Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਨ ਅਰੋੜਾ ਨੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 53 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

Aman Arora, Sunam

Gurpreet Singh

Gurpreet Singh

5 Dariya News

ਸੁਨਾਮ , 11 Apr 2026

Last updated on: Apr 11, 2026, 15:02 IST

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਰਹਾਇਸ਼ੀ ਮਕਾਨਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਲੋਕ-ਭਲਾਈ ਯੋਜਨਾ “ਮੇਰਾ ਘਰ ਮੇਰੇ ਨਾਮ” ਤਹਿਤ ਅੱਜ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਅਕਾਲਗੜ੍ਹ ਚੱਠੇ ਨਕਟੇ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ 53 ਯੋਗ ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ, ਕਿਉਂਕਿ ਇਹ ਸਕੀਮ ਉਨ੍ਹਾਂ ਨੂੰ ਆਪਣੇ ਘਰਾਂ ’ਤੇ ਕਾਨੂੰਨੀ ਹੱਕ ਪ੍ਰਦਾਨ ਕਰਦੀ ਹੈ, ਜੋ ਲੰਮੇ ਸਮੇਂ ਤੋਂ ਉਨ੍ਹਾਂ ਦੀ ਲੋੜ ਸੀ।

ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤਕ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ “ਮੇਰਾ ਘਰ ਮੇਰੇ ਨਾਮ” ਸਕੀਮ ਰਾਹੀਂ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਥਿਰਤਾ ਅਤੇ ਸੁਰੱਖਿਆ ਦਾ ਅਹਿਸਾਸ ਪੈਦਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਨਾਲ ਲਾਭਪਾਤਰੀਆਂ ਨੂੰ ਕਾਨੂੰਨੀ ਦਸਤਾਵੇਜ਼ ਪ੍ਰਾਪਤ ਹੋਣ ਸਦਕਾ ਨਾ ਸਿਰਫ਼ ਉਨ੍ਹਾਂ ਦੇ ਮਕਾਨਾਂ ਦੀ ਪਹਿਚਾਣ ਮਜ਼ਬੂਤ ਹੋਵੇਗੀ, ਸਗੋਂ ਭਵਿੱਖ ਵਿੱਚ ਬੈਂਕਾਂ ਤੋਂ ਕਰਜ਼ਾ ਲੈਣ ਅਤੇ ਹੋਰ ਸਰਕਾਰੀ ਸਹੂਲਤਾਂ ਹਾਸਲ ਕਰਨ ਵਿੱਚ ਵੀ ਆਸਾਨੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਵਰਗ ਤਕ ਸੁਵਿਧਾਵਾਂ ਪਹੁੰਚਾਉਣਾ ਹੈ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਇਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਦਾ ਲਾਭ ਹਰ ਯੋਗ ਵਿਅਕਤੀ ਤਕ ਪਹੁੰਚਾਉਣ ਲਈ ਪੂਰੀ ਪਾਰਦਰਸ਼ਤਾ ਅਤੇ ਤੀਵਰਤਾ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

 

Tags: Aman Arora , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD