Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ

6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Crime News Punjab, Batala

Gurpreet Singh

Gurpreet Singh

5 Dariya News

ਬਟਾਲਾ , 11 Apr 2026

Last updated on: Apr 11, 2026, 17:56 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, ਛੇ ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਸ਼ਾਨ ਸਿੰਘ ਵਾਸੀ ਮੂਲੀਆਂਵਾਲ, ਬਟਾਲਾ, ਰਵੀਪਾਲ ਸਿੰਘ ਵਾਸੀ ਰਾਏਪੁਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ ਵੀ ਜ਼ਬਤ ਕਰ ਲਈ ਹੈ।

 ਇਹ ਸਫਲਤਾ 30 ਮਾਰਚ, 2026 ਨੂੰ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਵਾਪਰੀ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਵੰਸ਼ ਅਤੇ ਸੁਖਚੈਨ ਉਰਫ਼ ਜਸ਼ਨ ਤੋਂ ਨਿਰੰਤਰ ਪੁੱਛਗਿੱਛ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਉਪਰੰਤ ਹਾਸਲ ਹੋਈ ਹੈ। ਦੱਸਣਯੋਗ ਹੈ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਪਿਸਤੌਲ ਬਰਾਮਦ ਕੀਤੇ ਗਏ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਬਰਾਮਦਗੀ ਜਬਰੀ ਵਸੂਲੀ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕਾਂ ਦਰਮਿਆਨ ਮਜ਼ਬੂਤ ਗਠਜੋੜ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਨੈੱਟਵਰਕ ਅੰਦਰ ਕੰਮ ਕਰ ਰਹੇ ਸੰਚਾਲਕਾਂ ਨੂੰ ਸਪਲਾਈ ਕੀਤੇ ਜਾ ਰਹੇ ਸਨ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਮਹਿਤਾਬ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ, ਮੁਲਜ਼ਮ ਵੰਸ਼ ਅਤੇ ਸੁਖਚੈਨ ਨੇ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੂੰ ਸ਼ੱਕੀਆਂ, ਜਿਹਨਾਂ ਦੀ ਪਛਾਣ ਇੱਕ ਨਾਬਾਲਗ ਅਤੇ ਰਵੀਪਾਲ ਵਜੋਂ ਹੋਈ ਹੈ, ਵੱਲੋਂ ਹਥਿਆਰ ਪ੍ਰਾਪਤ ਹੋਏ ਹਨ। ਉਨ੍ਹਾਂ ਦੇ ਖੁਲਾਸਿਆਂ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਰਵੀਪਾਲ ਸਿੰਘ ਅਤੇ ਉਸਦੇ ਨਾਬਾਲਗ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸਨੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਹਿਯੋਗ ਦੇਣ ਦੀ ਗੱਲ ਕਬੂਲ ਕੀਤੀ।

ਐਸਐਸਪੀ ਨੇ ਕਿਹਾ, "ਦੋਸ਼ੀ ਰਵੀਪਾਲ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਨਿਸ਼ਾਨ ਸਿੰਘ ਨੂੰ ਇੱਕ ਖੇਪ ਡਿਲੀਵਰ ਕੀਤੀ ਸੀ।" ਉਨ੍ਹਾਂ ਦੱਸਿਆ ਕਿ ਇਸ ਸੂਹ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਕਮਲਾ ਦੇਵੀ ਐਵੇਨਿਊ ਨੇੜੇ ਨਿਸ਼ਾਨ ਸਿੰਘ ਦੀ ਫਾਰਚੂਨਰ ਕਾਰ ਨੂੰ ਰੋਕਿਆ ਅਤੇ ਉਸਨੂੰ ਗ੍ਰਿਫਤਾਰ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, 6 ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਸ ਸਬੰਧੀ, ਐਫਆਈਆਰ ਨੰਬਰ 103 ਮਿਤੀ 31/3/2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109 ਅਤੇ 3 (5) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

 

Tags: Crime News Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD