Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਧੂਰੀ ਸ਼ਹਿਰ 'ਚ 2.28 ਕਰੋੜ ਰੁਪਏ ਦੇ ਸੁੰਦਰੀਕਰਨ ਤੇ ਵਿਕਾਸ ਕਾਰਜਾਂ ਦੀ ਹੋਈ ਸ਼ੁਰੂਆਤ

ਚੇਅਰਮੈਨ ਦਲਬੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਸ਼ਹਿਰ 'ਚ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

Dalvir Singh Dhillon, Dhuri

Gurpreet Singh

Gurpreet Singh

5 Dariya News

ਧੂਰੀ , 13 Apr 2026

Last updated on: Apr 13, 2026, 17:17 IST

ਧੂਰੀ ਸ਼ਹਿਰ ਨੂੰ ਸੁੰਦਰ, ਸਾਫ-ਸੁਥਰਾ ਅਤੇ ਆਧੁਨਿਕ ਸ਼ਹਿਰ ਬਣਾਉਣ ਦੇ ਮੰਤਵ ਨਾਲ ਅੱਜ ਲਗਭਗ 2.28 ਕਰੋੜ ਰੁਪਏ ਦੇ ਸੁੰਦਰੀਕਰਨ ਅਤੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ ਵੱਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦੇ ਹੋਏ ਇਨ੍ਹਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਦੱਸਿਆ ਕਿ ਸ਼ਹਿਰ ਦੇ ਵਾਰਡ ਨੰਬਰ 1 ਵਿੱਚ ਲਗਭਗ 1.34 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਸਹੂਲਤਾਂ ਨਾਲ ਲੈਸ ਨੇਚਰ ਪਾਰਕ ਬਣਾਇਆ ਜਾ ਰਿਹਾ ਹੈ। ਇਸ ਪਾਰਕ ਵਿੱਚ ਗਰੀਨ ਏਰੀਆ, ਵਾਕਿੰਗ ਟ੍ਰੈਕ, ਬੱਚਿਆਂ ਲਈ ਖੇਡਣ ਵਾਲੇ ਝੂਲੇ, ਬੈਠਣ ਲਈ ਬੈਂਚਾਂ ਅਤੇ ਸੁੰਦਰ ਲਾਈਟਿੰਗ ਕੀਤੀ ਜਾਵੇਗੀ, ਜਿਸ ਨਾਲ ਇਹ ਥਾਂ ਸਵੇਰੇ-ਸ਼ਾਮ ਸੈਰ ਕਰਨ ਵਾਲਿਆਂ ਅਤੇ ਪਰਿਵਾਰਾਂ ਲਈ ਖਾਸ ਖਿੱਚ ਦਾ ਕੇਂਦਰ ਬਣੇਗੀ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਧੂਰੀ ਸ਼ਹਿਰ ਦੇ ਵਾਰਡ ਨੰਬਰ 21 ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਉਣ ਸਮੇਤ ਹੋਰ ਬੁਨਿਆਦੀ ਢਾਂਚੇ ਨਾਲ ਸੰਬੰਧਤ ਕਾਰਜ ਵੀ ਸ਼ੁਰੂ ਕੀਤੇ ਗਏ ਹਨ। ਚੇਅਰਮੈਨ ਦਲਬੀਰ ਸਿੰਘ ਢਿੱਲੋਂ ਅਤੇ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਧੂਰੀ ਸ਼ਹਿਰ ਨੂੰ ਇੱਕ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕਰਨ ਲਈ ਸਰਕਾਰ ਵੱਲੋਂ ਜੰਗੀ ਪੱਧਰ 'ਤੇ ਕੰਮ ਜਾਰੀ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਹਰ ਪ੍ਰੋਜੈਕਟ ਨੂੰ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ, ਤਾਂ ਜੋ ਧੂਰੀ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਬਣਾਇਆ ਜਾ ਸਕੇ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਬਣਾਈ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਡਾਇਰੈਕਟਰ ਲਘੂ ਉਦਯੋਗ ਅਨਿਲ ਮਿੱਤਲ, ਡਾਇਰੈਕਟਰ ਜਸਪਾਲ ਸਿੰਘ ਭੁੱਲਰ, ਬਲਾਕ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ, ਪੁਸ਼ਪਿੰਦਰ ਸ਼ਰਮਾ, ਨਵਰਾਜ, ਜਿਉਣਾ ਸਿੰਘ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਬੀਰ ਭਾਨ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।

 

Tags: Dalvir Singh Dhillon , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD