Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਲਾਬ ਚੰਦ ਕਟਾਰੀਆ ਨੇ ਦੀਵਾਨ ਟੋਡਰ ਮੱਲ ਹਵੇਲੀ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ

ਦੀਵਾਨ ਟੋਡਰ ਮੱਲ ਜੀ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੇ ਸਸਕਾਰ ਲਈ ਦੁਨੀਆਂ ਦੀ ਸਭ ਤੋਂ ਮਹਿੰਗੀ ਜ਼ਮੀਨ ਖਰੀਦੀ

Gulab Chand Kataria, Dr Sona Thind

Gurpreet Singh

Gurpreet Singh

5 Dariya News

ਫ਼ਤਹਿਗੜ੍ਹ ਸਾਹਿਬ , 11 Apr 2026

Last updated on: Apr 11, 2026, 16:27 IST

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਦੀਵਾਨ ਟੋਡਰ ਮੱਲ ਹਵੇਲੀ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਅਹੁਦੇਦਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਹਵੇਲੀ ਦੇ ਨਿਰਮਾਣ ਲਈ ਅਪਣਾਈ ਜਾ ਰਹੀ ਕਾਰਜ ਵਿਧੀ ਅਤੇ ਵਰਤੀ ਜਾ ਰਹੀ ਨਿਰਮਾਣ ਸਮੱਗਰੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।

ਇਸ ਮੌਕੇ ਸ਼੍ਰੀ ਕਟਾਰੀਆ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਵੱਲੋਂ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਤੋਂ ਬਾਅਦ ਉਨਾਂ ਦੇ ਸਸਕਾਰ ਲਈ ਸੋਨੇ ਦੀਆਂ ਮੋਹਰਾਂ ਖੜੀਆਂ ਕਰਕੇ ਨਵਾਬ ਵਜੀਦ ਖਾਂ ਪਾਸੋਂ ਖਰੀਦੀ ਗਈ ਜਗ੍ਹਾ, ਦੁਨੀਆਂ ਦੀ ਸਭ ਤੋਂ ਕੀਮਤੀ ਜਗ੍ਹਾ ਹੈ ਅਤੇ ਇਹੋ ਜਿਹੀ ਮਿਸਾਲ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀ। 

ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਇਸ ਉੱਦਮ ਲਈ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੀ ਸ਼ਲਾਘਾ ਕੀਤੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਤਿਹਾਸ ਨਾਲ ਜੋੜਨ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ, ਦੀਵਾਨ ਟੋਡਰ ਮੱਲ ਵਿਰਾਸਸਤੀ ਫਾਊਂਡੇਸ਼ਨ ਦੇ ਦਰਸ਼ਨ ਸਿੰਘ, ਲਖਵਿੰਦਰ ਸਿੰਘ, ਮੈਨੇਜਰ ਸੁਰਿੰਦਰ ਸਿੰਘ, ਮੁੱਖ ਇੰਜਨੀਅਰ ਨਮਤਾ ਜਸਪਾਲ, ਮਹਾਰਾਣੀ ਪ੍ਰੀਤੀ ਸਿੰਘ ਨਾਭਾ, ਕ੍ਰਿਪਾਲ ਸਿੰਘ ਬਲਾਕੀਪੁਰ, ਸੰਨਮੀਤ ਸਿੰਘ, ਮੀਤ ਗੁਰਦੇਵ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

 

Tags: Gulab Chand Kataria , Dr Sona Thind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD