Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਜਸਵੀਰ ਸਿੰਘ ਗੜ੍ਹੀ ਨੇ ਵਿਸਾਖੀ ਦੇ ਸ਼ੁਭ ਮੌਕੇ 'ਤੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਮਿਸ਼ਨਰ ਹਰ ਜ਼ਿਲ੍ਹਾ, ਤਹਿਸੀਲ ਤੇ ਪਿੰਡ ਪੱਧਰ ‘ਤੇ ਬਣਾ ਰਿਹਾ ਹੈ 25-25 ਵਲੰਟੀਅਰਸ ਦੀ ਟੀਮ: ਜਸਵੀਰ ਸਿੰਘ ਗੜ੍ਹੀ

Jasvir Singh Garhi

Gurpreet Singh

Gurpreet Singh

5 Dariya News

ਸ੍ਰੀ ਖੁਰਾਲਗੜ੍ਹ ਸਾਹਿਬ (ਹੁਸ਼ਿਆਰਪੁਰ) , 13 Apr 2026

Last updated on: Apr 13, 2026, 17:36 IST

ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਮਿਸ਼ਨ ਵਲੋਂ ਸੂਬੇ ਦੇ ਹਰ ਜ਼ਿਲ੍ਹੇ, ਤਹਿਸੀਲ ਤੇ ਪਿੰਡ ਵਿਚ 25-25 ਵਲੰਟੀਅਰਸ ਦੀਆਂ ਟੀਮਾਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਤੇਜ਼ੀ ਲਿਆਂਦੀ ਜਾ ਸਕੇ। ਉਹ ਅੱਜ ਵਿਸਾਖੀ ਦੇ ਪਵਿੱਤਰ ਤਿਉਹਾਰ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਥਿਤ ਪਵਿੱਤਰ ਸਥਾਨਾਂ 'ਤੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। 

ਉਨ੍ਹਾਂ ਸ੍ਰੀ ਚਰਨ ਛੋਹ ਪ੍ਰਾਪਤ ਗੰਗਾ ਸਥਲ ਅਤੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਤਪ ਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਤਿਕਾਰ ਸਹਿਤ ਮੱਥਾ ਟੇਕਿਆ ਅਤੇ ਰਾਜ ਦੀ ਖੁਸ਼ੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਇਸ ਪਵਿੱਤਰ ਧਰਤੀ 'ਤੇ ਲਗਭਗ 4 ਸਾਲ, 2 ਮਹੀਨੇ ਅਤੇ 11 ਦਿਨ ਤਪੱਸਿਆ ਕਰਕੇ ਮਨੁੱਖਤਾ, ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। 

ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਊਚ-ਨੀਚ ਅਤੇ ਭੇਦਭਾਵ ਤੋਂ ਉੱਪਰ ਉਠ ਕੇ ਇੱਕਜੁੱਟ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਸਾਡੇ ਦੇਸ਼ ਅਤੇ ਖਾਸ ਕਰਕੇ ਪੰਜਾਬ ਦੀ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਦਾ ਇੱਕ ਮਹੱਤਵਪੂਰਨ ਪ੍ਰਤੀਕ ਹੈ। 

ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਸੰਵਿਧਾਨ ਨੇ ਦੇਸ਼ ਦੇ ਹਰ ਨਾਗਰਿਕ ਨੂੰ ਬਰਾਬਰ ਅਧਿਕਾਰ ਪ੍ਰਦਾਨ ਕੀਤੇ ਹਨ ਅਤੇ ਸਮਾਜਿਕ ਨਿਆਂ ਦੀ ਮਜ਼ਬੂਤ ਨੀਂਹ ਰੱਖੀ ਹੈ। ਇਹ ਦਿਨ ਸਾਨੂੰ ਸਮਾਨਤਾ, ਅਧਿਕਾਰਾਂ ਅਤੇ ਸਮਾਜਿਕ ਨਿਆਂ ਦੀਆਂ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਦਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਹਿਬਾਨਾਂ ਦੀਆਂ ਸਿੱਖਿਆਵਾਂ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਵਿਚਾਰ ਸਮਾਜ ਨੂੰ ਸਮਾਨਤਾ, ਭਾਈਚਾਰੇ ਅਤੇ ਮਾਨਵਤਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ ਜਿਨ੍ਹਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗ ਦੀ ਤਰੱਕੀ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। 

ਉਨ੍ਹਾਂ ਲੋਕਾਂ ਨੂੰ ਸਮਾਜਿਕ ਵਿਤਕਰੇ ਨੂੰ ਖਤਮ ਕਰਨ ਅਤੇ ਇੱਕ ਸਦਭਾਵਨਾਪੂਰਨ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਬਾਬਾ ਕੇਵਲ ਸਿੰਘ, ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ, ਡਾ. ਕੁਲਵਰਨ ਸਿੰਘ, ਮੱਖਣ ਸਿੰਘ ਵਹੀਦਪੁਰੀ, ਹਰਭਜਨ ਸਿੰਘ, ਚੌਧਰੀ ਜੀਤ ਸਿੰਘ, ਬਿੰਦਰ ਸਿੰਘ, ਸਤਪਾਲ ਸਿੰਘ, ਰੋਸ਼ਨ ਸਰਪੰਚ, ਚਰਣ ਭਾਰਤੀ, ਡਾ. ਜਸਵੀਰ ਗੁਰਲਾਲ ਸੈਲਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Jasvir Singh Garhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD