Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

ਕੌਮਾਂਤਰੀ ਸਰਹੱਦ ਤੋਂ 300 ਮੀਟਰ ਦੀ ਦੂਰੀ 'ਤੇ ਵਾੜ ਲਗਾਉਣ ਨਾਲ ਕਿਸਾਨਾਂ ਨੂੰ ਬੀਐਸਐਫ ਦੀ ਜਾਂਚ ਤੋਂ ਰਾਹਤ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Talwandi Sabo

Armaan

Armaan

5 Dariya News

ਤਲਵੰਡੀ ਸਾਬੋ , 12 Apr 2026

Last updated on: Apr 13, 2026, 09:55 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਬੀਐਸਐਫ ਦੀਆਂ ਸਖ਼ਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ। ਸਰਹੱਦੀ ਜ਼ਿਲ੍ਹਿਆਂ ਵਿੱਚ ਸਰਵੇਖਣ ਦੇ ਆਦੇਸ਼ ਦਿੱਤੇ ਗਏ ਹਨ, ਇਸ ਕਦਮ ਨਾਲ ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਵਧੇਰੇ ਪਹੁੰਚ, ਮਨਪਸੰਦ ਫਸਲਾਂ ਦੀ ਚੋਣ ਅਤੇ ਖੇਤੀ ਲਈ ਸੀਮਤ ਘੰਟਿਆਂ ਅਤੇ ਵਾਰ-ਵਾਰ ਸੁਰੱਖਿਆ ਜਾਂਚਾਂ ਤੋਂ ਰਾਹਤ ਮਿਲੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਮੁੱਦਾ ਕਈ ਵਾਰ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਇਆ ਕਿ ਸਰਹੱਦ ਨੇੜੇ ਵਸਦੇ ਕਿਸਾਨਾਂ ਲਈ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਵਾੜ ਭਾਰਤੀ ਖੇਤਰ ਵਿੱਚ ਤਿੰਨ ਤੋਂ ਚਾਰ ਕਿਲੋਮੀਟਰ ਅੰਦਰ ਰੱਖੀ ਜਾਂਦੀ ਹੈ। ਨਤੀਜੇ ਵਜੋਂ ਉਨ੍ਹਾਂ ਦੇ ਖੇਤ ਵਾੜ ਤੋਂ ਪਰੇ ਰਹਿ ਜਾਂਦੇ ਹਨ।” ਕਿਸਾਨਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ, “ਕਿਸਾਨਾਂ ਨੂੰ ਬੀਐਸਐਫ ਵੱਲੋਂ ਨਿਰਧਾਰਤ ਸਮੇਂ 'ਤੇ ਹੀ ਖੇਤੀ ਲਈ ਵਾੜ ਤੋਂ ਪਾਰ ਜਾਣ ਦੀ ਇਜਾਜ਼ਤ ਹੈ।

ਉਹ ਸਵੇਰੇ 9 ਵਜੇ ਤੋਂ ਪਹਿਲਾਂ ਨਹੀਂ ਜਾ ਸਕਦੇ। ਉਨ੍ਹਾਂ ਦੀ ਤਲਾਸ਼ੀ ਲਈ ਜਾਂਦੀ ਹੈ ਅਤੇ ਉਨ੍ਹਾਂ ਦੇ ਨਾਲ ਸੁਰੱਖਿਆ ਬਲ ਵੀ ਹੁੰਦੇ ਹਨ ਤਾਂ ਕਿ ਕੋਈ ਵੀ ਤਸਕਰੀ ਵਾਲਾ ਸਮਾਨ ਜਾਂ ਹਥਿਆਰ ਵਾਪਸ ਨਾ ਲਿਆਂਦੇ ਜਾਣ। ਸ਼ਾਮ 4 ਵਜੇ ਤੋਂ ਬਾਅਦ ਉਹ ਖੇਤਾਂ ਵਿੱਚ ਨਹੀਂ ਰਹਿ ਸਕਦੇ ਅਤੇ ਵਾਪਸ ਆਉਂਦੇ ਸਮੇਂ ਉਨ੍ਹਾਂ ਦੀ ਦੁਬਾਰਾ ਤਲਾਸ਼ੀ ਲਈ ਜਾਂਦੀ ਹੈ। ਸੁਰੱਖਿਆ ਬਲਾਂ ਦਾ ਕਾਫ਼ੀ ਸਮਾਂ ਸਾਡੇ ਆਪਣੇ ਨਾਗਰਿਕਾਂ ਦੀ ਜਾਂਚ ਕਰਨ ਵਿੱਚ ਲੱਗ ਜਾਂਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਇਸ ਦਾ ਜਲਦ ਹੀ ਹੱਲ ਕੀਤਾ ਜਾਵੇਗਾ। ਕਿਸਾਨਾਂ ਨੂੰ ਲੰਬੇ ਸਮੇਂ ਤੋਂ ਆਪਣੇ ਖੇਤਾਂ ਤੱਕ ਪਹੁੰਚਣ ਲਈ ਸ਼ਨਾਖਤੀ ਕਾਰਡਾਂ ਅਤੇ ਬੀਐਸਐਫ ਦੀ ਸੁਰੱਖਿਆ ਹੇਠ ਵਾੜ ਪਾਰ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ 532 ਕਿਲੋਮੀਟਰ ਭਾਰਤ ਪਾਕਿਸਤਾਨ ਸਰਹੱਦ 'ਤੇ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ, “ਹੁਣ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸਮੇਤ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਨੂੰ ਸਰਵੇਖਣ ਕਰਨ ਅਤੇ ਇਸ ਬਾਰੇ ਮੁਲਾਂਕਣ ਕਰਨ ਲਈ ਪੱਤਰ ਜਾਰੀ ਕੀਤੇ ਗਏ ਹਨ ਕਿ ਨਿਯਮਾਂ ਅਨੁਸਾਰ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਕਿੰਨੇ ਨੇੜੇ ਲਿਜਾਇਆ ਜਾ ਸਕਦਾ ਹੈ। ਐਸਡੀਐਮਜ਼ ਨੂੰ ਸਰਵੇਖਣ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਸ ਫੈਸਲੇ ਨੂੰ ਸਮੇਂ ਸਿਰ ਲਾਗੂ ਕਰਨ ਲਈ 300 ਮੀਟਰ ਖੇਤਰ ਦੀ ਚੰਗੀ ਤਰ੍ਹਾਂ ਨਿਸ਼ਾਨਦੇਹੀ ਕੀਤੀ ਜਾ ਸਕੇ।”

ਇਸ ਫੈਸਲੇ ਨਾਲ ਹੋਣ ਵਾਲੇ ਲਾਭਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਲੱਖਾਂ ਏਕੜ ਜ਼ਮੀਨ ਵਾੜ ਵਾਲੇ ਖੇਤਰ ਦੇ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨ ਖੁੱਲ੍ਹ ਕੇ ਖੇਤੀ ਕਰ ਸਕਣਗੇ।” ਸੁਰੱਖਿਆ ਅਤੇ ਰਾਹਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, "ਇਸ ਨਾਲ ਬੀਐਸਐਫ ਲਈ ਵੀ ਆਸਾਨ ਹੋ ਜਾਵੇਗਾ ਕਿਉਂਕਿ ਸਰਹੱਦ ਦੇ ਨੇੜੇ ਹੋਣ ਨਾਲ ਚੌਕਸੀ ਵਿੱਚ ਵਾਧਾ ਹੋਵੇਗਾ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਮੈਂ ਇਸ ਪਵਿੱਤਰ ਮੌਕੇ 'ਤੇ ਐਲਾਨ ਕਰਨਾ ਚਾਹੁੰਦਾ ਹਾਂ ਕਿ ਇਸ ਫੈਸਲੇ ਨਾਲ ਲੱਖਾਂ ਕਿਸਾਨਾਂ ਨੂੰ ਲਾਭ ਹੋਵੇਗਾ।"

 

Tags: Bhagwant Mann , Bhagwant Singh Mann , AAP Punjab , Talwandi Sabo

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD