Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦੇਸ਼ਵਾਸੀਆਂ ਲਈ ਤੀਰਥ ਸਮਾਨ : ਗੁਲਾਬ ਚੰਦ ਕਟਾਰੀਆ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਗੁਰਦੂਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Gulab Chand Kataria

Gurpreet Singh

Gurpreet Singh

5 Dariya News

ਫਤਹਿਗੜ੍ਹ ਸਾਹਿਬ , 11 Apr 2026

Last updated on: Apr 11, 2026, 14:55 IST

ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦੇਸ਼ਵਾਸੀਆਂ ਲਈ ਤੀਰਥ ਸਥਾਨ ਵਾਂਗ ਹੈ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਨੇ ਧਰਮ ਦੀ ਖਾਤਰ ਜੋ ਸ਼ਹਾਦਤ ਦਿੱਤੀ ਉਸ ਦਾ ਦੁਨੀਆਂ ਵਿੱਚ ਕੋਈ ਸਾਨੀ ਨਹੀਂ ਹੈ। 

ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਛੋਟੀ ਉਮਰ ਵਿੱਚ ਸ਼ਹਾਦਤਾਂ ਦਿੱਤੀਆਂ ਉਹ ਹਮੇਸ਼ਾਂ ਲਈ ਪ੍ਰੇਰਨਾ ਸਰੋਤ ਰਹਿਣਗੀਆਂ। ਰਾਜਪਾਲ ਪੰਜਾਬ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਤੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ ਅਤੇ ਮਾਨਵਤਾ ਦੀ ਭਲਾਈ ਲਈ ਹਮੇਸ਼ਾਂ ਮੋਹਰੀ ਹੋ ਕੇ ਕਾਰਜ ਕਰਨ ਦਾ ਆਸ਼ੀਰਵਾਦ ਹਾਸਲ ਕੀਤਾ ਹੈ। 

ਉਨ੍ਹਾਂ ਲੰਗਰ ਪ੍ਰਥਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਲੰਗਰ ਪ੍ਰਥਾ ਸ਼ੁਰੂ ਕਰਕੇ ਗਰੀਬ ਤੇ ਲੋੜਵੰਦ ਲੋਕਾਂ ਨੂੰ ਰੋਟੀ ਦੇਣ ਦਾ ਜੋ ਉਪਰਾਲਾ ਕੀਤਾ ਜਾ ਰਿਹਾ ਹੈ ਉਸ ਦੀ ਮਿਸਾਲ ਦੁਨੀਆਂ ਭਰ ਵਿੱਚ ਕਿਧਰੇ ਵੀ ਨਹੀਂ ਮਿਲਦੀ। ਉਨ੍ਹਾਂ ਹੜ੍ਹਾਂ ਦੌਰਾਨ ਪੰਜਾਬੀਆਂ ਵੱਲੋਂ ਲਗਾਏ ਲੰਗਰਾਂ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜਦੋਂ ਵੀ ਦੇਸ਼ਵਾਸੀਆਂ ਤੇ ਕੋਈ ਭੀੜ ਪਈ ਹੈ ਤਾਂ ਪੰਜਾਬੀ ਹਮੇਸ਼ਾਂ ਹੀ ਮੋਹਰੀ ਹੋ ਕੇ ਅੱਗੇ ਆਏ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ। 

 

Tags: Gulab Chand Kataria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD