Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

Bhagwant Mann, Bhagwant Singh Mann, Gangstran Te Vaar

Armaan

Armaan

5 Dariya News

ਚੰਡੀਗੜ੍ਹ , 11 Apr 2026

Last updated on: Apr 12, 2026, 09:22 IST

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ 'ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ ਜਾਰੀ ਕੀਤੀ ਹੈ।

‘ਗੈਂਗਸਟਰਾਂ ‘ਤੇ ਵਾਰ’ ਪ੍ਰੋਜੈਕਟ ਤਹਿਤ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ 1 ਲੱਖ ਰੁਪਏ ਤੱਕ; ਪੁਲਿਸ ਕਮਿਸ਼ਨਰ/ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 1.5 ਲੱਖ ਰੁਪਏ; ਵਿੰਗਾਂ ਦੇ ਮੁਖੀਆਂ (ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ/ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ) ਨੂੰ 2 ਲੱਖ ਰੁਪਏ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ 2 ਲੱਖ ਰੁਪਏ ਤੋਂ ਵੱਧ ਦੀਆਂ ਮਨਜ਼ੂਰੀ ਸ਼ਕਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ।

ਮਨਜ਼ੂਰ ਕੀਤੀ ਗਈ ਰਕਮ ਸਿਰਫ਼ ਸਹੀ ਅਤੇ ਉਚਿਤ ਸੂਚਨਾ ਦੇਣ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਸੂਬੇ ਨੂੰ ਸੁਰੱਖਿਅਤ ਬਣਾਉਣ ਵਿੱਚ ਮਦਦ ਕਰਨ ਲਈ ਵਸਨੀਕਾਂ ਦੀ ਸ਼ਮੂਲੀਅਤ ਵਧਾਉਣ ਲਈ ਪੇਸ਼ ਕੀਤਾ ਗਿਆ ਹੈ। "ਪੰਜਾਬ ਸਰਕਾਰ ਨੇ ਨਾਮਜ਼ਦ ਪੁਲਿਸ ਕਰਮਚਾਰੀਆਂ ਲਈ ਉਕਤ ਮਨਜ਼ੂਰ ਸ਼ਕਤੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਮਿਲੀ ਜਾਣਕਾਰੀ ਦੀ ਪਹਿਲਾਂ ਜਾਂਚ ਕੀਤੀ ਜਾਵੇਗੀ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੂਚਨਾ ਦੇਣ ਵਾਲੇ ਵਿਅਕਤੀਆਂ ਨੂੰ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਪਹਿਚਾਣ ਪੁਲਿਸ, ਜਨਤਾ ਜਾਂ ਸਰਕਾਰ, ਕਿਸੇ ਵੀ ਪੱਧਰ ’ਤੇ ਜਾਹਿਰ ਨਹੀਂ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਦੱਸਿਆ, "ਸਰਕਾਰ ਦਾ ਟੀਚਾ ਸੂਬੇ ਵਿੱਚ ਸਰਗਰਮ ਅਪਰਾਧੀਆਂ ਅਤੇ ਗੈਂਗਸਟਰਾਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸਰਕਾਰ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ।" 

‘ਐਂਟੀ-ਗੈਂਗਸਟਰ ਹੈਲਪਲਾਈਨ’ 9394693946 ’ਤੇ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਜੋ ਵਿਅਕਤੀ ਅਜਿਹੀ ਭਰੋਸੇਯੋਗ ਜਾਣਕਾਰੀ ਦੇਵੇਗਾ ਜਿਸ ਨਾਲ ਲੋੜੀਂਦੇ, ਘੋਸ਼ਿਤ ਜਾਂ ਆਦਤਨ ਅਪਰਾਧੀਆਂ ਦੀ ਗ੍ਰਿਫ਼ਤਾਰੀ ਹੋ ਸਕੇਗੀ, ਉਸ ਨੂੰ ਇਨਾਮ ਦਿੱਤਾ ਜਾਵੇਗਾ। ਪੁਲਿਸ ਵਿਅਕਤੀ ਵੱਲੋਂ ਦਿੱਤੇ ਗਏ ਸੁਝਾਵਾਂ ’ਤੇ ਵੀ ਕਾਰਵਾਈ ਕਰੇਗੀ। ਇਹ ਪ੍ਰੋਜੈਕਟ ਅਪਰਾਧੀਆਂ ਨੂੰ ਰੋਕਣ ਲਈ ਪੁਲਿਸ ਦੇ ਨੈੱਟਵਰਕ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।

ਇਸ ਯੋਜਨਾ ਤਹਿਤ ਪ੍ਰਾਪਤ ਜਾਣਕਾਰੀ ਨੂੰ ‘ਆਪਰੇਸ਼ਨ ਪ੍ਰਹਾਰ’ ਅਧੀਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਰਤਿਆ ਜਾਵੇਗਾ। ਇਹ ਇੱਕ ਉੱਚ ਪੱਧਰੀ ਇਨਾਮ ਪ੍ਰੋਗਰਾਮ ਹੈ ਜਿਸ ਵਿੱਚ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਪੁਲਿਸ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਅੱਗੇ ਆ ਕੇ ਸਰਕਾਰ ਅਤੇ ਪੁਲਿਸ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਰਾਜ ਵਿੱਚ ਅਪਰਾਧਕ ਗਤੀਵਿਧੀਆਂ ਨੂੰ ਖ਼ਤਮ ਕੀਤਾ ਜਾ ਸਕੇ।

ਉਨ੍ਹਾਂ ਅੱਗੇ ਕਿਹਾ, "ਸੂਬੇ ਦੇ ਹਰ ਨਿਵਾਸੀ ਦੀ ਸੁਰੱਖਿਆ ਕਰਨਾ ਸਾਡਾ ਫ਼ਰਜ਼ ਅਤੇ ਜ਼ਿੰਮੇਵਾਰੀ ਹੈ। ਉਚਿਤ ਢੰਗ ਨਾਲ ਜਾਂਚ-ਪੜਤਾਲ ਕਰਨ ਤੋਂ ਬਾਅਦ ਹੀ ਮਿਲੀ ਜਾਣਕਾਰੀ ਦੀ ਵਰਤੋਂ ਕੀਤੀ ਜਾਵੇਗੀ ਅਤੇ ਸੂਚਨਾ ਦੇਣ ਵਾਲੇ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੋਵੇਗਾ।" ਇਨਾਮ ਦੀ ਰਕਮ ਹਰ ਕੇਸ ਵਿੱਚ ਅਪਰਾਧ ਦੀ ਗੰਭੀਰਤਾ, ਖਤਰੇ ਅਤੇ ਜਾਣਕਾਰੀ ਦੀ ਗੁਣਵੱਤਾ ਦੇ ਆਧਾਰ ’ਤੇ ਤੈਅ ਕੀਤੀ ਜਾਵੇਗੀ।

ਇਹ ਨੀਤੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣਾ ਹੈ। ਇਸ ਦੌਰਾਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ 'ਤੇ 56,487 ਛਾਪੇ ਮਾਰੇ ਹਨ। ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਵਿਸ਼ੇਸ਼ ਨੰਬਰ ਰਾਹੀਂ ਇਨ੍ਹਾਂ ਥਾਵਾਂ ਬਾਰੇ ਕੁਝ ਜਾਣਕਾਰੀ ਵੀ ਸਾਂਝੀ ਕੀਤੀ ਗਈ ਸੀ।

ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ 19,894 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। 9353 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 15284 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕੀਤਾ ਗਿਆ।

ਇਸ ਤੋਂ ਇਲਾਵਾ 851 ਐਲਾਨੇ ਗਏ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਸੂਬਾ ਵਾਸੀ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਮਨਾਮ ਤੌਰ 'ਤੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ।

 

Tags: Bhagwant Mann , Bhagwant Singh Mann , Gangstran Te Vaar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD