Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ : ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਘਾਬਦਾਂ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ

ਕਮਿਊਨਟੀ ਹਾਲ ਦੀ ਉਸਾਰੀ ਲਈ 10 ਲੱਖ ਰੁਪਏ, ਵਾਟਰ ਸਪਲਾਈ ਪ੍ਰਣਾਲੀ ਦੇ ਸੁਧਾਰ ਲਈ 04 ਲੱਖ ਰੁਪਏ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 03 ਲੱਖ ਰੁਪਏ ਦੀ ਗ੍ਰਾਂਟ ਜਾਰੀ

Narinder Kaur Bharaj

Gurpreet Singh

Gurpreet Singh

5 Dariya News

ਸੰਗਰੂਰ , 11 Apr 2026

Last updated on: Apr 11, 2026, 14:59 IST

“ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਘਾਬਦਾਂ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦੇ ਹੋਏ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਧਿਆਨ ਨਾਲ ਸੁਣਿਆ ਤੇ ਉਹਨਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਇਸ ਮੌਕੇ ਪਿੰਡ ਘਾਬਦਾਂ ਦੇ ਵਿਕਾਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਧਾਇਕ ਵੱਲੋਂ ਵੱਖ-ਵੱਖ ਵਿਕਾਸੀ ਪ੍ਰੋਜੈਕਟਾਂ ਲਈ ਗ੍ਰਾਂਟਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਕਮਿਊਨਟੀ ਹਾਲ ਦੀ ਉਸਾਰੀ ਲਈ 10 ਲੱਖ ਰੁਪਏ, ਵਾਟਰ ਸਪਲਾਈ ਪ੍ਰਣਾਲੀ ਦੇ ਸੁਧਾਰ ਲਈ 04 ਲੱਖ ਰੁਪਏ ਅਤੇ ਪਿੰਡ ਦੀਆਂ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 03 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। 

ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਪਿੰਡ ਵਾਸੀਆਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਢਾਂਚਾ ਪ੍ਰਾਪਤ ਹੋਵੇਗਾ ਅਤੇ ਉਨ੍ਹਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ਹੋਰ ਆਸਾਨ ਬਣੇਗੀ। ਵਿਧਾਇਕ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਗਏ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀ ਜੀਵਨ ਸ਼ੈਲੀ ਨੂੰ ਸੁਧਾਰਨਾ ਹੈ। ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਵਾਅਦੇ ਨਹੀਂ ਕੀਤੇ, ਸਗੋਂ ਉਹਨਾਂ ਨੂੰ ਲਾਗੂ ਕਰ ਕੇ ਵੀ ਦਿਖਾਇਆ ਹੈ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਅਤੇ ਹਰ ਪਿੰਡ ਨੂੰ ਤਰੱਕੀ ਦੇ ਰਾਹ 'ਤੇ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਪੰਚਾਇਤ ਮੈਂਬਰਾਂ, ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ ਅਤੇ ਸਰਕਾਰ ਦੇ ਵਿਕਾਸ ਲਈ ਕੀਤੇ ਉਪਰਾਲਿਆਂ ਦੀ ਸਰਾਹਨਾ ਕੀਤੀ।

 

Tags: Narinder Kaur Bharaj

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD