993 ਕਰੋੜ ਰੁਪਏ ਦੀ ਲਾਗਤ

Nayab Singh Saini, Haryana, Chief Minister of Haryana, BJP Haryana, Shruti Choudhry, Rao Narbir Singh

5 Dariya News

5 Dariya News

5 Dariya News

ਚੰਡੀਗੜ੍ਹ , 10 Apr 2026

Last updated on: Apr 11, 2026, 13:24 IST

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂਗ੍ਰਾਮ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਬਣਾਏ ਜਾ ਰਹੇ ਗੁਰੂਗ੍ਰਾਮ ਵਾਟਰ ਸਪਲਾਈ ਚੈਨਲ ਦਾ ਕੰਮ ਤੇਜ਼ ਗਤੀ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਯਕੀਨੀ ਸਮੇਂ ਵਿੱਚ ਲੋੜੀਂਦੀ ਮਾਤਰਾ ਵਿੱਚ ਪੀਣ ਵਾਲਾ ਪਾਣੀ ਉਪਲਬਧ ਹੋ ਸਕੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ 'ਰੀਮਾਡਲਿੰਗ ਆਫ਼ ਗੁਰੂਗ੍ਰਾਮ ਵਾਟਰ ਸਪਲਾਈ ਚੈਨਲ' ਦੀ ਸਟੈਂਡਿੰਗ ਫਾਈਨੈਂਸ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। 

ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਸਿੰਚਾਈ ਮੰਤਰੀ ਸ੍ਰੀਮਤੀ ਸ਼ਰਤੀ ਚੌਧਰੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ, ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਸਮੇਤ ਸਿੰਚਾਈ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੋਨੀਪਤ ਦੇ ਕਾਕਰੋਈ ਹੈੱਡ ਤੋਂ ਬਸਈ ਜਲ ਘਰ ਤੱਕ ਬਣਨ ਵਾਲੇ ਇਸ ਚੈਨਲ ਤੋਂ ਗੁਰੂਗ੍ਰਾਮ ਨੂੰ 686 ਕਿਊਸਿਕ ਪਾਣੀ ਮਿਲੇਗਾ, ਜੋ ਆਗਾਮੀ 2050 ਤੱਕ ਦੀ ਆਬਾਦੀ ਲਈ ਲੋੜੀਂਦੀ ਮਾਤਰਾ ਵਿੱਚ ਉਪਲਬਧ ਹੋ ਸਕੇਗਾ। 

ਲਗਭਗ 70 ਕਿਲੋਮੀਟਰ ਲੰਬਾਈ ਦੇ ਇਸ ਚੈਨਲ ਦੇ ਨਿਰਮਾਣ 'ਤੇ ਲਗਭਗ 1993 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਇਸ ਕਾਰਜ ਵਿੱਚ ਪੂਰਣ ਰੂਪ ਵਿੱਚ ਅੰਡਰਗਰਾਊਂਡ ਪਾਈਪਲਾਈਨ ਵਿਛਾਈ ਜਾਵੇਗੀ ਤਾਂ ਜੋ ਪਾਣੀ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਸਪਲਾਈ ਚੈਨਲ ਦੀ ਸਮਰੱਥਾ ਵਧਾ ਕੇ ਇੱਕ ਹਜ਼ਾਰ ਕਿਊਸਿਕ ਕੀਤੀ ਜਾਵੇ ਤਾਂ ਜੋ ਇਸ ਦਾ ਲਾਭ ਹੋਰ ਵੱਧ ਆਬਾਦੀ ਨੂੰ ਲੰਬੇ ਸਮੇਂ ਤੱਕ ਮਿਲਦਾ ਰਹੇ। ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਗੁਰੂਗ੍ਰਾਮ ਨੂੰ 500 ਕਿਊਸਿਕ ਪਾਣੀ ਦੀ ਸਪਲਾਈ ਐਨਸੀਆਰ ਕੈਨਾਲ ਤੋਂ ਕੀਤੀ ਜਾਵੇਗੀ। 

ਇਸ ਤਰ੍ਹਾਂ ਗੁਰੂਗ੍ਰਾਮ ਨੂੰ ਆਉਣ ਵਾਲੇ ਸਾਲਾਂ ਵਿੱਚ 1500 ਕਿਊਸਿਕ ਪਾਣੀ ਦੀ ਸਪਲਾਈ ਹੋਵੇਗੀ। ਇਸ ਤੋਂ ਇਲਾਵਾ ਮੇਵਾਤ ਖੇਤਰ ਲਈ ਵੀ 389 ਕਿਊਸਿਕ ਪੀਣ ਵਾਲੇ ਪਾਣੀ ਦਾ ਵੱਖ ਤੋਂ ਪ੍ਰਾਵਾਧਾਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇ ਅਤੇ ਉੱਚ ਗੁਣਵੱਤਾ ਵਾਲਾ ਹੋਣਾ ਚਾਹੀਦਾ ਹੈ।

ਗੁਰੂਗ੍ਰਾਮ ਦੀ ਪੂਰੀ ਆਬਾਦੀ ਨੂੰ ਬਿਨ੍ਹਾਂ ਰੁਕਾਵਟ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ

ਮੁੱਖ ਮੰਤਰੀ ਨੇ ਕਿਹਾ ਕਿ ਇਸ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਪ੍ਰੋਜੈਕਟ ਦਾ ਕੰਮ ਢਾਈ ਸਾਲ ਵਿੱਚ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਦੀ ਲਗਾਤਾਰ ਨਿਗਰਾਨੀ (ਮਾਨੀਟਰਿੰਗ) ਕੀਤੀ ਜਾਵੇ ਅਤੇ ਇਸ ਕਾਰਜ ਨੂੰ ਮਿੱਥੇ ਗਏ ਸਮੇਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ ਪੂਰਾ ਕਰ ਲਿਆ ਜਾਵੇ। 

ਗੁਰੂਗ੍ਰਾਮ ਦੀ ਆਬਾਦੀ ਲਗਾਤਾਰ ਵਧ ਰਹੀ ਹੈ ਅਤੇ ਹੁਣ ਗੁਰੂਗ੍ਰਾਮ 'ਮਹਾਂਗ੍ਰਾਮ' ਬਣ ਗਿਆ ਹੈ। ਇਸ ਦੀ ਪੂਰੀ ਆਬਾਦੀ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਹਰਿਆਣਾ ਸਰਕਾਰ ਦਾ ਫਰਜ਼ ਅਤੇ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੰਡਰਗਰਾਊਂਡ ਵਿਛਾਈ ਜਾਣ ਵਾਲੀ ਇਸ ਪੀਣ ਵਾਲੇ ਪਾਣੀ ਦੀ ਪਾਈਪਲਾਈਨ 'ਤੇ ਸੋਲਰ ਪੈਨਲ ਲਗਾਉਣ ਦਾ ਵੀ ਪ੍ਰਾਵਧਾਨ ਕੀਤਾ ਜਾਵੇ ਤਾਂ ਜੋ ਸੌਰ ਊਰਜਾ ਰਾਹੀਂ ਬਿਜਲੀ ਉਪਲਬਧ ਹੋ ਸਕੇ। 

ਇਸ ਤੋਂ ਇਲਾਵਾ ਗੁਰੂਗ੍ਰਾਮ ਵਾਟਰ ਸਪਲਾਈ ਚੈਨਲ ਤੋਂ ਮਿਲਣ ਵਾਲੇ ਪਾਣੀ ਦੀ ਸਹੀ ਵੰਡ (ਡਿਸਟ੍ਰੀਬਿਊਸ਼ਨ) ਯਕੀਨੀ ਬਣਾਉਣ ਲਈ ਵਾਟਰ ਟ੍ਰੀਟਮੈਂਟ ਪਲਾਂਟ ਬਣਾਉਣ ਲਈ ਵੀ ਜਗ੍ਹਾ ਦੀ ਚੋਣ ਕਰ ਲਈ ਜਾਵੇ ਤਾਂ ਜੋ ਉਨ੍ਹਾਂ 'ਤੇ ਜਲਦੀ ਕੰਮ ਸ਼ੁਰੂ ਕਰਵਾਇਆ ਜਾ ਸਕੇ।

 

Tags: Nayab Singh Saini , Haryana , Chief Minister of Haryana , BJP Haryana , Shruti Choudhry , Rao Narbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD