Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ : ਮਹੀਨੇ ਦੇ ਅੰਤ ਤੱਕ ਬਕਾਇਆ ਮਾਮਲਿਆਂ ਦੇ ਨਿਪਟਾਰੇ ਦੇ ਨਿਰਦੇਸ਼

ਏ ਡੀ ਸੀ ਅਤੇ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਾਂਝੀ ਸਮੀਖਿਆ ਮੀਟਿੰਗ

Geetika Singh, Additional Deputy Commissioner

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 13 Apr 2026

Last updated on: Apr 13, 2026, 15:24 IST

ਵੱਖ-ਵੱਖ ਵਿਭਾਗਾਂ ਕੋਲ ਬਕਾਇਆ ਪਈਆਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਹੁਕਮ ਦਿੱਤੇ ਹਨ ਕਿ ਮਹੀਨੇ ਦੇ ਅੰਤ ਤੱਕ ਸਾਰੀਆਂ ਬਕਾਇਆ ਸ਼ਿਕਾਇਤਾਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ। ਭਾਗੀਦਾਰ ਵਿਭਾਗਾਂ ਦੀ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਅਤੇ ਵਾਈਸ ਚੇਅਰਮੈਨ ਸ੍ਰੀ ਤਰਲੋਚਨ ਸਿੰਘ ਬੈਦਵਾਨ ਅਤੇ ਵਿਧਾਨ ਸਭਾ ਹਲਕਾ ਪੱਧਰੀ ਕਮੇਟੀਆਂ ਦੇ ਚੇਅਰਪਰਸਨਾਂ ਦੀ ਹਾਜ਼ਰੀ ਵਿੱਚ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਏ ਡੀ ਸੀ ਗੀਤਿਕਾ ਸਿੰਘ ਨੇ ਕਿਹਾ ਕਿ ਕਮਿਸ਼ਨ ਬਣਾਉਣ ਦਾ ਮੁੱਖ ਉਦੇਸ਼ ਵਪਾਰੀਆਂ ਨੂੰ ਸੁਵਿਧਾਜਨਕ ਕਾਰੋਬਾਰ ਲਈ ਸਹੂਲਤਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀਆਂ ਸਾਂਝੀਆਂ ਸਮੱਸਿਆਵਾਂ ਦਾ ਸਮੇਂ-ਸਿਰ ਹੱਲ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਪ੍ਰਗਤੀ ਮੁਤਾਬਕ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 32 ਵਿੱਚੋਂ 28 ਮਾਮਲੇ ਨਿਪਟਾਏ ਜਾ ਚੁੱਕੇ ਹਨ, ਮਿਊਂਸਪਲ ਕਾਰਪੋਰੇਸ਼ਨ ਮੋਹਾਲੀ ਵੱਲੋਂ 48 ਵਿੱਚੋਂ 46 ਮਾਮਲੇ ਹੱਲ ਕੀਤੇ ਗਏ ਹਨ, ਆਬਕਾਰੀ ਅਤੇ ਕਰ ਵਿਭਾਗ ਵੱਲੋਂ 5 ਵਿੱਚੋਂ 4 ਮਾਮਲਿਆਂ ਦਾ ਨਿਪਟਾਰਾ ਹੋ ਚੁੱਕਾ ਹੈ, ਜਦਕਿ ਪੁਲਿਸ ਵਿਭਾਗ ਨਾਲ ਸੰਬੰਧਤ ਸਾਰੇ 12 ਮਾਮਲੇ ਪੂਰੀ ਤਰ੍ਹਾਂ ਨਿਪਟਾਏ ਜਾ ਚੁੱਕੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਾਕੀ ਰਹਿੰਦੇ ਮਾਮਲਿਆਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਸ਼ਿਕਾਇਤਕਰਤਾਵਾਂ ਵਿੱਚ ਭਰੋਸਾ ਬਣਿਆ ਰਹੇ।

ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਨੇ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਬਕਾਇਆ ਮਾਮਲਿਆਂ ‘ਤੇ ਜਲਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਅਗਲੀ ਮੀਟਿੰਗਾਂ ਨਵੇਂ ਏਜੰਡੇ ਨਾਲ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਮਾਮਲੇ ਵਿੱਚ ਪੂਰੀ ਸੰਵੇਦਨਸ਼ੀਲਤਾ ਨਾਲ ਕੰਮ ਕੀਤਾ ਜਾਣਾ ਚਾਹੀਦਾ ਹੈ।

ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਪੱਧਰੀ ਟ੍ਰੇਡਰਜ਼ ਕਮਿਸ਼ਨ ਕਮੇਟੀਆਂ ਦੇ ਚੇਅਰਪਰਸਨ ਸ੍ਰੀ ਅਕਵਿੰਦਰ ਸਿੰਘ ਗੋਸਲ (ਮੋਹਾਲੀ), ਸ੍ਰੀ ਅਜੈ ਕੁਮਾਰ (ਡੇਰਾਬੱਸੀ) ਅਤੇ ਸ੍ਰੀ ਯਸ਼ਪਾਲ ਬਾਂਸਲ (ਖਰੜ) ਵੀ ਮੌਜੂਦ ਸਨ। ਇਸ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਡੀ ਐਸ ਪੀ (ਟ੍ਰੈਫਿਕ) ਕਰਨੈਲ ਸਿੰਘ ਸਹਾਇਕ ਕਮਿਸ਼ਨਰ ਐਮ ਸੀ ਮੋਹਾਲੀ ਸ੍ਰੀ ਮਨਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ ਸ੍ਰੀ ਰਾਜਿੰਦਰ ਕੁਮਾਰ, ਈ ਓਜ਼, ਪੀ ਐਸ ਪੀ ਸੀ ਐਲ ਦੇ ਇੰਜੀਨੀਅਰਾਂ ਅਤੇ ਆਬਕਾਰੀ ਤੇ ਕਰ ਅਤੇ ਉਦਯੋਗ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Geetika Singh , Additional Deputy Commissioner

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD