Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਵਿੱਚ ਸਾਲ ਭਰ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸੈਮੀਨਾਰ, ਕੀਰਤਨ, ਯਾਤਰਾਵਾਂ ਅਤੇ ਪੌਦੇ ਲਾਉਣ ਦੀਆਂ ਮੁਹਿੰਮਾਂ ਚਲਾਈਆਂ ਜਾਣਗੀਆਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Harpal Singh Cheema, Tarunpreet Singh Sond, Lal Chand Kataruchak, Dr Ravjot Singh, Dr Raj Kumar Chabbewal, Deepak Bali

Armaan

Armaan

5 Dariya News

ਚੰਡੀਗੜ੍ਹ , 11 Apr 2026

Last updated on: Apr 12, 2026, 09:14 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਵਨ ਵਿਖੇ ਸੰਤ ਸਮਾਜ ਨਾਲ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਪੱਧਰੀ ਸਮਾਗਮਾਂ ਅਤੇ ਪਹਿਲਕਦਮੀਆਂ ਦੀ ਲੜੀ ਦੀ ਰੂਪਰੇਖਾ ਤਿਆਰ ਕੀਤੀ।

ਇਨ੍ਹਾਂ ਸਮਾਗਮਾਂ ਵਿੱਚ ਸੈਮੀਨਾਰ, ਕੀਰਤਨ ਸਮਾਗਮ, ਯਾਤਰਾਵਾਂ, ਪੌਦੇ ਲਗਾਉਣ ਦੀਆਂ ਮੁਹਿੰਮਾਂ ਅਤੇ 650 ਏਕੜ ਵਿੱਚ 'ਗੁਰੂ ਰਵਿਦਾਸ ਬਗੀਚੀਆਂ' ਲਾਉਣਾ ਸ਼ਾਮਲ ਹੈ ਅਤੇ ਇਸ ਸਬੰਧੀ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਮੈਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸੁਭਾਗ ਹਾਸਲ ਹੋਇਆ ਹੈ।

ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿਉਂਕਿ ਗੁਰੂ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ਤੱਕ ਪਹੁੰਚਾਉਣਾ ਸਾਡਾ ਸਮੂਹਿਕ ਫਰਜ਼ ਹੈ।" ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਹਰ ਭੇਦਭਾਵ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇ।

ਅਸੀਂ ਹਾਲ ਹੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਸਨ।” ਸਮਾਗਮ ਦੀਆਂ ਤਿਆਰੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਸਾਂਝਾ ਕੀਤਾ, “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ।

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਅਤੇ ਅਜਿਹੇ ਸਮਾਨਤਾਵਾਦੀ ਸਮਾਜ ਦੀ ਨੀਂਹ ਰੱਖੀ ਜਿੱਥੇ ਕੋਈ ਵੀ ਦੁਖੀ ਨਾ ਹੋਵੇ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ ਦੇ ਆਧਾਰ 'ਤੇ ਸਮਾਜ ਦੀ ਉਸਾਰੀ ਲਈ ਵਚਨਬੱਧ ਹੈ, ਜੋ ਮਨੁੱਖਤਾ ਨੂੰ ਬਰਾਬਰੀ ਵੱਲ ਸੇਧਿਤ ਕਰਦੇ ਰਹਿੰਦੇ ਹਨ।

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਗਰੀਬਾਂ ਅਤੇ ਪਛੜੇ ਵਰਗ ਦੇ ਲੋਕਾਂ ਲਈ ਮਹਾਨ ਅਧਿਆਤਮਿਕ ਦੂਤ ਅਤੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੈਤਿਕ ਜੀਵਨ ਜਿਉਣ ਦੀ ਸੇਧ ਦਿੱਤੀ। ਇਹ ਪ੍ਰਕਾਸ਼ ਪੁਰਬ ਇੱਕ ਅਜਿਹਾ ਸਮਾਜ ਸਿਰਜਣ ਲਈ ਆਪਣੇ ਆਪ ਨੂੰ ਦੁਬਾਰਾ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਵਿਅਕਤੀ ਸਵੈ-ਮਾਣ ਅਤੇ ਸਨਮਾਨ ਨਾਲ ਵਿਤਕਰੇ ਤੋਂ ਮੁਕਤ ਰਹਿੰਦਾ ਹੈ।”

ਮੁੱਖ ਮੰਤਰੀ ਨੇ ਕਿਹਾ, "ਮੈਂ ਸੰਤ ਸਮਾਜ ਨੂੰ 650ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵਵਿਆਪੀ ਜਸ਼ਨਾਂ ਲਈ ਮਾਗਰਦਰਸ਼ਨ ਕਰਨ ਅਤੇ ਸੁਝਾਅ ਦੇਣ ਦੀ ਅਪੀਲ ਕਰਦਾ ਹਾਂ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਹ ਜਸ਼ਨ ਮੇਰੇ ਕਾਰਜਕਾਲ ਦੌਰਾਨ ਮਨਾਏ ਜਾ ਰਹੇ ਹਨ। ਸਾਡੀ ਸਰਕਾਰ ਇਹ ਸਮਾਗਮ ਸਭ ਤੋਂ ਢੁਕਵੇਂ ਢੰਗ ਨਾਲ ਮਨਾਉਣਾ ਯਕੀਨੀ ਬਣਾਏਗੀ। ਮੈਂ ਸੰਤ ਸਮਾਜ ਨੂੰ ਪ੍ਰੋਗਰਾਮਾਂ ਨੂੰ ਉਲੀਕਣ ਲਈ ਆਪਣੇ ਸੁਝਾਵਾਂ ਨਾਲ ਸਾਡਾ ਮਾਰਗਦਰਸ਼ਨ ਕਰਨ ਦੀ ਅਪੀਲ ਕਰਦਾ ਹਾਂ।"

ਸਾਲ ਭਰ ਚੱਲਣ ਵਾਲੇ ਜਸ਼ਨਾਂ ਵਿੱਚ ਸੈਮੀਨਾਰ ਅਤੇ ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਤੀਰਥ ਯਾਤਰਾ, ਸਕੂਲ ਵਾਰ ਮੁਕਾਬਲੇ, ਦਸਤਾਵੇਜ਼ੀ ਸ਼ੋਅ, ਡਰੋਨ ਸ਼ੋਅ, ਖੂਨਦਾਨ ਕੈਂਪ, ਪੌਦੇ ਲਾਉਣ ਦੀ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਗੁਰੂ ਰਵਿਦਾਸ ਜੀ ਬਗੀਚੀਆਂ ਦੀ ਸਥਾਪਨਾ ਪੰਜਾਬ ਭਰ ਵਿੱਚ ਕੁੱਲ 650 ਏਕੜ ਪੰਚਾਇਤੀ ਜ਼ਮੀਨ 'ਤੇ ਪ੍ਰਤੀ ਜ਼ਿਲ੍ਹਾ ਔਸਤਨ 6.50 ਲੱਖ ਪੌਦੇ ਲਾਉਣ ਦੀ ਮੁਹਿੰਮ ਦੇ ਨਾਲ-ਨਾਲ ਮੈਰਾਥਨ, ਸ਼ੋਭਾ ਯਾਤਰਾਵਾਂ, ਸਾਈਕਲ ਰੈਲੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਰਾਹੀਂ ਕੀਤੀ ਜਾਵੇਗੀ।

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਪ੍ਰਦਰਸ਼ਨੀ ਦਾ ਉਦਘਾਟਨ, ਕਥਾ ਅਤੇ ਕੀਰਤਨ ਦਰਬਾਰ, ਸ੍ਰੀ ਗੁਰੂ ਰਵਿਦਾਸ ਜੀ ਦੇ ਯੋਗਦਾਨ ਨੂੰ ਸਮਰਪਿਤ ਸੰਤ ਸੰਮੇਲਨ, ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ, ਗੁਰੂ ਰਵਿਦਾਸ ਜੀ ਦੀ ਬਾਣੀ 'ਤੇ ਕਾਨਫਰੰਸ ਅਤੇ ਹੋਰ ਪ੍ਰੋਗਰਾਮ ਸ਼ਾਮਲ ਹੋਣਗੇ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਲਾਲ ਚੰਦ ਕਟਾਰੂਚੱਕ ਅਤੇ ਡਾ. ਰਵਜੋਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਸਲਾਹਕਾਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਅਤੇ ਹੋਰ ਵੀ ਮੌਜੂਦ ਸਨ।

 

Tags: Bhagwant Mann , Bhagwant Singh Mann , AAP Punjab , Harpal Singh Cheema , Tarunpreet Singh Sond , Lal Chand Kataruchak , Dr Ravjot Singh , Dr Raj Kumar Chabbewal , Deepak Bali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD