Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਡਬਲ ਇੰਜਣ ਸਰਕਾਰ ਮਹਿਲਾ ਸਸ਼ਕਤੀਕਰਨ ਅਤੇ ਆਰਥਿਕ ਵਿਕਾਸ ਲਈ ਕਰ ਰਹੀ ਹੈ ਕੰਮ : ਨਾਇਬ ਸਿੰਘ ਸੈਣੀ

ਸਮਾਜਿਕ ਸੁਰੱਖਿਆ ਯੋਜਨਾਵਾ ਤਹਿਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਗਈ 1665 ਕਰੋੜ 25 ਲੱਖ ਰੁਪਏ ਦੀ ਰਕਮ

Nayab Singh Saini, Haryana, Chief Minister of Haryana, BJP Haryana, Krishan Kumar Bedi, Krishna Kumar Bedi

Gurpreet Singh

Gurpreet Singh

5 Dariya News

ਚੰਡੀਗੜ੍ਹ , 10 Apr 2026

Last updated on: Apr 11, 2026, 13:25 IST

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਵੱਖ-ਵੱਖ ਸਮਾਜਿਕ ਸੁਰੱਖਿਆ ਯੋਜਨਾਵਾਂ ਤਹਿਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਡੀ.ਬੀ.ਟੀ ਰਾਹੀਂ 1665 ਕਰੋੜ 25 ਲੱਖ ਰੁਪਏ ਦੀ ਰਕਮ ਸਿੱਧੀ ਟ੍ਰਾਂਸਫਰ ਕੀਤੀ ਹੈ। ਇਸ ਵਿੱਚ 'ਦੀਨ ਦਿਆਲ ਲਾਡੋ ਲਕਸ਼ਮੀ' ਯੋਜਨਾ, 15 ਤਰ੍ਹਾਂ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾ, ਦਿਆਲੂ ਯੋਜਨਾ ਅਤੇ ਅਨੁਸੂਚਿਤ ਜਾਤੀ ਵਰਗ ਦੇ ਕਿਸਾਨਾਂ ਨੂੰ ਟਰੈਕਟਰ ਸਬਸਿਡੀ ਸ਼ਾਮਲ ਹਨ।

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਨਿਵਾਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਸੰਕਲਪ ਅਨੁਸਾਰ ਡਬਲ ਇੰਜਣ ਵਾਲੀ ਸਰਕਾਰ ਮਹਿਲਾ ਸਸ਼ਕਤੀਕਰਨ ਅਤੇ ਉਨ੍ਹਾਂ ਦੇ ਆਰਥਿਕ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦੌਰਾਨ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ਼੍ਰੀ ਕ੍ਰਿਸ਼ਨ ਕੁਮਾਰ ਬੇਦੀ ਵੀ ਮੌਜੂਦ ਸਨ।

ਉਨ੍ਹਾਂ ਦੱਸਿਆ ਕਿ ਅੱਜ 'ਦੀਨ ਦਿਆਲ ਲਾਡੋ ਲੱਛਮੀ' ਯੋਜਨਾ ਦੀ ਛੇਵੀਂ ਕਿਸ਼ਤ ਜਾਰੀ ਕੀਤੀ ਗਈ ਹੈ। ਇਸ ਯੋਜਨਾ ਤਹਿਤ 9 ਲੱਖ 68 ਹਜ਼ਾਰ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿੱਚ 203 ਕਰੋੜ 28 ਲੱਖ ਰੁਪਏ ਦੀ ਰਕਮ ਪਾਈ ਗਈ ਹੈ। ਇਸ ਨੂੰ ਮਿਲਾ ਕੇ ਹੁਣ ਤੱਕ 6 ਕਿਸ਼ਤਾਂ ਵਿੱਚ 1,038 ਕਰੋੜ 5 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਲਾਡੋ ਲਕਸ਼ਮੀ ਯੋਜਨਾ ਲਈ 6 ਹਜ਼ਾਰ 500 ਕਰੋੜ ਰੁਪਏ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ 15 ਤਰ੍ਹਾਂ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾਵਾਂ ਤਹਿਤ 1144 ਕਰੋੜ 55 ਲੱਖ ਰੁਪਏ ਦੀ ਰਕਮ ਸਿੱਧੀ 35 ਲੱਖ 55 ਹਜ਼ਾਰ 187 ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾਈ ਗਈ ਹੈ। ਇਨ੍ਹਾਂ ਵਿੱਚ ਬੁਢਾਪਾ ਸਨਮਾਨ ਭੱਤਾ, ਦਿਵਿਆਂਗਜਨ ਭੱਤਾ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਸ਼ਾਮਲ ਹਨ। ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇਂ 6-6 ਮਹੀਨੇ ਅਤੇ 1-1 ਸਾਲ ਤੱਕ ਪੈਨਸ਼ਨ ਹੀ ਨਹੀਂ ਬਣਦੀ ਸੀ ਅਤੇ ਜੇਕਰ ਬਣਦੀ ਵੀ ਸੀ ਤਾਂ ਉਸ ਵਿਚ ਭ੍ਰਿਸ਼ਟਾਚਾਰ ਹੁੰਦਾ ਸੀ। 

ਪਰ ਸਾਡੀ ਸਰਕਾਰ ਨੇ ਵਿਵਸਥਾ ਬਦਲਦਿਆਂ 'ਪ੍ਰੋ-ਐਕਟਿਵ ਮਾਡਲ' ਅਪਣਾਇਆ ਹੈ। ਇਸ ਦੇ ਤਹਿਤ ਪਰਿਵਾਰ ਪਛਾਣ ਪੱਤਰ ਡਾਟਾਬੇਸ ਦੇ ਆਧਾਰ 'ਤੇ ਯੋਗਤਾ ਆਪਣੇ ਆਪ ਤੈਅ ਹੁੰਦੀ ਹੈ ਅਤੇ ਯੋਗ ਨਾਗਰਿਕਾਂ ਨੂੰ ਦਫਤਰਾਂ ਦੇ ਚੱਕਰ ਕੱਟੇ ਬਿਨਾਂ ਅਤੇ ਬਿਨਾਂ ਅਰਜ਼ੀ ਦਿੱਤੇ ਘਰ ਬੈਠੇ ਹੀ ਭੱਤਿਆਂ ਦਾ ਲਾਭ ਮਿਲ ਰਿਹਾ ਹੈ। ਡਾਇਰੈਕਟ ਬੈਨੀਫਿਟ ਟਰਾਂਸਫਰ ਰਾਹੀਂ ਕੀਤੀ ਜਾ ਰਹੀ ਇਹ ਅਦਾਇਗੀ ਸਾਡੀ ਪਾਰਦਰਸ਼ਤਾ ਅਤੇ ਸੁਸ਼ਾਸਨ ਪ੍ਰਤੀ ਅਟੁੱਟ ਵਚਨਬੱਧਤਾ ਦਾ ਪ੍ਰਤੀਕ ਹੈ, ਜੋ ਇਹ ਯਕੀਨੀ ਬਣਾ ਰਹੀ ਹੈ ਕਿ ਰਾਜ ਦੀ ਸਹਾਇਤਾ ਹਰ ਲੋੜਵੰਦ ਤੱਕ ਸਮੇਂ ਸਿਰ ਪਹੁੰਚੇ।

ਉਨ੍ਹਾਂ ਕਿਹਾ ਕਿ ਅੱਜ ਦਿਆਲੂ ਯੋਜਨਾ ਤਹਿਤ ਵੀ 7 ਹਜ਼ਾਰ 875 ਪਰਿਵਾਰਾਂ ਨੂੰ 298 ਕਰੋੜ 7 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਹੁਣ ਤੱਕ ਇਸ ਯੋਜਨਾ ਵਿੱਚ 56 ਹਜ਼ਾਰ 223 ਪਰਿਵਾਰਾਂ ਨੂੰ 2 ਹਜ਼ਾਰ 118 ਕਰੋੜ 23 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾ ਚੁੱਕੀ ਹੈ। ਅੱਜ ਜਾਰੀ ਕੀਤੀ ਗਈ ਸਹਾਇਤਾ ਨੂੰ ਮਿਲਾ ਕੇ ਕੁੱਲ 64 ਹਜ਼ਾਰ 98 ਪਰਿਵਾਰਾਂ ਨੂੰ 2 ਹਜ਼ਾਰ 416 ਕਰੋੜ 30 ਲੱਖ ਰੁਪਏ ਦੀ ਆਰਥਿਕ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ।

ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਵਰਗ ਦੇ ਕਿਸਾਨਾਂ ਨੂੰ ਟਰੈਕਟਰ ਸਬਸਿਡੀ ਵੀ ਪ੍ਰਦਾਨ ਕੀਤੀ ਗਈ ਹੈ। ਇਸ ਤਹਿਤ ਅਨੁਸੂਚਿਤ ਜਾਤੀ ਦੇ 645 ਕਿਸਾਨਾਂ ਨੂੰ ਟਰੈਕਟਰ ਖਰੀਦਣ ਲਈ 19 ਕਰੋੜ 35 ਲੱਖ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ। ਹਰ ਯੋਗ ਕਿਸਾਨ ਨੂੰ ਟਰੈਕਟਰ ਦੀ ਖਰੀਦ 'ਤੇ 3 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾਂਦੀ ਹੈ।

ਫਰੀਦਾਬਾਦ ਵਿੱਚ 2 ਫਾਇਰ ਕਰਮਚਾਰੀਆਂ ਦੀ ਮੌਤ ਦੇ ਮਾਮਲੇ ਵਿੱਚ ਪਰਿਵਾਰਾਂ ਨੂੰ ਮਿਲੇਗੀ ਸਹਾਇਤਾ ਰਕਮ ਅਤੇ ਨੌਕਰੀ

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਫਰੀਦਾਬਾਦ ਵਿੱਚ ਐਚਕੇਆਰਐਨ ਅਧੀਨ ਕੰਮ ਕਰ ਰਹੇ ਦੋ ਫਾਇਰ ਕਰਮਚਾਰੀਆਂ ਦੀ ਡਿਊਟੀ ਦੌਰਾਨ ਹੋਏ ਦੁਖਦਾਈ ਹਾਦਸੇ ਵਿੱਚ ਹੋਈ ਮੌਤ 'ਤੇ ਤੁਰੰਤ ਰਾਹਤ ਵਜੋਂ ਪ੍ਰਤੀ ਪਰਿਵਾਰ 30 ਲੱਖ ਰੁਪਏ ਦੀ ਰਕਮ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਹਰਿਆਣਾ ਪਰਿਵਾਰ ਸੁਰੱਖਿਆ ਨਿਆਸ ਰਾਹੀਂ 10 ਲੱਖ ਰੁਪਏ ਪ੍ਰਤੀ ਪਰਿਵਾਰ ਅਤੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 20 ਲੱਖ ਰੁਪਏ ਪ੍ਰਤੀ ਪਰਿਵਾਰ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ HKRN ਤਹਿਤ ਨੌਕਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਪਰਿਵਾਰਾਂ ਨੂੰ ਵਾਧੂ ਬੀਮੇ ਵਜੋਂ ਵੀ ਵਿੱਤੀ ਸਹਾਇਤਾ ਦਿਵਾਉਣ ਲਈ ਯਤਨਸ਼ੀਲ ਹੈ।

ਇਸ ਦੌਰਾਨ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ਼੍ਰੀ ਅਰੁਣ ਕੁਮਾਰ ਗੁਪਤਾ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਨਰਲ ਸ਼੍ਰੀ ਰਾਜਨਾਰਾਇਣ ਕੌਸ਼ਿਕ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਪ੍ਰਿਅੰਕਾ ਸੋਨੀ, ਹਰਿਆਣਾ ਪਰਿਵਾਰ ਸੁਰੱਖਿਆ ਨਿਆਸ ਦੇ ਸੀ.ਈ.ਓ ਡਾ. ਜਯੇਂਦਰ ਸਿੰਘ ਛਿੱਲਰ, ਸੂਚਨਾ ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਡਾਇਰੈਕਟਰ (ਪ੍ਰਸ਼ਾਸਨ) ਸ੍ਰੀਮਤੀ ਵਰਸ਼ਾ ਖਾਂਗਵਾਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਰਾਜੀਵ ਜੇਟਲੀ ਅਤੇ ਮੀਡੀਆ ਸਕੱਤਰ ਸ਼੍ਰੀ ਪ੍ਰਵੀਨ ਆਤਰੇ ਮੌਜੂਦ ਸਨ।

 

Tags: Nayab Singh Saini , Haryana , Chief Minister of Haryana , BJP Haryana , Krishan Kumar Bedi , Krishna Kumar Bedi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD