Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਰਿੰਦਰ ਕੁਮਾਰ ਗੋਇਲ ਵੱਲੋਂ ਸਰਕਾਰੀ ਸਕੂਲ ਦੀ ਹੋਣਹਾਰ ਵਿਦਿਆਰਥਣ ਜਪਨੀਤ ਕੌਰ ਦਾ ਸਨਮਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ 600 ਵਿੱਚੋਂ 598 ਅੰਕ ਪ੍ਰਾਪਤ ਕਰਕੇ ਸੂਬੇ ਭਰ ਵਿੱਚੋਂ ਦੂਜਾ ਸਥਾਨ ਕੀਤਾ ਹਾਸਲ

Barinder Kumar Goyal, Lehragaga

Gurpreet Singh

Gurpreet Singh

5 Dariya News

ਲਹਿਰਾਗਾਗਾ , 11 Apr 2026

Last updated on: Apr 11, 2026, 16:37 IST

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਉੱਚ ਮਿਆਰ ਸਥਾਪਿਤ ਕਰਨ ਅਤੇ ਵਿਦਿਆਰਥੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਅੱਜ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਸਰਕਾਰੀ ਮਿਡਲ ਸਕੂਲ, ਅੜਕਵਾਸ ਦੀ ਹੋਣਹਾਰ ਵਿਦਿਆਰਥਣ ਜਪਨੀਤ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜਪਨੀਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ 600 ਵਿੱਚੋਂ 598 ਅੰਕ ਪ੍ਰਾਪਤ ਕਰ ਕੇ ਸੂਬੇ ਭਰ ਵਿੱਚੋਂ ਦੂਜਾ ਸਥਾਨ ਹਾਸਲ ਕਰ ਕੇ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਨੇ ਜਪਨੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਇਹ ਉਪਲਬਧੀ ਸਿਰਫ਼ ਉਸਦੀ ਆਪਣੀ ਮਿਹਨਤ ਦਾ ਨਹੀਂ, ਸਗੋਂ ਉਸ ਦੇ ਮਾਪਿਆਂ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਵੀ ਪ੍ਰਤੀਕ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਬੁਨਿਆਦੀ ਢਾਂਚਾਗਤ ਸੁਧਾਰ, ਸਮਾਰਟ ਕਲਾਸਰੂਮ, ਆਧੁਨਿਕ ਲੈਬੋਰਟਰੀਆਂ ਅਤੇ ਹੋਰ ਆਧੁਨਿਕ ਸੁਵਿਧਾਵਾਂ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਵਾਤਾਵਰਨ ਮਿਲ ਰਿਹਾ ਹੈ।

ਸ੍ਰੀ ਗੋਇਲ ਨੇ ਦੱਸਿਆ ਕਿ ਅਧਿਆਪਕਾਂ ਦੀ ਯੋਗਤਾ ਵਿੱਚ ਨਿਰੰਤਰ ਵਾਧਾ ਕਰਨ ਲਈ ਸਰਕਾਰ ਵੱਲੋਂ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸ ਤਹਿਤ ਅਧਿਆਪਕਾਂ ਨੂੰ ਦੇਸ਼ ਦੇ ਪ੍ਰਮੁੱਖ ਸਿੱਖਿਆ ਸੰਸਥਾਨਾਂ ਵਿੱਚ ਟਰੇਨਿੰਗ ਦੇਣ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਉੱਚ ਪੱਧਰੀ ਟ੍ਰੇਨਿੰਗ ਲਈ ਭੇਜਿਆ ਜਾ ਰਿਹਾ ਹੈ, ਤਾਂ ਜੋ ਉਹ ਨਵੀਆਂ ਸਿੱਖਣ-ਸਿਖਾਉਣ ਦੀਆਂ ਤਕਨੀਕਾਂ ਅਤੇ ਵਿਸ਼ਵ ਪੱਧਰੀ ਤਜਰਬੇ ਨਾਲ ਲੈਸ ਹੋ ਸਕਣ।

ਉਹਨਾਂ ਹੋਰ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਹਰ ਖੇਤਰ ਵਿੱਚ ਬਿਹਤਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਤੋਂ ਵੀ ਵਧੀਆ ਪ੍ਰਦਰਸ਼ਨ ਕਰ ਰਹੇ ਹਨ, ਜੋ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਆ ਰਹੇ ਸਕਾਰਾਤਮਕ ਬਦਲਾਅ ਦਾ ਸਪਸ਼ਟ ਪ੍ਰਮਾਣ ਹੈ। ਸ੍ਰੀ ਗੋਇਲ ਨੇ ਇਸ ਗੱਲ 'ਤੇ ਵੀ ਖੁਸ਼ੀ ਜਤਾਈ ਕਿ ਜਪਨੀਤ ਕੌਰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਹੈ ਅਤੇ ਉਸ ਨੇ ਸਕੂਲ ਨੈਸ਼ਨਲ ਖੇਡਾਂ ਵਿੱਚ 200 ਮੀਟਰ ਦੌੜ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। 

ਉਹਨਾਂ ਕਿਹਾ ਕਿ ਐਸੇ ਹੋਣਹਾਰ ਵਿਦਿਆਰਥੀ ਹੋਰਾਂ ਲਈ ਵੀ ਪ੍ਰੇਰਣਾ ਸਰੋਤ ਬਣਦੇ ਹਨ। ਕੈਬਨਿਟ ਮੰਤਰੀ ਵੱਲੋਂ ਪਰਿਵਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਭਵਿੱਖ ਵਿੱਚ ਹੋਰ ਵੱਡੀਆਂ ਉਪਲਬਧੀਆਂ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਮੰਤਰੀ ਨੇ ਜਪਨੀਤ ਕੌਰ ਦੇ ਪਿਤਾ ਕੁਲਦੀਪ ਸਿੰਘ ਅਤੇ ਮਾਤਾ ਜਗਦੀਪ ਕੌਰ, ਜੋ ਕਿ ਦੋਵੇਂ ਸਰਕਾਰੀ ਅਧਿਆਪਕ ਹਨ, ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਮਾਪਿਆਂ ਦੀ ਸਹੀ ਦਿਸ਼ਾ-ਨਿਰਦੇਸ਼ ਅਤੇ ਮਿਹਨਤ ਨਾਲ ਹੀ ਬੱਚੇ ਉੱਚੀਆਂ ਮੰਜਿਲਾਂ ਤਕ ਪਹੁੰਚਦੇ ਹਨ।

ਇਸ ਮੌਕੇ ਜਪਨੀਤ ਕੌਰ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੀ ਕਠਿਨ ਮਹਿਨਤ, ਮਾਪਿਆਂ ਦੀ ਪ੍ਰੇਰਣਾ ਅਤੇ ਅਧਿਆਪਕਾਂ ਦੀ ਰਹਿਨੁਮਾਈ ਨੂੰ ਦਿੱਤਾ। ਉਸ ਨੇ ਕਿਹਾ ਕਿ ਉਸ ਦੇ ਅਧਿਆਪਕਾਂ ਵੱਲੋਂ ਮਿਲੀ ਲਗਾਤਾਰ ਸਹਾਇਤਾ ਅਤੇ ਸਹੀ ਦਿਸ਼ਾ-ਨਿਰਦੇਸ਼ ਨੇ ਉਸ ਨੂੰ ਇਹ ਉਪਲਬਧੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

ਜਪਨੀਤ ਨੇ ਇਹ ਵੀ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਬਿਹਤਰ ਸੁਵਿਧਾਵਾਂ, ਸਮਾਰਟ ਕਲਾਸਰੂਮ ਅਤੇ ਉੱਚ ਗੁਣਵੱਤਾ ਵਾਲਾ ਸਿੱਖਿਆ ਮਾਹੌਲ ਉਪਲਬਧ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਅੱਗੇ ਵੱਧਣ ਲਈ ਵੱਡੀ ਮਦਦ ਮਿਲ ਰਹੀ ਹੈ। ਇਸ ਮੌਕੇ ਜਪਨੀਤ ਕੌਰ ਦੀ ਭੈਣ ਮਨਨੀਤ ਕੌਰ,ਐੱਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ, ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ, ਐਡਵੋਕੇਟ ਗੌਰਵ ਗੋਇਲ ਸਮੇਤ ਵੱਖ ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

 

Tags: Barinder Kumar Goyal , Lehragaga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD