Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਗਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪਵਿੱਤਰ ਨਗਰੀ ਤਲਵੰਡੀ ਸਾਬੋ ਨੂੰ ਵੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਂਗੂ ਵਿਕਸਤ ਕਰੇਗੀ ਅਤੇ ਇਸਨੂੰ ਸਿੱਖਿਆ ਕੇਂਦਰ ਬਣਾਏਗੀ : ਸੁਖਬੀਰ ਸਿੰਘ ਬਾਦਲ

ਆਪ ਦੇ ਮੰਤਰੀਆਂ ਤੇ ਆਗੂਆਂ ਵੱਲੋਂ ਅਫਸਰਾਂ ਤੇ ਉਦਮੀਆਂ ਨੂੰ ਡਰਾਉਣ ਲਈ ਗੈਂਗਸਟਰਾਂ ਦੀ ਵਰਤੋਂ ਕਰਨ ਦੀ ਕੀਤੀ ਨਿਖੇਧੀ

Sukhbir Singh Badal, Shiromani Akali Dal, SAD, Akali Dal, Harsimrat Kaur Badal, Bikram Singh Majithia

Armaan

Armaan

5 Dariya News

ਤਲਵੰਡੀ ਸਾਬੋ , 11 Apr 2026

Last updated on: Apr 13, 2026, 09:36 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਪਵਿੱਤਰ ਨਗਰੀ ਤਲਵੰਡੀ ਸਾਬੋ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਤਰਜ਼ ’ਤੇ ਵਿਕਸਤ ਕਰੇਗੀ ਅਤੇ  ਇਸਨੂੰ ਇਕ ਸਿੱਖਿਆ ਕੇਂਦਰ ਬਣਾਏਗੀ ਜੋ ਕਿ ਇਸਦੀ ’ਗੁਰੂ ਕੀ ਕਾਸ਼ੀ’ ਦੀ ਪਛਾਣ  ਹੋਵੇਗੀ।ਅੱਜ ਇਥੇ ਪੰਜਾਬ ਬਚਾਓ ਰੈਲੀ ਦੇ ਹਿੱਸੇ ਵਜੋਂ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੇ ਨਾਲ ਮਿਲ ਕੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਅਗਲੇ ਨੂੰ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰਾਂ ਨੇ ਨਜ਼ਰ ਅੰਦਾਜ਼ ਕੀਤਾ। 

ਉਹਨਾਂ ਕਿਹਾਕਿ  ਇਕ ਵਾਰ ਸਾਡੀ ਸਰਕਾਰ ਬਣਨ ’ਤੇ ਅਸੀਂ ਇਸ ਇਤਿਹਾਸਕ ਅਸਥਾਨ ਦਾ ਮੂੰਹ ਮੁਹਾਂਦਰਾ ਬਦਲ ਦਿਆਂਗੇ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਤਲਵੰਡੀ ਸਾਬੋ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਤਲਵੰਡੀ ਸਾਬੋ ਹਲਕੇ ਤੋਂ ਰਵੀ ਪ੍ਰੀਤ ਨੂੰ ਐਮ ਐਲ ਏ ਚੁਣਨ।ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਪੰਜਾਬ ਨੂੰ ਬਰਬਾਦ ਕਰਨ ਲਈ ਇਸਦੀ ਅਗਵਾਈ ਕਰ ਰਹੀ ਹੈ ਅਤੇ ਕਿਹਾ ਕਿ ਆਪ ਸਰਕਾਰ ਦੇ ਦੌਰ ਵਿਚ ਵਪਾਰ ਅਤੇ ਉਦਯੋਗ ਦੇ ਨਾਲ-ਨਾਲ ਆਮ ਆਦਮੀ ਦਾ ਆਤਮ ਵਿਸ਼ਵਾਸ ਕਮਜ਼ੋਰ ਪਿਆ ਹੈ ਕਿਉਂਕਿ ਆਪ ਦੇ ਮੰਤਰੀ ਅਫਸਰਾਂ ਤੇ ਉਦਮੀਆਂ ਨੂੰ ਧਮਕਾਉਣ ਵਾਸਤੇ ਗੈਂਗਸਟਰਾਂ ਦੀ ਵਰਤੋਂ ਕਰ ਰਹੇ ਹਨ। 

ਉਹਨਾਂ ਕਿਹਾ ਕਿ ਪਹਿਲਾਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਕ ਕਾਬਲ ਅਫਸਰ ਨੂੰ ਖੁਦਕੁਸ਼ੀ ਵਾਸਤੇ ਮਜਬੂਰ ਕੀਤਾ ਹੁਣ ਇਕ ਹੋਰ ਮੰਤਰੀ ਹਰਦੀਪ ਸਿੰਘ ਮੁੰਡੀਆਂ ਉਦਮੀ ਨੂੰ ਧਮਕਾਉਣ ਵਾਸਤੇ ਸ਼ਰ੍ਹੇਆਮ ਗੈਂਗਸਟਰ ਦੀ ਵਰਤੋਂ ਕਰ ਰਿਹਾ ਹੈ।ਸਰਦਾਰ ਬਾਦਲ ਨੇ ਸਪਸ਼ਟ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਕਿਸੇ ਨੂੰ ਵੀ ਨਹੀਂ ਬਖਸ਼ੇਗੀ। ਉਹਨਾਂ ਕਿਹਾ ਕਿ ਭਾਵੇਂ ਮੁੰਡੀਆਂ ਹੋਵੇ ਜਾਂ ਫਿਰ ਮੁੱਖ ਮੰਤਰੀ ਭਗਵੰਤ ਮਾਨ ਜੋ ਗ੍ਰਹਿ ਮੰਤਰੀ ਹੈ ਜਿਸਨੇ ਖਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਆਸਾਮ ਦੀ ਜੇਲ੍ਹ ਤੋਂ ਪੰਜਾਬ ਵਿਚ ਤਬਾਦਲਾ ਕਰਵਾ ਕੇ ਤਰਨ ਤਾਰਨ ਜ਼ਿਮਨੀ ਚੋਣ ਵਿਚ ਉਸਦੀ ਵਰਤੋਂ ਕੀਤੀ, ਸਾਰੇ ਆਪ ਆਗੂਆਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ।

ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਬਚਾਓ ਰੈਲੀਆਂ, ਜਿਹਨਾਂ ਦਾ ਪਹਿਲਾ ਪੜਾਅ ਅੱਜ ਪੂਰਾ ਹੋਇਆ, ਨੂੰ ਲਾਮਿਸਾਲ ਹੁੰਗਾਰਾ ਦੇਣ ’ਤੇ ਪੰਜਾਬੀਆਂ ਦਾ ਧੰਨਵਾਦ ਕੀਤਾ। ਅਕਾਲੀ ਦਲ ਨੇ ਪਹਿਲੇ ਪੜਾਅ ਤਹਿਤ 40 ਰੈਲੀਆਂ ਕੀਤੀਆਂ ਹਨ। ਉਹਨਾਂ ਨੇ ਪੰਜਾਬੀਆਂ ਨੂੰ ਚੌਕਸ ਕੀਤਾ ਕਿ ਉਹ ਕੇਂਦਰੀ ਏਜੰਸੀਆਂ ਤੋਂ ਸੁਚੇਤ ਰਹਿਣ ਜੋ ਕਿ ਅਖੌਤੀ ਪੰਥਕ ਆਗੂਆਂ ਨੂੰ ਪੰਜਾਬ ਦੀ ਰਾਜਨੀਤੀ ਵਿਚ ਵਰਤ ਕੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਯਤਨਸ਼ੀਲ ਹੋ ਸਕਦੀਆਂ ਹਨ।

ਪੰਜਾਬ ਲਈ ਆਪਣੀ ਸੋਚ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਹੀ ਦਿੱਤੀਆਂ ਜਾਣਗੀਆਂ ਜਦੋਂ ਆਪ ਸਰਕਾਰ ਨੇ ਅਜਿਹੀਆਂ ਨੌਕਰੀਆਂ ਬਾਹਰਲਿਆਂ ਨੂੰ ਦਿੱਤੀਆਂ ਹਨ। ਉਹਨਾਂ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ ਅਤੇ ਪਸ਼ੂ ਪਾਲਣ ਦੇ ਫਾਰਮ ਹਾਊਸ ਬਣਾਉਣ ’ਤੇ 75 ਫੀਸਦੀ ਸਬਸਿਡੀ ਦਿੱਤੀ ਜਾਵੇਗੀ।ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਅਗਲੀ ਅਕਾਲੀ ਦਲ ਦੀ ਸਰਕਾਰ ਵਿਸ਼ਵ ਸਕਿੱਲ ਯੂਨੀਵਰਸਿਟੀ ਦੀ ਸਥਾਪਨਾ ਕਰੇਗੀ ਜੋ ਹਰ ਸਾਲ ਇਕ ਲੱਖ ਨੌਜਵਾਨਾਂ ਨੂੰ ਸਿੱਖਲਾਈ ਦੇਵੇਗੀ ਅਤੇ ਇਸਦੇ ਸੈਂਟਰ ਹਰ ਜ਼ਿਲ੍ਹੇ ਵਿਚ ਹੋਣਗੇ।

ਉਹਨਾਂ ਕਿਹਾ ਕਿ ਅਕਾਲੀ ਦਲ ਸਰਕਾਰ ਆਟਾ ਦਾਲ ਸਕੀਮ ਦਾ ਵਿਸਥਾਰ ਕਰੇਗੀ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਰਾਜਸਥਾਨ ਨਹਿਰ ਬੰਦ ਕੀਤੀ ਜਾਵੇਗੀ।ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਆਪ ਸਰਕਾਰ ਨੇ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ।

ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਉਦਮੀ ਮਲਕੀਤ ਸਿੰਘ ਨਾਲ ਇਕਜੁੱਟਤਾ ਪ੍ਰਗਟ ਕੀਤੀ ਜਿਹਨਾਂ ਨੂੰ ਮੰਤਰੀ ਹਰਦੀਪ ਮੁੰਡੀਆਂ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਗਿਆ, ਧਮਕਾਇਆ ਗਿਆ ਤੇ ਗਾਲ੍ਹਾਂ ਵੀ ਕੱਢੀਆਂ ਗਈਆਂ। ਉਹਨਾਂ ਨੇ ਪੀੜਤ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕੀਤੀ ਤੇ ਕਿਹਾ ਕਿ ਅਕਾਲੀ ਦਲ ਪਰਿਵਾਰ ਲਈ ਨਿਆਂ ਹਾਸਲ ਕਰਨ ਵਾਸਤੇ ਲੜਾਈ ਲੜੇਗਾ। ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋਂ ਅਤੇ ਸਿਕੰਦਰ ਸਿੰਘ ਮਲੂਕਾ ਨੇ ਵੀ ਸੰਬੋਧਨ ਕੀਤਾ।

 

Tags: Sukhbir Singh Badal , Shiromani Akali Dal , SAD , Akali Dal , Harsimrat Kaur Badal , Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD