Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ - ਡਾ. ਬਲਬੀਰ ਸਿੰਘ

40 ਲੱਖ ਲੋਕਾਂ ਨੇ ਹੁਣ ਤੱਕ ਸਿਹਤ ਕਾਰਡ ਬਣਵਾਏ, ਬਾਕੀ ਲੋਕ ਵੀ ਵੱਧ ਤੋਂ ਵੱਧ ਆਪਣੇ ਕਾਰਡ ਬਣਵਾਉਣ-ਸਿਹਤ ਮੰਤਰੀ

Dr Balbir Singh, Baltej Singh Pannu, Ajit Pal Singh Kohli

Gurpreet Singh

Gurpreet Singh

5 Dariya News

ਪਟਿਆਲਾ , 11 Apr 2026

Last updated on: Apr 11, 2026, 16:53 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂੰ ਨੇ ਅੱਜ ਇੱਥੇ ਰਜਿੰਦਰਾ ਜਿੰਮਖਾਨਾ ਤੇ ਮਹਾਰਾਣੀ ਕਲੱਬ ਵਿਖੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਲਗਵਾਏ ਗਏ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਉਣ ਕੇ ਕੈਂਪ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਅਜੀਤਪਾਲ‌ ਸਿੰਘ ਕੋਹਲੀ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਿਛਲੇ 3 ਮਹੀਨਿਆਂ ਦੌਰਾਨ ਸੂਬੇ ਦੇ ਲਾਭਪਾਤਰੀਆਂ ਨੇ 3 ਕਰੋੜ ਰੁਪਏ ਦਾ ਇਲਾਜ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰਵਾ ਕੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਲਾਭ ਉਠਾਇਆ ਹੈ।ਉਨ੍ਹਾਂ ਕਿਹਾ‌ ਕਿ ਇਹ ਯੋਜਨਾ ਆਪਣੀ ਕਿਸਮ ਦੀ ਪਹਿਲੀ ਸਕੀਮ ਹੈ, ਜਿਸ ਵਰਗੀ ਸਕੀਮ ਦੇਸ਼ ਦੇ ਕਿਸੇ ਹੋਰ ਸੂਬੇ ਤੇ ਦੁਨੀਆਂ ਵਿੱਚ ਕਿਤੇ ਨਹੀਂ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਤੇ ਬਲਤੇਜ ਪੰਨੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਕਾਰਡ ਬਣਵਾ ਕੇ ਰਾਜ ਦੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਉਨ੍ਹਾਂ ਨੇ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਲਗਵਾਏ ਗਏ ਇਸ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ‌ ਕਿ ਕਲੱਬ ਨੇ ਪਹਿਲਾਂ ਆਪਣੇ ਕਾਮਿਆਂ ਦੇ ਕਾਰਡ ਬਣਵਾਏ ਤੇ ਹੁਣ ਮੈਂਬਰ ਆਪਣੇ ਕਾਰਡ ਹੁੰਮ-ਹੁੰਮਾ ਕੇ ਬਣਵਾ ਰਹੇ ਹਨ ਤੇ ਖੁਸ਼ੀ ਦੀ ਗੱਲ ਹੈ ਕਿ ਇੱਥੇ 300 ਤੋਂ ਜਿਆਦਾ ਕਾਰਡ ਬਣ ਚੁੱਕੇ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਯੋਜਨਾ ਤਹਿਤ 3 ਕਰੋੜ ਲੋਕਾਂ ਦੇ ਕਾਰਡ ਬਣਵਾਉਣੇ ਹਨ ਅਤੇ ਹੁਣ ਤੱਕ 40 ਲੱਖ ਸਿਹਤ ਬਣ ਚੁੱਕੇ ਹਨ ਅਤੇ ਉਹ ਸਭ ਨੂੰ ਅਪੀਲ ਕਰਦੇ ਹਨ ਤਾਂ ਕਿ ਸਾਰੇ ਪੰਜਾਬੀ ਇਸ ਸਕੀਮ ਦਾ ਵੱਧ ਤੋੱ ਵੱਧ ਲਾਭ ਲੈਣ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ, ਸਿੱਖਿਆ ਤੇ ਰੋਜ਼ਗਾਰ ਨੂੰ ਲੈਕੇ ਅੱਗੇ ਵੱਧ ਰਹੀ ਹੈ ਤਾਂ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਆਪ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ, ਵਿਸਾਖੀ ਦੇ ਦਿਹਾੜੇ ਮੌਕੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੇਟ ਦਾ ਬਿੱਲ ਹੈ, ਇਸ ਵਿੱਚ ਸੋਧ ਕਰਕੇ ਸਖ਼ਤ ਧਾਰਾਵਾਂ ਤੇ ਤਜਵੀਜਾਂ ਲਿਆ ਰਹੀ ਹੈ ਤਾਂ ਕਿ ਕੋਈ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਬਾਰੇ ਸੋਚੇ ਵੀ ਨਾਹ। ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਖਰੜਾ ਕਾਨੂੰਨੀ ਮਾਹਰਾਂ ਤੇ ਸਿੱਖ ਵਿਦਵਾਨਾਂ ਸਮੇਤ ਬੁੱਧੀਜੀਵੀਆਂ ਤੇ ਧਾਰਮਿਕ ਸੰਤਾਂ, ਮਹਾਂਪੁਰਸ਼ਾਂ ਦੀ ਸਲਾਹ ਨਾਲ ਤਿਆਰ ਕੀਤਾ ਗਿਆ ਹੈ, ਜੋ ਕਿ 13 ਅਪ੍ਰੈਲ ਨੂੰ ਸਭ ਦੇ ਸਾਹਮਣੇ ਆ ਜਾਵੇਗਾ।

ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਾਨੂੰਨ ਦਾ ਰਾਜ ਸਥਾਪਤ ਕੀਤਾ ਹੈ ਅਤੇ ਲੋਕਾਂ ਤੋਂ ਜਾਣਕਾਰੀ ਤੇ ਸਹਿਯੋਗ ਲੈਣ ਲਈ ਗੈਂਗਸਟਰਾਂ ਦੀਆਂ ਸੂਚੀਆਂ ਜਾਰੀ ਕਰਕੇ ਇਨ੍ਹਾਂ ਨੂੰ ਫੜਕੇ ਕਾਨੂੰਨ ਮੁਤਾਬਕ ਸਜਾਵਾਂ ਦੇਣ ਦਾ ਤਹੱਈਆ ਕੀਤਾ ਹੈ। ਪੰਨੂ ਨੇ ਕਿਹਾ ਕਿ ਵਿਰੋਧੀਆਂ ਨੂੰ ਸੁਪਨੇ ਵੀ ਹੁਣ ਆਮ ਘਰਾਂ ਦੇ ਪੰਜਾਬ ਵਿੱਚ ਮੌਜੂਦਾ ਸਰਕਾਰ ਚਲਾ ਰਹੇ ਆਗੂਆਂ ਤੇ ਭਗਵੰਤ ਮਾਨ ਦੇ ਆ ਰਹੇ ਹਨ, ਪਰੰਤੂ ਮਾਨ ਸਰਕਾਰ ਦੀ ਵਿਰੋਧਤਾ ਕਰ ਰਹੇ ਇਨ੍ਹਾਂ ਲੋਕਾਂ ਨੇ ਹੀ ਪੰਜਾਬ ਨੂੰ ਬਲਦੀ ਦੇ ਬੂਥੇ ਪਾਇਆ ਸੀ।

ਇਸ ਮੌਕੇ ਐਡਵੋਕੇਟ ਹਰਪਾਲ ਜੁਨੇਜਾ ਨੇ ਰਜਿੰਦਰਾ ਜਿੰਮਖਾਨਾ ਕਲੱਬ ਦੇ ਪ੍ਰਧਾਨ ਸ਼ੇਰਬੀਰ ਸਿੰਘ ਤੇ ਸਕੱਤਰ ਹਰਪ੍ਰੀਤ ਸੰਧੂ, ਖ਼ਜ਼ਾਨਚੀ ਮੋਹਿਤ ਡੋਡੀ ਤੇ ਕਾਰਜਕਾਰੀ ਮੈਂਬਰਾਂ ਰਾਹੁਲ ਮਹਿਤ, ਸਾਹਿਲ ਖੰਨਾ ਸਮੇਤ ਡਾ. ਮਨਮੋਹਨ ਸਿੰਘ ਤੇ ਦੀਪਕ ਕੰਪਾਨੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਦੇ ਸਾਰੇ ਡਿਪੂਆਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕੈਂਪ ਲਗਾਏ ਜਾਣਗੇ।

ਇਸ ਦੌਰਾਨ ਓਐਸਡੀ ਗੁਰਵਿੰਦਰ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਰਵਿੰਦਰਪਾਲ ਸਿੰਘ ਪ੍ਰਿੰਸ ਲਾਂਬਾ,ਯੁਵਰਾਜ ਜੁਨੇਜਾ, ਸਿਮਰਨ ਗਰੇਵਾਲ, ਮਨਦੀਪ ਸਿੰਘ ਰਾਜਾ, ਮੌਂਟੀ ਗਰੋਵਰ, ਨਵਨੀਤ ਵਾਲੀਆ, ਹਰਸ਼ ਮਦਾਨ ਸਮੇਤ ਹੋਰ ਪਤਵੰਤੇ  ਤੇ ਕਲੱਬ ਦੇ ਮੈਂਬਰ ਮੌਜੂਦ ਸਨ।

 

Tags: Dr Balbir Singh , Baltej Singh Pannu , Ajit Pal Singh Kohli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD