Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਸਮੂਹ ਕਰਮਚਾਰੀਆਂ ਦੀ "ਨਮਸਤੇ" ਪੋਰਟਲ ਉਪਰ ਰਜਿਸਟਰੇਸ਼ਨ ਯਕੀਨੀ ਬਣਾਉਣ ਸਬੰਧੀ ਕਾਰਜ ਸਾਧਕ ਅਫਸਰਾਂ ਨੂੰ ਨਿਰਦੇਸ਼

Rahul Chaba, Hardeep Singh Gill

5 Dariya News

5 Dariya News

5 Dariya News

ਸੰਗਰੂਰ , 12 Apr 2026

Last updated on: Apr 13, 2026, 13:07 IST

ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਦੇ ਉੱਪ ਚੇਅਰਮੈਨ ਸ.ਹਰਦੀਪ ਸਿੰਘ ਗਿੱਲ ਨੇ ਕਿਹਾ ਹੈ ਕਿ ਕੌਮੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋਂੜੀਦੇ ਕਦਮ ਚੁੱਕੇ ਜਾਣੇ ਯਕੀਨੀ ਬਣਾਏ ਜਾ ਰਹੇ ਹਨ। ਸ. ਗਿੱਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰ ਕੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ।

ਕਮਿਸ਼ਨ ਦੇ ਉਪ ਚੇਅਰਮੈਨ ਨੇ ਕਾਰਜ ਸਾਧਕ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਦੀ “ਨਮਸਤੇ" ਪੋਰਟਲ ਉੱਪਰ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਕਮਿਸ਼ਨ ਵੱਲੋਂ ਬਿਲਕੁਲ ਮੁਫ਼ਤ ਸਫਾਈ ਕਿੱਟਾਂ ਤੇ ਸੁਰੱਖਿਆ ਲਈ ਹੋਰ ਸਮਾਨ ਦਿੱਤਾ ਜਾ ਸਕੇ। ਉਨ੍ਹਾਂ ਨੇ ਇਹ ਵੀ ਹਦਾਇਤ ਦਿੱਤੀ ਕਿ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਸ਼ਨਾਖਤੀ ਕਾਰਡ ਬਣਾ ਕੇ ਦਿੱਤੇ ਜਾਣ ਤੇ ਉਨ੍ਹਾਂ ਉੱਪਰ ਬਲੱਡ ਗਰੁੱਪ ਜ਼ਰੂਰ ਦਰਜ ਕੀਤਾ ਜਾਵੇ। ਸਫ਼ਾਈ ਕਰਮਚਾਰੀਆਂ ਦਾ ਬੀਮਾ ਵੀ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਫਾਈ ਕਰਮਚਾਰੀਆਂ ਦੀ ਸਿਹਤ ਸੰਭਾਲ ਦੇ ਮੱਦੇਨਜ਼ਰ ਨਿਯਮਤ ਤੌਰ 'ਤੇ ਸਿਹਤ ਜਾਂਚ ਕੈਂਪ ਲਾਏ ਜਾਣ ਅਤੇ ਸਫਾਈ ਕਰਮਚਾਰੀਆਂ ਦੀ ਸਿਹਤ ਸਬੰਧੀ ਮੁਕੰਮਲ ਰਿਕਾਰਡ ਰੱਖਿਆ ਜਾਵੇ। ਸ. ਗਿੱਲ ਨੇ ਸਫਾਈ ਕਰਮਚਾਰੀਆਂ ਦੇ ਸੰਗਠਨਾਂ ਦੇ ਮੁਖੀਆਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਤੇ ਸੰਗਠਨਾਂ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। 

ਕਮਿਸ਼ਨ ਦੇ ਉਪ ਚੇਅਰਮੈਨ ਨੇ ਕਿਹਾ ਕਿ ਕਮਿਸ਼ਨ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ । ਸ. ਗਿੱਲ ਵੱਲੋਂ ਹਦਾਇਤ ਕੀਤੀ ਗਈ ਕਿ ਸਫ਼ਾਈ ਕਰਮੀਆਂ ਦੀ ਸਹੀ ਗਿਣਤੀ, ਸਮਾਜਿਕ ਸਥਿਤੀ ਤੇ ਹਾਲਾਤ ਬਾਰੇ ਸਰਵੇ ਇਕ ਮਹੀਨੇ ਵਿਚ ਮੁਕੰਮਲ ਕਰ ਕੇ ਰਿਪੋਰਟ ਕੌਮੀ ਸਫ਼ਾਈ ਕਮਿਸ਼ਨ ਨੂੰ ਭੇਜੀ ਜਾਵੇ। 

ਇਸ ਦੇ ਨਾਲ-ਨਾਲ ਐਮ.ਐੱਸ. ਐਕਟ 2013 ਬਾਰੇ ਜਾਗਰੂਕਤਾ ਲਈ ਕੈਂਪ ਅਤੇ ਵਰਕਸ਼ਾਪਾਂ ਲਾਈਆਂ ਜਾਣ। ਪੁਲਿਸ ਅਧਿਕਾਰੀਆਂ ਨੂੰ ਵੀ ਹਿਦਾਇਤ ਕੀਤੀ ਕਿ ਇਸ ਐਕਟ ਸਬੰਧੀ ਸਮੂਹ ਥਾਣਾ ਮੁਖੀਆਂ ਨੂੰ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਇਸ ਐਕਟ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਣੀ ਵੀ ਯਕੀਨੀ ਬਣਾਈ ਜਾਵੇ।

ਉੱਪ ਚੇਅਰਮੈਨ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਸਾਰੇ ਵਿਭਾਗਾਂ ਵਿੱਚ ਸਫ਼ਾਈ ਕਰਮਚਾਰੀਆਂ ਦੀਆਂ ਖਾਲੀ ਪੋਸਟਾਂ ਨੂੰ ਤੁਰੰਤ ਪ੍ਰਭਾਵ ਨਾਲ ਭਰਿਆ ਜਾਵੇ। ਇਸ ਤੋਂ ਇਲਾਵਾ ਸਫ਼ਾਈ ਕਰਮਚਾਰੀਆਂ ਦੀ ਭਲਾਈ ਤੇ ਹੱਕਾਂ ਦੀ ਰਾਖੀ ਲਈ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕਮੇਟੀਆਂ ਬਣਾਈਆਂ ਜਾਣ, ਜਿਨ੍ਹਾਂ ਦੀ ਹਰੇਕ 3 ਮਹੀਨੇ ਬਾਅਦ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਜਾਵੇ।

ਕਮਿਸ਼ਨ ਦੇ ਉਪ ਚੇਅਰਮੈਨ ਨੇ ਇਹ ਵੀ ਕਿਹਾ ਕਿ ਸਫਾਈ ਕਰਮਚਾਰੀਆਂ ਦਾ ਪ੍ਰੋਵੀਡੈਂਟ ਫੰਡ ਲਾਜ਼ਮੀ ਕੱਟ ਕੇ ਉਸ ਨੂੰ ਜਮ੍ਹਾਂ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਕਮਿਸ਼ਨ ਦੇ ਉੱਪ ਚੇਅਰਮੈਨ ਨੂੰ ਯਕੀਨ ਦਿਵਾਇਆ ਕਿ ਸਫ਼ਾਈ ਸੇਵਕਾਂ ਲਈ ਭਲਾਈ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। 

ਜ਼ਿਲ੍ਹੇ ਵਿੱਚ ਸਫ਼ਾਈ ਕਰਮਚਾਰੀਆਂ ਸਬੰਧੀ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰ ਕੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅੰਕੁਰ ਮਹਿੰਦਰੂ, ਐੱਸ.ਪੀ. ਨਵਰੀਤ ਸਿੰਘ ਵਿਰਕ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rahul Chaba , Hardeep Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD