Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਬੁੱਢੇ ਦਰਿਆ ਤੇ ਕਵੀ ਦਰਬਾਰ

ਧਰਤੀ, ਪਾਣੀ ਹਵਾ ਤੇ ਪੰਜਾਬੀਅਤ ਨੂੰ ਬਚਾਈਏ-ਪ੍ਰੋ.ਗੁਰਭਜਨ ਸਿੰਘ ਗਿੱਲ

Sant Balbir Singh Seechewal, AAP Punjab, Ludhiana

Armaan

Armaan

5 Dariya News

ਲੁਧਿਆਣਾ , 12 Apr 2026

Last updated on: Apr 13, 2026, 10:41 IST

ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਤੀਜਾ ਕਵੀ ਦਰਬਾਰ ਸੰਗਤ ਘਾਟ (ਬੇਸ ਕੈਂਪ) ਨੇੜੇ ਸੈਂਟਰਲ ਜੇਲ੍ਹ ਤਾਜਪੁਰ ਰੋਡ ਲੁਧਿਆਣਾ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ਼ ਕਰਵਾਇਆ ਗਿਆ।ਸੰਤ ਬਲਬੀਰ  ਸਿੰਘ ਸੀਚੇਵਾਲ (ਰਾਜ ਸਭਾ ਮੈਂਬਰ) ਨੇ ਦੂਰੋਂ ਅਤੇ ਨੇੜਿਓਂ ਆਈਆਂ ਸੰਗਤਾਂ ਦੀ ਭਰਵੀਂ ਹਾਜ਼ਰੀ ਵਿੱਚ ਇਸ ਕਵੀ ਦਰਬਾਰ ਦੌਰਾਨ ਬੋਲਦਿਆਂ ਉਹਨਾਂ ਕਿਹਾ ਕਿ ਆਓ ਗੁਰੂ ਨਾਨਕ ਪਾਤਸ਼ਾਹ ਨਾਲ਼ ਸੰਬੰਧਿਤ ਇਸ ਪਵਿੱਤਰ ਬੁੱਢੇ ਦਰਿਆ ਦੀ ਪਵਿੱਤਰਤਾ ਨੂੰ ਮੁੜ ਬਹਾਲ ਕਰਨ ਚੱਲ ਰਹੇ ਕਾਰਜ਼ਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਈਏ ਅਤੇ ਇਹਨਾਂ ਇਤਿਹਾਸਕ ਪਲਾਂ ਦੇ ਚਸ਼ਮਦੀਦ ਗਵਾਹ ਬਣੀਏ।

ਉੱਘੇ ਸਾਹਿਤਕਾਰ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਸੰਤ ਬਾਬਾ ਬਲਬੀਰ  ਸਿੰਘ ਸੀਚੇਵਾਲ਼ ਵੱਲੋਂ ਕੀਤੇ ਜਾ ਰਹੇ ਮਹਾਨ ਕਾਰਜ਼ਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਆਓ ਪੰਜਾਬੀਓ ਆਪਾਂ ਆਪਣੇ ਪਾਣੀ, ਹਵਾ, ਧਰਤੀ, ਸੱਭਿਆਚਾਰ, ਸਾਫ਼-ਸੁਥਰੇ ਗੀਤ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਹੰਭਲ਼ਾ ਮਾਰੀਏ।ਉੱਚੇ ਤੇ ਸੁੱਚੇ ਕਰਮਯੋਗੀ ਬਣੀਏ।ਆਪਣੇ ਪਿੰਡਾਂ ਤੇ ਸ਼ਹਿਰਾਂ ਨੂੰ ਨਵੀਂ ਦਸ਼ਾ ਤੇ ਦਿਸ਼ਾ ਦਈਏ।ਸ਼੍ਰੀਮਤੀ ਨੀਰੂ ਕਤਿਆਲ ਗੁਪਤਾ (ਆਈ.ਏ.ਐੱਸ) ਕਮਿਸ਼ਨਰ ਕਾਰਪੋਰੇਸ਼ਨ ਲੁਧਿਆਣਾ ਨੇ ਵੀ ਬੁੱਢੇ ਦਰਿਆ ਦੀ ਸਫ਼ਾਈ ਵਿੱਚ ਲੁਧਿਆਣਾ ਨਿਵਾਸੀਆਂ ਨੂੰ ਸਹਿਯੋਗ ਦੇਣ ਦਾ ਸੁਨੇਹਾ ਦਿੱਤਾ। 

ਨਗਰ ਨਿਗਮ ਦੇ ਦਾਇੰਟ ਕਮਿਸ਼ਨਰ ਵਿਨੀਤ ਕੁਮਾਰ ਨੇ ਵੀ ਬੁੱਢਾ ਦਰਿਆ ਸ਼ੁੱਧੀਕਰਨ  ਮੁਹਿੰਮ ਨੂੰ ਲੁਧਿਆਣਾ ਲਈ ਵਰਦਾਨ ਕਿਹਾ।ਮੰਚ ਸੰਚਾਲਨ ਦੀ ਸੇਵਾ ਨਿਭਾਉਂਦਿਆਂ ਕੌਮੀ ਸਨਮਾਨ ਪ੍ਰਾਪਤ ਕਵੀ ਕਰਮਜੀਤ ਸਿੰਘ ਗਰੇਵਾਲ ਨੇ ਕਵੀ ਦਰਬਾਰ ਵਿੱਚ ਕਵੀਆਂ ਦੀ ਹਾਜ਼ਰੀ ਲਗਵਾਈ। ਪ੍ਰਸਿੱਧ ਲੇਖਿਕਾ ਡਾਕਟਰ ਗੁਰਚਰਨ ਕੌਰ ਕੋਚਰ ਵੱਲੋਂ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੀ ਮਹਿਮਾ ਵਿੱਚ ਸੁਣਾਈ ਰਚਨਾ ਨੇ ਸਰੋਤਿਆਂ ਨੂੰ ਬਹੁਤ ਪ੍ਰਭਾਵਿਤ ਕੀਤਾ।

ਸਾਫ਼-ਸੁਥਰੀ ਤੇ ਅਰਥਪੂਰਨ ਗਾਇਕੀ ਲਈ ਜਾਣੇ ਜਾਂਦੇ ਗਾਇਕ ਪਾਲੀ ਦੇਤਵਾਲ਼ੀਆ ਨੇ ਸਾਨੂੰ ਮੋੜ ਦਿਉ ਰੰਗਲਾ ਪੰਜਾਬ, ਚਾਲੀ ਪਿੰਡਾਂ ਦੀ ਜ਼ਮੀਨ ਲੁਧਿਆਣਾ ਖਾ ਗਿਆ ਅਤੇ ਮਾਵਾਂ ਗੀਤ ਸੁਣਾ ਕੇ ਸਰੋਤਿਆਂ ਨੂੰ ਮੰਤਰਮੁਗਧ ਕੀਤਾ। ਇਸ ਤੋਂ ਬਾਅਦ ਪ੍ਰੋ.ਗੁਰਭਜਨ ਸਿੰਘ ਗਿੱਲ, ਅਮਰਜੀਤ ਸਿੰਘ ਸ਼ੇਰਪੁਰੀ, ਜਗਪਾਲ ਸਿੰਘ ਜੱਗਾ ਜਮਾਲਪੁਰੀ, ਕਰਮਜੀਤ ਗਰੇਵਾਲ, ਸੁਖਬੀਰ ਸੰਧੇ, ਦਵਿੰਦਰ ਸਿੰਘ ਖਾਸੀ ਕਲਾਂ ਜੇ.ਈ ਅਤੇ ਦਲਬੀਰ ਕਲੇਰ ਨੇ ਬੁਲੰਦ ਅਵਾਜ਼ ਵਿੱਚ ਗੀਤ ਅਤੇ ਕਵਿਤਾਵਾਂ ਸੁਣਾ ਕੇ ਉਸਾਰੂ ਸੁਨੇਹਾ ਦਿੱਤਾ।

ਸੰਤ ਬਾਬਾ ਬਲਬੀਰ  ਸਿੰਘ ਸੀਚੇਵਾਲ  ਤੇ ਸੱਤ ਸੁਖਜੀਤ ਸਿੰਘ ਸੀਚੇਵਾਲ ਨੇ ਕਵੀਆਂ ਅਤੇ ਸੇਵਾਦਾਰਾਂ ਨੂੰ ਪੌਦੇ, ਸਿਰੋਪਾਓ ,ਦਸਤਾਰਾਂ ਅਤੇ ਹੋਰ ਬਹੁਤ ਸਾਰਾ ਮਾਣ ਦੇ ਕੇ ਸਨਮਾਨਿਤ ਕੀਤਾ ਅਤੇ ਅਸ਼ੀਰਵਾਦ ਦਿੱਤਾ।ਬੁੱਢੇ ਦਰਿਆ ਕਿਨਾਰੇ ਹੋਏ ਇਸ ਸਫ਼ਲ ਕਵੀ ਦਰਬਾਰ ਨੇ ਸਰੋਤਿਆਂ ਦੇ ਮਨਾਂ ਤੇ ਆਪਣੀ ਗਹਿਰੀ ਛਾਪ ਛੱਡੀ।  ਇਸ ਮੌਕੇ ਸੇਵਾਦਾਰ ਸੁਖਜੀਤ ਸਿੰਘ ਸੀਚੇਵਾਲ, ਹਰਦੇਵ ਸਿੰਘ ਦੌਧਰ,ਪਾਲ ਸਿੰਘ ਨੌਲੀ, ਇਲਾਕੇ ਦੀਆਂ ਪੰਚਾਇਤਾਂ ਅਤੇ ਹੋਰ ਅਨੇਕਾਂ ਸਿਰਕੱਢ ਸਖ਼ਸ਼ੀਅਤਾਂ ਹਾਜ਼ਰ ਸਨ।

 

Tags: Sant Balbir Singh Seechewal , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD