Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

ਮਥੁਰਾ ਕਿਸ਼ਤੀ ਹਾਦਸੇ ਵਿੱਚ ਜਾਨਾਂ ਜਾਣ ਦਾ ਗਹਿਰਾ ਦੁੱਖ ਹੋਇਆ, ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Singh Mann, Saravjit Kaur Manuke, Madan Lal Bagga, Jagraon

Gurpreet Singh

Gurpreet Singh

5 Dariya News

ਜਗਰਾਉਂ , 11 Apr 2026

Last updated on: Apr 11, 2026, 17:20 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੀੜਤਾਂ ਪਰਿਵਾਰਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਘਟਨਾ ਦੌਰਾਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵ੍ਰਿੰਦਾਵਣ ਦੀ ਯਾਤਰਾ ਦੌਰਾਨ ਯਮੁਨਾ ਨਦੀ ਵਿੱਚ ਪੀੜਤਾਂ ਦੀ ਕਿਸ਼ਤੀ ਪਲਟ ਗਈ, ਜਿਸ ਵਿੱਚੋਂ ਹੁਣ ਤੱਕ 11 ਲਾਸ਼ਾਂ ਬਰਾਮਦ ਹੋਈਆਂ ਹਨ ਅਤੇ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਜਾਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਉੱਤਰ ਪ੍ਰਦੇਸ਼ ਸਰਕਾਰ ਦੇ ਸੰਪਰਕ ਵਿੱਚ ਹੈ ਅਤੇ ਪੰਜਾਬ ਵੱਲੋਂ ਬਚਾਅ ਕਾਰਜਾਂ ਵਿੱਚ ਸਹਾਇਤਾ ਲਈ ਗੋਤਾਖੋਰਾਂ ਦੀਆਂ ਟੀਮਾਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਜਵਾਬਦੇਹੀ ਅਤੇ ਰੋਕਥਾਮ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਸਥਾਨਾਂ 'ਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਹਰ ਕੀਮਤ 'ਤੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਭਵਿੱਖ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਅਜਿਹੇ ਦੁਖਾਂਤ ਰੋਕਣ ਲਈ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਉਠਾਇਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮਥੁਰਾ ਨੇੜੇ ਵਾਪਰੀ ਮੰਦਭਾਗੀ ਘਟਨਾ ਵਿੱਚ ਕੀਮਤੀ ਜਾਨਾਂ ਦੇ ਨੁਕਸਾਨ 'ਤੇ ਬੇਹੱਦ ਦੁੱਖ ਹੋਇਆ ਹੈ। 

ਮੇਰੀ ਦਿਲੀ ਹਮਦਰਦੀ ਉਨ੍ਹਾਂ ਪਰਿਵਾਰਾਂ ਦੇ ਨਾਲ ਹੈ ਜਿਨ੍ਹਾਂ ਨੇ ਇਸ ਦੁਖਾਂਤ ਵਿੱਚ ਆਪਣੇ ਅਜ਼ੀਜ਼ ਨੂੰ ਗੁਆ ਦਿੱਤਾ ਹੈ। ਪੀੜਤ ਵ੍ਰਿੰਦਾਵਣ ਵਿਖੇ ਮੱਥਾ ਟੇਕਣ ਜਾ ਰਹੇ ਸਨ, ਜਦੋਂ ਉਨ੍ਹਾਂ ਨੂੰ ਲਿਜਾ ਰਹੀ ਕਿਸ਼ਤੀ ਯਮੁਨਾ ਨਦੀ ਵਿੱਚ ਪਲਟ ਗਈ।" ਮੁੱਖ ਮੰਤਰੀ ਨੇ ਦੱਸਿਆ, "ਹੁਣ ਤੱਕ 11 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਅਜੇ ਵੀ ਜਾਰੀ ਹੈ। 

ਪੰਜਾਬ ਸਰਕਾਰ ਵੱਲੋਂ ਬਚਾਅ ਕਾਰਜਾਂ ਵਿੱਚ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਦੀ ਸਹਾਇਤਾ ਲਈ ਹਾਦਸੇ ਵਾਲੀ ਥਾਂ 'ਤੇ ਗੋਤਾਖੋਰਾਂ ਦੀਆਂ ਟੀਮਾਂ ਵੀ ਭੇਜੀਆਂ ਗਈਆਂ ਹਨ।" ਮੁੱਖ ਮੰਤਰੀ ਨੇ ਕਿਹਾ, "ਇਸ ਦੁਖਾਂਤ ਵਿੱਚ ਬਚੇ ਲੋਕਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। 

ਮੈਂ ਉੱਤਰ ਪ੍ਰਦੇਸ਼ ਵਿੱਚ ਆਪਣੇ ਹਮਰੁਤਬਾ ਨਾਲ ਲਗਾਤਾਰ ਸੰਪਰਕ ਵਿੱਚ ਹਾਂ ਅਤੇ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹਾਂ।" ਰੋਕਥਾਮ ਉਪਾਵਾਂ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, "ਮੈਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਭਵਿੱਖ ਵਿੱਚ ਅਜਿਹੇ ਪਵਿੱਤਰ ਸਥਾਨਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। 

ਇਹ ਜ਼ਰੂਰੀ ਹੈ ਕਿ ਸਬੰਧਤ ਸੂਬਾ ਸਰਕਾਰਾਂ ਵੱਲੋਂ ਜਨਤਕ ਮਹੱਤਤਾ ਵਾਲੇ ਸਥਾਨਾਂ 'ਤੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣ।" ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਮੈਂ ਜਾਨਾਂ ਗੁਆਉਣ ਵਾਲਿਆਂ ਦੇ ਪੀੜਤ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ। 

ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ। ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।"

 

Tags: Bhagwant Singh Mann , Saravjit Kaur Manuke , Madan Lal Bagga , Jagraon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD