Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਪਵਿੱਤਰਤਾ ਕਾਇਮ ਰੱਖਣ ਲਈ ਉਮਰ ਕੈਦ ਸਮੇਤ ਸਖਤ਼ ਸਜ਼ਾਵਾਂ ਦੀ ਵਿਵਸਥਾ

Bhagwant Mann, Bhagwant Singh Mann, AAP Punjab, Cabinet Decision Punjab

Armaan

Armaan

5 Dariya News

ਚੰਡੀਗੜ੍ਹ , 11 Apr 2026

Last updated on: Apr 12, 2026, 09:04 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ।

ਇਹ ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ। ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਖੁਲਾਸਾ ਕੀਤਾ, “ਬੀਤੇ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਸਮਾਜ ਵਿੱਚ ਬੇਚੈਨੀ ਦਾ ਮਾਹੌਲ ਪੈਦਾ ਹੋਇਆ।”

ਭਾਵੇਂ ਕਿ ਭਾਰਤੀ ਨਿਆਂਏ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਸਲਿਆਂ ਨਾਲ ਨਿਪਟਦੀਆਂ ਹਨ ਪਰ ਇਹ ਧਾਰਾਵਾਂ ਅਜਿਹੇ ਗੁਨਾਹ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਣ ਲਈ ਸਖ਼ਤ ਸਜ਼ਾਵਾਂ ਦੀ ਢੁਕਵੀਂ ਵਿਵਸਥਾ ਨਹੀਂ ਦਰਸਾਉਂਦੀਆਂ। ਬੜੇ ਗਹੁ ਨਾਲ ਕੀਤੇ ਗਏ ਵਿਚਾਰ-ਵਟਾਂਦਰੇ ਅਤੇ ਸਲਾਹ ਮਸ਼ਵਰੇ ਤੋਂ ਬਾਅਦ ਭਗਵੰਤ ਸਿੰਘ ਮਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ ਅਤੇ ਸਮਾਜ ਵਿੱਚ ਆਪਸੀ ਸਤਿਕਾਰ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਦਾ ਫੈਸਲਾ ਲਿਆ ਹੈ।

ਇਨ੍ਹਾਂ ਅਪਰਾਧਾਂ ਦੀ ਗੰਭੀਰਤਾ ਦੇ ਸੰਦਰਭ ਵਿੱਚ ਅਤੇ ਫਿਰਕੂ ਸਦਭਾਵਨਾ ਤੇ ਧਾਰਮਿਕ ਪਵਿੱਤਰਤਾ ਦੀ ਰਾਖੀ ਲਈ ਮੰਤਰੀ ਮੰਡਲ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਦਾ ਫੈਸਲਾ ਕੀਤਾ। ਇਸ ਨਾਲ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਸਮੇਤ ਸਜ਼ਾਵਾਂ ਵਧਾਉਣ ਦੀ ਵਿਵਸਥਾ ਕੀਤੀ ਗਈ ਹੈ। ਇਹ ਪ੍ਰਸਤਾਵਿਤ ਕਾਨੂੰਨ ਬਦਨੀਅਤ ਲੋਕਾਂ ਵਿਰੁੱਧ ਸਖ਼ਤੀ ਨਾਲ ਨਿਪਟੇਗਾ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਵਿੱਚ ਵੱਡਾ ਯੋਗਦਾਨ ਪਾਵੇਗਾ।

 

Tags: Bhagwant Mann , Bhagwant Singh Mann , AAP Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD