Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਭਾਰੀ ਬਾਰਿਸ਼ ਤੇ ਗੜੇਮਾਰੀ ਨਾਲ ਫਸਲਾਂ ਬਰਬਾਦ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ

ਮੁੱਖ ਮੰਤਰੀ ਤੋਂ ਮੁਆਵਜ਼ੇ ਦੀ ਮੰਗ

Gurjeet Singh Aujla, Gurjit Singh Aujla, Punjab, Amritsar, Punjab Congress

Armaan

Armaan

5 Dariya News

ਅੰਮ੍ਰਿਤਸਰ , 11 Apr 2026

Last updated on: Apr 13, 2026, 09:23 IST

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬੀਤੇ ਦਿਨੀਂ ਹੋਈ ਭਾਰੀ ਬਾਰਿਸ਼, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਨੁਕਸਾਨੀ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਨਾਗ ਕਲਾਂ ਅਤੇ ਨਾਗ ਖੁਰਦ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਖੇਤਾਂ ਵਿੱਚ ਪਹੁੰਚ ਕੇ ਹਾਲਾਤ ਦਾ ਅੰਦਾਜ਼ਾ ਲਾਇਆ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਹੀਨਿਆਂ ਦੀ ਮਿਹਨਤ ਇਕ ਪਲ ਵਿੱਚ ਕੁਦਰਤੀ ਆਫ਼ਤ ਦੀ ਭੇਟ ਚੜ੍ਹ ਜਾਣਾ ਬਹੁਤ ਹੀ ਦੁਖਦਾਈ ਹੈ। ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਖੇਤਾਂ ਵਿੱਚ ਪਾਣੀ ਖੜ੍ਹਾ ਹੋ ਗਿਆ ਹੈ ਅਤੇ ਕਣਕ ਤੇ ਮੱਕੀ ਦੀ ਫਸਲ ਲਗਭਗ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਕਈ ਥਾਵਾਂ ‘ਤੇ ਫਸਲਾਂ ਜ਼ਮੀਨ ‘ਤੇ ਡਿੱਗ ਚੁੱਕੀਆਂ ਹਨ, ਜਿਸ ਨਾਲ ਉਤਪਾਦਨ ‘ਤੇ ਗੰਭੀਰ ਅਸਰ ਪਿਆ ਹੈ।

ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਹਨ ਅਤੇ ਇਸ ਤਰ੍ਹਾਂ ਦੀ ਮਾਰ ਉਨ੍ਹਾਂ ਲਈ ਵੱਡਾ ਆਰਥਿਕ ਝਟਕਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਅਤੇ ਸਹੀ ਅੰਦਾਜ਼ੇ ਦੇ ਆਧਾਰ ‘ਤੇ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹਨਾਂ ਨੂੰ ਰਾਹਤ ਮਿਲ ਸਕੇ ਅਤੇ ਉਹ ਅਗਲੀ ਫਸਲ ਲਈ ਤਿਆਰੀ ਕਰ ਸਕਣ।

ਸਾਂਸਦ ਔਜਲਾ ਨੇ ਸਰਕਾਰ ਪ੍ਰਤੀ ਨਾਰਾਜ਼ਗੀ ਜਤਾਉਂਦੇ ਹੋਏ ਕਿਹਾ ਕਿ ਪਿਛਲੇ ਸਮੇਂ ਮੁਆਵਜਾ ਨਾ ਕੇਵਲ ਘੱਟ ਮਿਲਿਆ ਸੀ, ਸਗੋਂ ਕਈ ਪ੍ਰਭਾਵਿਤ ਕਿਸਾਨਾਂ ਤੱਕ ਪਹੁੰਚਿਆ ਵੀ ਨਹੀਂ ਸੀ। ਉਨ੍ਹਾਂ ਮੰਗ ਕੀਤੀ ਕਿ ਇਸ ਵਾਰ ਪੂਰੀ ਪਾਰਦਰਸ਼ਤਾ ਨਾਲ ਗਿਰਦਾਵਰੀ ਕਰਵਾਈ ਜਾਵੇ ਅਤੇ ਹਰ ਕਿਸਾਨ ਨੂੰ ਉਸਦਾ ਹੱਕ ਦਿੱਤਾ ਜਾਵੇ।ਓਹਨਾਂ ਨੇ ਚੇਤਾਵਨੀ ਦਿੱਤੀ ਕਿ ਜੇ ਸਮੇਂ ‘ਤੇ ਮਦਦ ਨਾ ਮਿਲੀ ਤਾਂ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਖਰਾਬ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ “ਜੇ ਕਿਸਾਨ ਬਚੇਗਾ ਤਾਂ ਹੀ ਦੇਸ਼ ਦੀ ਆਰਥਿਕਤਾ ਮਜ਼ਬੂਤ ਰਹੇਗੀ,” ਇਸ ਲਈ ਸਰਕਾਰ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।

ਇਸਤੋਂ ਇਲਾਵਾ ਰਾਜਾਸਾਂਸੀ ਅਤੇ ਅਟਾਰੀ ਤੇ ਕੁਛ ਪਿੰਡਾ ਚ ਵੀ ਨੁਕਸਾਨ ਹੋਇਆ ਹੈ ਜਿਸਦਾ ਜਾਇਜਾ ਸਾਂਸਦ ਔਜਲਾ ਵੱਲੋਂ ਬੀਤੇ ਦਿਨ ਲਿੱਤਾ ਗਿਆ ਸੀ ਅਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਮੌਕੇ ਹਲਕਾ ਮਜੀਠਾ ਦੇ ਇੰਚਾਰਜ ਸਰਦਾਰ ਭਗਵੰਤਪਾਲ ਸਿੰਘ ਸੱਚਰ, ਕਿਸਾਨ ਕਾਂਗਰਸ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ, ਬਲਾਕ ਪ੍ਰਧਾਨ ਸਰਦਾਰ ਨਵਤੇਜਪਾਲ ਸਿੰਘ ਸੋਹੀਆ, ਚੇਅਰਮੈਨ ਸਰਦਾਰ ਗੁਰਮੀਤ ਸਿੰਘ ਰਾਜੂ ਭੀਲੋਵਾਲ, ਪ੍ਰਧਾਨ ਨਵਦੀਪ ਸਿੰਘ ਸੋਨਾ ਸਮੇਤ ਹੋਰ ਸਾਥੀ ਵੀ ਮੌਜੂਦ ਸਨ।

 

Tags: Gurjeet Singh Aujla , Gurjit Singh Aujla , Punjab , Amritsar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD