Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਤੋਂ ਡੈਨਮਾਰਕ ਤੱਕ: ਐਚਪੀਵੀ ਨਾਲ ਸੰਬੰਧਿਤ ਗਲਤ ਜਾਣਕਾਰੀ ‘ਤੇ ਖੋਜ ਨੂੰ ਵਿਸ਼ਵ ਪੱਧਰੀ ਮਾਨਤਾ

ਆਈ.ਡੀ.ਈ.ਐਲ. ਲੈਬ, ਜਨਸੰਚਾਰ ਅਤੇ ਮੀਡੀਆ ਅਧਿਐਨ ਵਿਭਾਗ, ਸੀਯੂ ਪੰਜਾਬ, ਭਾਰਤ ਵਿੱਚ ਉਭਰਦਾ ਅਗੇਤਰੀ ਖੋਜ ਕੇਂਦਰ

Central University of Punjab

Gurpreet Singh

Gurpreet Singh

5 Dariya News

ਬਠਿੰਡਾ , 11 Apr 2026

Last updated on: Apr 11, 2026, 14:21 IST

ਪੰਜਾਬ ਕੇਂਦਰੀ ਯੂਨੀਵਰਸਿਟੀ  ਦੇ ਜਨਸੰਚਾਰ ਅਤੇ ਮੀਡੀਆ ਅਧਿਐਨ ਵਿਭਾਗ ਦੇ ਮੁਖੀ ਅਤੇ ਇੰਟਰਵੇਂਸ਼ਨਜ਼ ਡਿਜ਼ਾਈਨ ਐਂਡ ਇਫੈਕਟਸ ਲੈਬ (ਆਈ.ਡੀ.ਈ.ਐਲ.) ਦੇ ਸੰਸਥਾਪਕ ਡਾ. ਰੂਬਲ ਕਨੋਜ਼ੀਆ ਅਤੇ ਉਨ੍ਹਾਂ ਦੀ ਪੀਐਚ.ਡੀ. ਵਿਦਿਆਰਥਣ ਸੁਸ਼੍ਰੀ ਰਕਤੀਮਾ ਗੁਪਤਾ ਨੇ ਇੱਕ ਮਹੱਤਵਪੂਰਨ ਅਕਾਦਮਿਕ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਦਾ ਖੋਜ ਪੇਪਰ ਡੈਨਮਾਰਕ ਦੇ ਓਡੈਂਸ ਵਿਖੇ ਸਥਿਤ ਯੂਨੀਵਰਸਿਟੀ ਆਫ ਸਦਰਨ ਡੈਨਮਾਰਕ ਵਿੱਚ 13–15 ਅਪ੍ਰੈਲ 2026 ਨੂੰ ਹੋਣ ਵਾਲੇ ਮਹੱਤਵਪੂਰਣ ਅੰਤਰਰਾਸ਼ਟਰੀ ਸਿਹਤ ਸੰਚਾਰ ਸੰਮੇਲਨ ਵਿੱਚ ਪੇਸ਼ ਕਰਨ ਲਈ ਚੁਣਿਆ ਗਿਆ ਹੈ।

ਭਾਰਤ ਵਿੱਚ ਐਚਪੀਵੀ ਟੀਕਾਕਰਨ ਦੇ ਰਾਸ਼ਟਰੀ ਪ੍ਰੋਗਰਾਮ ਦੇ ਪ੍ਰਸੰਗ ਵਿੱਚ, ਇਹ ਖੋਜ ਸਮਾਜ ਵਿੱਚ ਫੈਲੀ ਗਲਤ ਜਾਣਕਾਰੀ ਨੂੰ ਦੂਰ ਕਰਨ ਅਤੇ ਜਾਗਰੂਕਤਾ ਵਧਾਉਣ ਰਾਹੀਂ ਕੈਂਸਰ ਰੋਕਥਾਮ ਦੇ ਯਤਨਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਏਗੀ।“ਪਰਸੀਵਡ ਬੈਰੀਅਰਜ਼ ਟੂ ਐਚਪੀਵੀ ਪ੍ਰਿਵੈਂਟਿਵ ਕੇਅਰ ਅਮੰਗ ਸੈਕਸ਼ੁਅਲ ਐਂਡ ਜੈਂਡਰ ਮਾਈਨੋਰਿਟੀਜ਼ ਇਨ ਇੰਡੀਆ: ਏ ਕਵਾਲਿਟੇਟਿਵ ਐਕਸਪਲੋਰੇਸ਼ਨ” ਸਿਰਲੇਖ ਹੇਠ ਕੀਤੀ ਗਈ ਇਸ ਖੋਜ ਵਿੱਚ ਦਰਸਾਇਆ ਗਿਆ ਹੈ ਕਿ ਐਚਪੀਵੀ ਬਾਰੇ ਜਾਗਰੂਕਤਾ ਦੀ ਘਾਟ, ਟੀਕੇ ਸੰਬੰਧੀ ਅਧੂਰੀ ਜਾਣਕਾਰੀ, ਆਰਥਿਕ ਰੁਕਾਵਟਾਂ, ਸਮਾਵੇਸ਼ੀ ਸਿਹਤ ਸੇਵਾਵਾਂ ਦੀ ਸੀਮਿਤ ਉਪਲਬਧਤਾ ਅਤੇ ਜਨਸਧਾਰਨ ਵਿੱਚ ਫੈਲੀ ਗਲਤ ਜਾਣਕਾਰੀ, ਐਚਪੀਵੀ ਤੋਂ ਬਚਾਅ ਵਿੱਚ ਵੱਡੀਆਂ ਰੁਕਾਵਟਾਂ ਹਨ।

ਖੋਜਕਰਤਾਵਾਂ ਅਨੁਸਾਰ ਇਹ ਨਤੀਜੇ ਇਸ ਗੱਲ ਨੂੰ ਰੋਸ਼ਨ ਕਰਦੇ ਹਨ ਕਿ ਗਲਤ ਜਾਣਕਾਰੀ ‘ਤੇ ਪ੍ਰਭਾਵਸ਼ਾਲੀ ਕੰਟਰੋਲ, ਐਚਪੀਵੀ ਅਤੇ ਇਸ ਦੇ ਟੀਕੇ ਬਾਰੇ ਸਹੀ ਜਾਣਕਾਰੀ ਦਾ ਪ੍ਰਸਾਰ, ਜਨ-ਜਾਗਰੂਕਤਾ ਮੁਹਿੰਮਾਂ ਨੂੰ ਮਜ਼ਬੂਤ ਕਰਨਾ ਅਤੇ ਸਿਹਤ ਕਰਮਚਾਰੀਆਂ ਨੂੰ ਸੰਵੇਦਨਸ਼ੀਲ ਬਣਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਹਰ ਵਰਗ ਨੂੰ ਸਮਾਨ ਅਤੇ ਸਮਾਵੇਸ਼ੀ ਸਿਹਤ ਸੇਵਾਵਾਂ ਪ੍ਰਾਪਤ ਹੋ ਸਕਣ। ਇਸ ਮੌਕੇ ‘ਤੇ ਸੀਯੂ ਪੰਜਾਬ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਡਾ. ਰੂਬਲ ਕਨੋਜ਼ੀਆ ਅਤੇ ਸੁਸ਼੍ਰੀ ਰਕਤੀਮਾ ਗੁਪਤਾ ਨੂੰ ਇਸ ਉਪਲਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਆਈ.ਡੀ.ਈ.ਐਲ. ਲੈਬ ਵੱਲੋਂ ਸਿਹਤ ਸੰਚਾਰ ਦੇ ਖੇਤਰ ਵਿੱਚ ਹੋ ਰਹੀ ਲਗਾਤਾਰ ਖੋਜ ਇਹ ਦਰਸਾਉਂਦੀ ਹੈ ਕਿ ਸਮਾਜਿਕ ਵਿਗਿਆਨ ਦੀ ਖੋਜ ਨਾ ਸਿਰਫ਼ ਸਮਾਜਿਕ ਚੁਣੌਤੀਆਂ ਦਾ ਹੱਲ ਪੇਸ਼ ਕਰਦੀ ਹੈ, ਸਗੋਂ ਨੀਤੀ-ਨਿਰਮਾਣ ਅਤੇ ਵਿਸ਼ਵ ਪੱਧਰੀ ਅਕਾਦਮਿਕ ਚਰਚਾ ਵਿੱਚ ਵੀ ਅਹਿਮ ਯੋਗਦਾਨ ਪਾਂਦੀ ਹੈ।

ਡਾ. ਰੂਬਲ ਕਨੋਜ਼ੀਆ ਨੇ ਦੱਸਿਆ ਕਿ ਆਈ.ਡੀ.ਈ.ਐਲ. ਲੈਬ ਦੇਸ਼ ਦੀਆਂ ਪਹਿਲੀਆਂ ਪ੍ਰਯੋਗਾਤਮਕ ਲੈਬਾਂ ਵਿੱਚੋਂ ਇੱਕ ਹੈ, ਜੋ ਜਨਸੰਚਾਰ ਦੇ ਖੇਤਰ ਵਿੱਚ ਰੈਂਡਮਾਈਜ਼ਡ ਕੰਟਰੋਲ ਟਰਾਇਲਜ਼ (ਆਰ.ਸੀ.ਟੀ) ਅਤੇ ਕਵਾਜ਼ੀ-ਐਕਸਪੇਰੀਮੈਂਟਲ ਖੋਜ ਲਈ ਸਮਰਪਿਤ ਹੈ। ਉਨ੍ਹਾਂ ਨੇ ਇਸ ਸਫਲਤਾ ਦਾ ਸ਼੍ਰੇਯ ਵਾਈਸ ਚਾਂਸਲਰ ਪ੍ਰੋ. ਤਿਵਾਰੀ ਦੀ ਪ੍ਰੇਰਣਾ, ਮਾਰਗਦਰਸ਼ਨ ਅਤੇ ਨਿਰੰਤਰ ਸਹਿਯੋਗ ਨੂੰ ਦਿੱਤਾ, ਜਿਨ੍ਹਾਂ ਦੀ ਅਗਵਾਈ ਹੇਠ ਯੂਨੀਵਰਸਿਟੀ ਵਿੱਚ ਮਜ਼ਬੂਤ ਖੋਜ ਵਾਤਾਵਰਣ ਵਿਕਸਿਤ ਹੋ ਰਿਹਾ ਹੈ। ਉਨ੍ਹਾਂ ਦੇ ਯਤਨਾਂ ਨਾਲ ਸੀਯੂ ਪੰਜਾਬ ਨੇ ਅੰਤਰਰਾਸ਼ਟਰੀ ਰੈਂਕਿੰਗ ਵਿੱਚ ਵੀ ਉਲਲੇਖਣਯੋਗ ਪ੍ਰਗਤੀ ਕੀਤੀ ਹੈ।

ਇਸ ਉਪਲਬਧੀ ਨੂੰ ਹੋਰ ਮਜ਼ਬੂਤੀ ਮਿਲੀ ਹੈ ਕਿਉਂਕਿ ਆਈ.ਡੀ.ਈ.ਐਲ. ਲੈਬ ਦੀ ਕੈਂਸਰ ਨਾਲ ਸੰਬੰਧਿਤ ਗਲਤ ਜਾਣਕਾਰੀ ‘ਤੇ ਕੀਤੀ ਤਾਜ਼ਾ ਖੋਜ ਨੂੰ ਵੀ ਵਿਸ਼ਵ ਸਿਹਤ ਸੰਸਥਾ ਦੇ ਅਧੀਨ ਇੰਟਰਨੈਸ਼ਨਲ ਏਜੰਸੀ ਫਾਰ ਰਿਸਰਚ ਆਨ ਕੈਂਸਰ (ਆਈਏਆਰਸੀ) ਵੱਲੋਂ ਸਵੀਕਾਰਿਆ ਗਿਆ ਹੈ। ਐਚਪੀਵੀ ਟੀਕੇ ਨਾਲ ਸੰਬੰਧਿਤ ਗਲਤ ਜਾਣਕਾਰੀ ‘ਤੇ ਇਹ ਖੋਜ ਯੂਨੀਵਰਸਿਟੀ ਲਈ ਇਕ ਹੋਰ ਮਹੱਤਵਪੂਰਨ ਅੰਤਰਰਾਸ਼ਟਰੀ ਉਪਲਬਧੀ ਹੈ।

ਇਹ ਉਪਲਬਧੀ ਸੀਯੂ ਪੰਜਾਬ ਦੇ ਜਨਸੰਚਾਰ ਅਤੇ ਮੀਡੀਆ ਅਧਿਐਨ ਵਿਭਾਗ ਦੀ ਵਧਦੀ ਅਕਾਦਮਿਕ ਸ਼੍ਰੇਸ਼ਠਤਾ ਅਤੇ ਵਿਸ਼ਵ ਪੱਧਰੀ ਖੋਜ ਭਾਗੀਦਾਰੀ ਨੂੰ ਵੀ ਦਰਸਾਉਂਦੀ ਹੈ।

 

Tags: Central University of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD