Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਪ੍ਰੀਤ ਸਿੰਘ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ

ਸਰਕਾਰੀ ਹਸਪਤਾਲਾਂ ਵਿਚ ਸਾਫ਼-ਸਫ਼ਾਈ, ਮਰੀਜ਼ਾਂ ਦੇ ਬੈਠਣ ਸਮੇਤ ਹੋਰ ਪ੍ਰਬੰਧਾਂ ਦੀ ਕੀਤੀ ਨਜ਼ਰਸਾਨੀ

Harpreet Singh

Web Admin

Web Admin

5 Dariya News

ਬਰਨਾਲਾ , 12 Apr 2026

Last updated on: Apr 13, 2026, 12:47 IST

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ 'ਚ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ, ਸਕੀਮਾਂ ਤੇ ਪ੍ਰੋਜੈਕਟ ਦੀ ਨਜ਼ਰਸਾਨੀ ਕੀਤੀ ਗਈ ਅਤੇ ਮਿੱਥੇ ਟੀਚੇ ਪੂਰੇ ਕਰਨ ਦਾ ਜਾਇਜ਼ਾ ਲਿਆ।

ਓਹਨਾਂ ਹਸਪਤਾਲ ਵਿਚ ਸਿਹਤ ਜਾਂਚ ਕਰਵਾਉਣ ਆਏ ਮਰੀਜ਼ਾਂ ਲਈ ਬੈਠਣ ਦਾ ਪੂਰਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਓਹਨਾਂ ਕਿਹਾ ਕਿ ਸਿਵਲ/ਉਪ ਮੰਡਲ ਹਸਪਤਾਲ ਵਿਚ ਸਾਫ਼ ਸਫ਼ਾਈ ਦੇ ਪੁਖਤਾ ਪ੍ਰਬੰਧ, ਬੈਠਣ ਲਈ ਬੈਂਚ, ਪੱਖੇ, ਵਾਟਰ ਕੂਲਰ ਆਦਿ ਦੇ ਪ੍ਰਬੰਧ ਯਕੀਨੀ ਬਣਾਏ ਜਾਣ।

ਇਸ ਮੌਕੇ ਉਹਨਾਂ ਬਲੱਡ ਬੈਂਕ ਜਲਦ ਚਾਲੂ ਕਰਵਾਉਣ ਲਈ ਇੰਸਪੈਕਸ਼ਨ ਟੀਮ ਦੀ ਵਿਜ਼ਿਟ ਤੋਂ ਬਾਅਦ ਲੋੜੀਂਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਨੇ ਦੱਸਿਆ ਕਿ ਆਉਂਦੇ ਦਿਨੀ ਬਲੱਡ ਬੈਂਕ ਦੀ ਫਾਈਨਲ ਇੰਸਪੈਕਸ਼ਨ ਹੋਣੀ ਹੈ ਜਿਸ ਮਗਰੋਂ ਬਲੱਡ ਬੈਂਕ ਚਾਲੂ ਹੋ ਜਾਵੇਗਾ।

ਸਿਵਲ ਸਰਜਨ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਪਹਿਲਾਂ 329 ਤਰ੍ਹਾਂ ਦੀਆਂ ਦਵਾਈਆਂ ਉਪਲੱਬਧ ਸਨ, ਜਦਕਿ ਹੁਣ 345 ਉਪਲੱਬਧ ਹਨ। ਓਹਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਪਹਿਲਾਂ 14 ਸੀ, ਜੋ ਕਿ ਹੁਣ 17 ਚੱਲ ਰਹੇ ਹਨ। ਇਸ ਤੋਂ ਇਲਾਵਾ 31 ਅਲਟਰਾਸਾਊਂਡ ਸੈਂਟਰ ਸੇਵਾਵਾਂ ਦੇ ਰਹੇ ਹਨ। 

ਓਹਨਾਂ ਦੱਸਿਆ ਕਿ ਟੀ ਬੀ ਦੇ 56 ਮਰੀਜ਼ ਇਲਾਜ ਅਧੀਨ ਹਨ। ਓਹਨਾਂ ਕਿਹਾ ਕਿ ਸਿਹਤ ਵਿਭਾਗ ਜ਼ਿਲ੍ਹਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ, ਐੱਸ ਐਮ ਓ ਬਰਨਾਲਾ ਡਾ. ਇੰਦੂ ਅਤੇ ਸਿਹਤ ਵਿਭਾਗ ਦਾ ਹੋਰ ਅਮਲਾ ਮੌਜੂਦ ਸੀ।

 

Tags: Harpreet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD