Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਸਾਕਾ ਜਲ੍ਹਿਆਂਵਾਲਾ ਬਾਗ ਨੇ ਦੇਸ਼ ਦੇ ਅਜ਼ਾਦੀ ਸੰਗਰਾਮ ਨੂੰ ਨਵੀਂ ਦਿਸ਼ਾ ਦਿੱਤੀ ਸੀ - ਡਿਪਟੀ ਕਮਿਸ਼ਨਰ

Dalwinderjit Singh

Gurpreet Singh

Gurpreet Singh

5 Dariya News

ਅੰਮ੍ਰਿਤਸਰ , 13 Apr 2026

Last updated on: Apr 13, 2026, 18:02 IST

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜਲ੍ਹਿਆਂਵਾਲਾ ਬਾਗ ਸਾਕੇ ਦੀ 107ਵੀਂ ਵਰ੍ਹੇਗੰਡ ਮੌਕੇ ਜਲ੍ਹਿਆਂਵਾਲਾ ਬਾਗ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਨੇ ਸ਼ਹੀਦਾਂ ਦੀ ਯਾਦ ਵਿੱਚ ਬਣੀ ਯਾਦਗਾਰ ਅਤੇ ਵਿਰਾਸਤੀ ਖੂਹ ਵਿਖੇ ਫੁੱਲ ਮਾਲਾ ਚੜਾ ਕੇ ਸ਼ਹੀਦਾਂ ਨੂੰ ਯਾਦ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਐੱਸ.ਡੀ.ਐੱਮ.-1 ਸ੍ਰੀਮਤੀ ਅਲਕਾ ਕਾਲੀਆ, ਜਲ੍ਹਿਆਂਵਾਲਾ ਬਾਗ ਮੈਮੋਰੀਅਲ ਟਰੱਸਟ ਦੇ ਸਕੱਤਰ ਸ੍ਰੀ ਮੁਖਰਜੀ ਮੈਡਮ ਮਾਲਾ ਚਾਵਲਾ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਜਲ੍ਹਿਆਂਵਾਲਾ ਬਾਗ  ਸਾਕੇ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਅੱਜ ਦੇ ਦਿਨ ਸੰਨ 1919 ਦੀ ਵਿਸਾਖੀ ਨੂੰ ਸਾਕਾ ਜਲ੍ਹਿਆਂਵਾਲਾ ਬਾਗ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਅਮਰ ਸ਼ਹੀਦਾਂ ਨੂੰ ਮੈਂ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ। 

ਉਨ੍ਹਾਂ ਕਿਹਾ ਕਿ ਸਾਕਾ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਵਾਰ ਕੇ ਭਾਰਤ ਦੀ ਆਜ਼ਾਦੀ ਦਾ ਬੀਜ ਬੀਜਿਆ। ਉਨ੍ਹਾਂ ਦੀਆਂ ਬੇਮਿਸਾਲ ਕੁਰਬਾਨੀਆਂ ਦਾ ਸਨਮਾਨ ਭਾਰਤੀਆਂ ਦੇ ਮਨਾਂ `ਚੋਂ ਕਦੇ ਘੱਟ ਨਹੀਂ ਹੋਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਮਹਾਨ ਸ਼ਹੀਦਾਂ ਦਾ ਅਜੇਤੂ ਹੌਸਲਾ ਅੱਜ ਵੀ ਸਾਨੂੰ ਜੂਝਣ ਲਈ ਪ੍ਰੇਰਨਾ ਦੇ ਰਿਹਾ ਹੈ।

ਇਸ ਮੌਕੇ ਸਾਕਾ ਜਲ੍ਹਿਆਂਵਾਲਾ ਬਾਗ ਸਬੰਧੀ ਵੱਖ-ਵੱਖ ਸਕੂਲੀ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਇਸ ਖ਼ੂਨੀ ਸਾਕੇ ਦੇ ਦਰਦ ਨੂੰ ਆਪਣੇ ਭਾਵਾਂ ਨਾਲ ਚਿੱਤਰਿਆ ਗਿਆ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਦੇਸ਼ ਦੀ ਅਜ਼ਾਦੀ ਲਈ ਸ਼ਹੀਦ ਹੋਣ ਵਾਲੇ ਮਹਾਨ ਯੋਧਿਆਂ ਦੀ ਕੁਰਬਾਨੀ ਨੂੰ ਹਮੇਸ਼ਾਂ ਆਪਣੇ ਦਿਲਾਂ ਵਿੱਚ ਜ਼ਿੰਦਾ ਰੱਖਣ। 

ਉਨ੍ਹਾਂ ਕਿਹਾ ਕਿ ਜਲ੍ਹਿਆਂਵਾਲਾ ਬਾਗ ਹਮੇਸ਼ਾਂ ਸਾਡੇ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ।

 

Tags: Dalwinderjit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD