Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਚੇਅਰਮੈਨ ਅਤੇ ਵਾਈਸ ਚੇਅਰਮੈਨ ਆਪਣੇ ਤਜਰਬੇ ਅਤੇ ਮਿਹਨਤ ਨਾਲ ਇਲਾਕੇ ਦੇ ਵਿਕਾਸ ਨੂੰ ਦੇਣਗੇ ਨਵੀਂ ਦਿਸ਼ਾ : ਹਰਦੀਪ ਸਿੰਘ ਮੁੰਡੀਆਂ

ਚੇਅਰਮੈਨ ਦਰਸ਼ਨ ਸਿੰਘ ਮਾਹਲਾ ਅਤੇ ਰਣਜੀਤ ਕੌਰ ਨੇ ਪੰਚਾਇਤ ਸੰਮਤੀ ਲੁਧਿਆਣਾ ਦੋ ਦਾ ਸੰਭਾਲਿਆ ਅਹੁਦਾ ਉਚੇਚੇ ਤੌਰ ਤੇ ਪਹੁੰਚੇ ਮੰਤਰੀ ਹਰਦੀਪ ਸਿੰਘ ਮੁੰਡੀਆਂ

Hardeep Singh Mundian, AAP Punjab, Ludhiana

Armaan

Armaan

5 Dariya News

ਲੁਧਿਆਣਾ , 11 Apr 2026

Last updated on: Apr 13, 2026, 09:12 IST

ਲੁਧਿਆਣਾ ਬਲਾਕ ਸੰਮਤੀ ਬਲਾਕ 2 ਦੇ ਨਵੇਂ ਚੁਣੇ ਗਏ ਚੇਅਰਮੈਨ ਦਰਸ਼ਨ ਸਿੰਘ ਮਾਹਲਾ ਅਤੇ ਵਾਈਸ ਚੇਅਰਮੈਨ ਰਣਜੀਤ ਕੌਰ ਨੇ ਅੱਜ ਅਹੁਦਾ ਸੰਭਾਲਿਆ ਅਹੁਦਾ ਸੰਭਾਲਣ ਦੀ ਰਸਮ ਨੂੰ ਪੂਰਾ ਕਰਨ ਦੇ ਲਈ ਉਚੇਚੇ ਤੌਰ ਤੇ ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਹਰਦੀਪ ਸਿੰਘ ਮੁੰਡੀਆਂ ਪਹੁੰਚੇ ਜਿੱਥੇ ਪਹੁੰਚਣ ਤੇ ਉਹਨਾਂ ਦਾ ਭਰਮਾ ਸਵਾਗਤ ਕੀਤਾ ਗਿਆ।

ਮੰਤਰੀ ਮੁੰਡੀਆਂ ਨੇ ਚੇਅਰਮੈਨ ਅਤੇ ਵਾਈ ਚੇਅਰਮੈਨ ਨੂੰ ਕੁਰਸੀ ਤੇ ਬਿਠਾ ਕੇ ਅਹੁਦੇ ਦਾ ਚਾਰਜ ਸੰਭਾਲਿਆ ਗਿਆ। ਇਸ ਮੌਕੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੇ ਅਹੁਦਾ ਸੰਭਾਲਣ ਮੌਕੇ ਵੱਡੀ ਗਿਣਤੀ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਇਲਾਕਾ ਨਿਵਾਸੀ, ਬਲਾਕ ਸੰਮਤੀ ਮੈਂਬਰ ਸਾਹਿਬਾਨ, ਸਰਪੰਚ ਸਾਹਿਬਾਨ, ਬਲਾਕ ਪ੍ਰਧਾਨ ਸਾਹਿਬਾਨ ਆਦਿ ਹੋਰ ਪਾਰਟੀ ਦੇ ਸੀਨੀਅਰ ਆਗੂ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸਰਦਾਰ ਦਰਸ਼ਨ ਸਿੰਘ ਮਾਹਲਾ ਅਤੇ ਵਾਈਸ ਚੇਅਰਮੈਨ ਸਮਤੀ ਲੁਧਿਆਣਾ ਤੋਂ ਅਹੁਦਾ ਸੰਭਾਲਣ ਤੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਚੇਅਰਮੈਨ ਆਪਣੇ ਤਜਰਬੇ ਅਤੇ ਮਿਹਨਤ ਨਾਲ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੇ। ਇਲਾਕੇ ਅੰਦਰ ਵੱਡੇ ਪੱਧਰ ਤੇ ਵਿਕਾਸ ਕਾਰਜਾਂ ਦੇ ਕੰਮ ਚੱਲ ਰਹੇ ਹਲਕੇ ਨੂੰ ਵੱਡੇ ਪੱਧਰ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਕੰਮ ਦੀ ਕੋਈ ਵੀ ਕਮੀ ਨਾ ਰਹੇ।

ਉਨਾ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਇੱਕ ਅਜਿਹੀ ਪਹਿਲੀ ਪਾਰਟੀ ਹੈ ਜਿਸ ਨੇ ਪਹਿਲੇ ਚਾਰ ਸਾਲਾਂ ਦੌਰਾਨ ਹੀ ਪੰਜਾਬ ਦੇ ਲੋਕਾਂ ਨਾਲ ਕੀਤੇ ਹੋਏ ਸਾਰੇ ਵਾਅਦੇ ਪੂਰੇ ਕੀਤੇ ਹਨ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼ ਤਾਂ ਕਰ ਰਹੇ ਹਨ ਪਰ ਉਨਾਂ ਦੀ ਇੱਕ ਨਹੀਂ ਚੱਲ ਰਹੀ ਕਿਉਂਕਿ ਪੰਜਾਬ ਦਾ ਬੱਚਾ ਬੱਚਾ ਆਮ ਆਦਮੀ ਪਾਰਟੀ ਨੂੰ ਚਾਹੁੰਦਾ ਹੈ ਭਗਵੰਤ ਮਾਨ ਸਾਹਿਬ ਨੂੰ ਚਾਹੁੰਦਾ ਹੈ।

ਉੱਥੇ ਹੀ ਦੂਜੇ ਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਮਾਹਲਾ ਨੇ ਆਖਿਆ ਜਿੱਥੇ ਮੈਂ ਅਰਵਿੰਦ ਕੇਜਰੀਵਾਲ ਜੀ, ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ ਜੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ ਉੱਥੇ ਹੀ ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਹਰਦੀਪ ਸਿੰਘ ਮੁੰਡੀਆਂ ਜੀ ਦਾ ਧੰਨਵਾਦ ਕਰਦਾ ਹਾਂ ਜਿਨਾਂ ਨੇ ਮੈਨੂੰ ਚੇਅਰਮੈਨ ਦਾ ਅਹੁਦਾ ਸੰਭਾਲਣ ਯੋਗ ਸਮਝਿਆ। 

ਉਹਨਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਨਾਲ ਵਾਅਦਾ ਕਰਦਾ ਹਾਂ ਕਿ ਪਿੰਡ ਦੇ ਵਿਕਾਸ ਕਾਰਜਾਂ ਦੇ ਕੰਮ ਵੱਡੇ ਪੱਧਰ ਤੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਹੋਏ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਜਦੋਂ ਪਿੰਡਾਂ ਵਿੱਚ ਮੀਟਿੰਗਾਂ ਕਰਨ ਜਾਂਦੇ ਹਾਂ ਤਾਂ ਲੋਕਾਂ ਦੀ ਇੱਕੋ ਬਾਜ ਹੈ ਕਿ 2027 ਵਿੱਚ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਬਣੇਗੀ ਕਿਉਂਕਿ ਆਮ ਆਦਮੀ ਪਾਰਟੀ ਨੇ ਉਹ ਕੰਮ ਕਰਕੇ ਦਿਖਾ ਦਿੱਤੇ ਹਨ ਜੋ ਪਿਛਲੇ 75 ਸਾਲਾਂ ਦੌਰਾਨ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ।ਉੱਥੇ ਹੀ ਦਰਸ਼ਨ ਸਿੰਘ ਮਾਹਲਾ ਨੇ ਆਏ ਹੋਏ ਸਾਰੇ ਹੀ ਪਾਰਟੀ ਦੇ ਅਹੁਦੇਦਾਰ ਸਾਹਿਬਾਨਾਂ ਦਾ ਦਿਲ ਦੀਆ ਗਹਿਰਾਈਆਂ ਤੋਂ ਧੰਨਵਾਦ ਕੀਤਾ।

 

Tags: Hardeep Singh Mundian , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD