Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ : ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਫੈਸਲੇ ਦੀ ਲੜੀ ਤਹਿਤ ਕੀਤਾ ਗਿਆ ਉਪਰਾਲਾ

Barinder Kumar Goyal, Lehragaga

Gurpreet Singh

Gurpreet Singh

5 Dariya News

ਲਹਿਰਾਗਾਗਾ , 11 Apr 2026

Last updated on: Apr 11, 2026, 14:14 IST

ਇਸ ਸਾਲ 09 ਜਨਵਰੀ ਨੂੰ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੀ ਲੜੀ ਤਹਿਤ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ, ਜਿਹੜਾ ਕਿ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਕਾਇਆ ਕਲਪ ਉਪਰੰਤ, ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ, ਜਿਸ ਨਾਲ ਲਹਿਰਾਗਾਗਾ ਸ਼ਹਿਰ ਸਮੇਤ ਖੇਤਰ ਦੇ ਵੱਡੀ ਗਿਣਤੀ ਪਿੰਡਾਂ ਨੂੰ ਵੀ ਲਾਭ ਹੋਵੇਗਾ।

ਸੀ.ਐਚ.ਸੀ. ਲਹਿਰਾਗਾਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਹ ਮੈਡੀਕਲ ਸੇਵਾਵਾਂ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਵੱਲੋਂ ਨਿਭਾਈਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਨ-ਰਾਤ ਇੱਕ ਕਰ ਕੇ ਕੀਤੇ ਯਤਨਾਂ ਸਦਕਾ ਬੰਦ ਪਏ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਨੂੰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਰੂਪ ਵਿੱਚ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ ਤੇ ਹੁਣ ਇਥੋਂ ਡਾਕਟਰ ਬਣ ਕੇ ਨਿਕਲਿਆ ਕਰਨਗੇ।

ਇਸ ਦੇ ਨਾਲ-ਨਾਲ ਸਭ ਤੋਂ ਅਹਿਮ ਗੱਲ ਇਹ ਹੈ ਕਿ ਪਹਿਲਾਂ ਐਮਰਜੈਂਸੀ ਸੇਵਾਵਾਂ ਦੀ ਘਾਟ ਕਾਰਨ ਕਈ ਵਾਰ ਲੋਕਾਂ ਨੂੰ ਆਪਣੀ ਜਾਨ ਵੀ ਗਵਾਉਣੀ ਪੈ ਜਾਂਦੀ ਸੀ ਕਿਉਂਕਿ ਬਿਹਤਰ ਤੇ ਐਮਰਜੈਂਸੀ ਮੈਡੀਕਲ ਸਹੂਲਤਾਂ ਲਈ ਸੰਗਰੂਰ ਜਾਂ ਪਟਿਆਲਾ ਜਾਣਾ ਪੈਂਦਾ ਸੀ। ਸਮੇਂ ਸਿਰ ਉਥੇ ਨਾ ਪੁੱਜਣ ਕਾਰਨਲੋਕਾਂ ਦਾ ਜਾਨੀ ਨੁਕਸਾਨ ਹੋ ਜਾਂਦਾ ਸੀ।

ਇਹ ਮੈਡੀਕਲ ਕਾਲਜ ਮੂਨਕ ਤੇ ਖਨੌਰੀ ਦੋਵਾਂ ਖੇਤਰਾਂ ਨੂੰ ਕਵਰ ਕਰੇਗਾ ਤੇ ਉੱਥੋਂ ਦੇ ਹਸਪਤਾਲ ਵੀ ਇਸ ਕਾਲਜ ਜ਼ਰੀਏ ਚਲਣਗੇ। ਅਗਲੇ ਸਾਲ ਇਥੇ ਨਰਸਿੰਗ ਦੀਆਂ ਕਲਾਸਾਂ ਸ਼ੁਰੂ ਹੋਣਗੀਆਂ ਅਤੇ ਬਹੁਤ ਜਲਦ ਡੈਂਟਲ ਕਾਲਜ ਵੀ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਨਾਲ ਐਮ.ਡੀ. ਅਤੇ ਐਮ.ਐਸ. ਦੀਆਂ ਕਲਾਸਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤੀ ਵਾਰ ਇਸ ਖੇਤਰ ਨਾਲ ਸਬੰਧਤ ਵਿਦਿਆਰਥੀ, ਜਿਹੜੇ ਬਹੁਤ ਕਾਬਲ ਹੁੰਦੇ ਸਨ ਪਰ ਸਹੂਲਤਾਂ ਦੀ ਘਾਟ ਕਰ ਕੇ ਉਹ ਡਾਕਟਰ ਬਣਨ ਤੋਂ ਰਹਿ ਜਾਂਦੇ ਸਨ, ਪਰ ਹੁਣ ਉਹ ਵਿਦਿਆਰਥੀ ਆਪਣੇ ਸੁਫ਼ਨੇ ਸਾਕਾਰ ਕਰ ਸਕਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਜੈਨ ਭਾਈਚਾਰੇ ਵੱਲੋਂ ਸਥਾਪਤ ਕੀਤੇ ਜਾਣ ਵਾਲੇ ਇਸ ਮੈਡੀਕਲ ਕਾਲਜ ਵਿੱਚ ਵਿਦਿਆਰਥੀਆਂ ਦਾ ਦਾਖ਼ਲਾ ਅਤੇ ਸੀਟਾਂ ਦੀ ਵੰਡ ਬਾਰੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਦਿਸ਼ਾ- ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਦੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਹੋਵੇਗੀ।

ਸਾਰੀਆਂ ਸ਼੍ਰੇਣੀਆਂ ਦੀਆਂ ਸੀਟਾਂ ਲਈ ਫੀਸ ਢਾਂਚਾ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਅਨੁਸਾਰ ਹੀ ਲਿਆ ਜਾਵੇਗਾ। ਮੈਡੀਕਲ ਕਾਲਜ ਦੀ ਸਥਾਪਨਾ ਅਤੇ ਸੰਚਾਲਨ 100 ਐਮ.ਬੀ.ਬੀ.ਐਸ. ਸੀਟਾਂ ਦੀ ਦਾਖਲਾ ਸਮਰੱਥਾ ਤੇ ਘੱਟੋ-ਘੱਟ 440 ਬਿਸਤਰਿਆਂ ਨਾਲ ਕੀਤਾ ਜਾਵੇਗਾ। ਇਸ ਕਦਮ ਦਾ ਉਦੇਸ਼ ਇਕ ਪਾਸੇ ਸੂਬੇ ਦੇ ਵਸਨੀਕਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਅਤੇ ਦੂਜੇ ਪਾਸੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਉਭਾਰਨਾ ਹੈ।

ਇਸ ਮੌਕੇ ਜਨਹਿਤ ਟਰੱਸਟ ਦੇ ਚੇਅਰਮੈਨ ਡਾ. ਧਰਮਪਾਲ ਜੈਨ, ਟਰੱਸਟ ਮੈਂਬਰ ਡਾ. ਰਜਨੀਸ਼ ਜੈਨ, ਐੱਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ, ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਸਪੁੱਤਰ ਸ੍ਰੀ ਗੌਰਵ ਗੋਇਲ ਸਮੇਤ ਵੱਖ ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

 

Tags: Barinder Kumar Goyal , Lehragaga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD