Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਅਗਾਮੀ ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਰੋਕਣ ਲਈ ਦਲਵਿੰਦਰਜੀਤ ਸਿੰਘ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸਾਰੇ ਹੜ੍ਹ ਰੋਕੂ ਪ੍ਰਬੰਧ 30 ਜੂਨ ਤੋਂ ਪਹਿਲਾਂ ਮੁਕੰਮਲ ਕਰਨ ਦੇ ਆਦੇਸ਼

Dalwinderjit Singh

Gurpreet Singh

Gurpreet Singh

5 Dariya News

ਅੰਮ੍ਰਿਤਸਰ , 13 Apr 2026

Last updated on: Apr 13, 2026, 18:03 IST

ਅਗਾਮੀ ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਰੋਕਣ ਲਈ ਕੀਤੇ ਜਾਣ ਵਾਲੇ ਪ੍ਰਬੰਧ ਨੂੰ ਲੈ ਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਿਹੜੇ ਖੇਤਰਾਂ ਵਿੱਚ ਪਿਛਲੇ ਸਾਲ ਹੜ੍ਹ ਆਏ ਸਨ ਉਨ੍ਹਾਂ ਖੇਤਰਾਂ ਦੀ ਵਿਸ਼ੇਸ਼ ਮੈਪਿੰਗ ਕੀਤੀ ਜਾਵੇ ਅਤੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਸਮਾਂ ਰਹਿੰਦਿਆਂ ਪੂਰਾ ਕੀਤਾ ਜਾਵੇ। 

ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਪਿਛਲੇ ਸਾਲ ਜਿੱਥੇ ਧੁੱਸੀ ਦੇ ਬੰਨਾਂ ਨੂੰ ਨੁਕਸਾਨ ਪਹੁੰਚਿਆ ਸੀ ਉਥੇ ਵਿਸ਼ੇਸ਼ ਧਿਆਨ ਦੇ ਕੇ ਉਨ੍ਹਾਂ ਬੰਨ੍ਹਾਂ ਨੂੰ ਪੂਰੀ ਤਰ੍ਹਾਂ ਮਜ਼ਬੂਤ ਕੀਤਾ ਜਾਵੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਸਾਰੇ ਨਾਲਿਆਂ ਨੂੰ ਵੀ ਸਮਾਂ ਰਹਿੰਦੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਰਿਆਵਾਂ ਵਿੱਚ ਜਿੱਥੇ ਡੀ-ਸਿਲਟਿੰਗ ਦੀ ਲੋੜ ਹੈ ਉਸ ਨੂੰ ਵੀ ਤੁਰੰਤ ਮੁਕੰਮਲ ਕੀਤਾ ਜਾਵੇ। 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮਾਲ ਅਧਿਕਾਰੀ ਨੂੰ ਕਿਹਾ ਕਿ ਜਿਹੜੇ ਖੇਤਰ ਹੜ੍ਹ ਪ੍ਰਭਾਵਿਤ ਹੋਏ ਸਨ ਉਨ੍ਹਾਂ ਸਾਰੇ ਪਿੰਡਾਂ ਦੇ ਵਸਨੀਕਾਂ ਨਾਲ ਸੰਪਰਕ ਸਥਾਪਿਤ ਕਰਨ ਲਈ ਵਿਸ਼ੇਸ਼ ਪਲਾਨ ਤਿਆਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚੋਂ ਲੰਘਦੀਆਂ ਪ੍ਰਮੁੱਖ ਤੇ ਲਿੰਕ ਸੜਕਾਂ `ਤੇ ਬਣੇ ਹੋਏ ਪੁਲਾਂ ਤੇ ਪੁਲੀਆਂ ਦੀ ਸਫਾਈ ਵੀ ਯਕੀਨੀ ਬਣਾਈ ਜਾਵੇ। 

ਉਨ੍ਹਾਂ ਐਸ.ਡੀ.ਐਮਜ਼ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਸਫਾਈ ਦੇ ਕੰਮ ਦੀ ਖੁਦ ਨਿਗਰਾਨੀ ਕਰਨ ਅਤੇ ਜ਼ਿਲ੍ਹੇ ਵਿੱਚੋਂ ਲੰਘਦੀਆਂ ਸਾਰੀਆਂ ਡਰੇਨਾਂ, ਚੋਆਂ ਆਦਿ ਦੀ ਸਫਾਈ ਦੇ ਕੰਮ ਨੂੰ ਪਹਿਲ ਦੇ ਆਧਾਰ `ਤੇ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਪਾਣੀ ਦੀ ਨਿਕਾਸੀ ਨਿਰਵਿਘਨ ਹੋ ਸਕੇ। ਉਹਨਾਂ ਨੇ ਨਗਰ ਨਿਗਮ ਦੇ ਕਮਿਸ਼ਨਰ ਅਤੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰੀ ਖੇਤਰਾਂ ਦੀਆਂ ਸਟਰੋਮ ਡਰੇਨਾਂ ਨੂੰ ਸਾਫ ਕੀਤਾ ਜਾਵੇ ਅਤੇ ਨਗਰ ਨਿਗਮ ਤੇ ਨਗਰ ਕੌਂਸਲਾਂ ਦੀਆਂ ਹੱਦਾਂ ਵਿੱਚੋਂ ਲੰਘਦੇ ਨਿਕਾਸੀ ਨਾਲਿਆਂ ਨੂੰ ਵੀ ਸਾਫ਼ ਕੀਤਾ ਜਾਵੇ। 

ਇਸ ਦੇ ਨਾਲ ਨਾਲ ਸਾਰੇ ਪੰਪਿੰਗ ਸੈਟਾਂ ਨੂੰ ਵੀ ਚਾਲੂ ਹਾਲਤ ਵਿੱਚ ਤਿਆਰ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਲੋੜੀਂਦਾ ਸਮਾਨ, ਕਿਸ਼ਤੀਆਂ, ਚੱਪੂ, ਲਾਈਫ ਜੈਕਟਾਂ, ਟੈਂਟ, ਬਾਂਸ, ਪੌਲੀਥੀਨ ਸ਼ੀਟਾਂ, ਤਰਪਾਲਾਂ ਅਤੇ ਸਰਚ ਲਾਈਟਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ। 

ਉਨ੍ਹਾਂ ਨੇ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਮੌਕੇ ਖਾਣ ਪੀਣ ਦੇ ਸਮਾਨ ਦਾ ਪ੍ਰਬੰਧ ਕਰਨ ਲਈ ਕਿਹਾ। ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਬਰਸਾਤ ਦੇ ਮੌਸਮ ਤੋਂ ਪਹਿਲਾਂ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਕਿਹਾ ਕਿ ਹੜ੍ਹ ਆਉਣ ਦੀ ਸਥਿਤੀ ਵਿੱਚ ਪ੍ਰਭਾਵਤ ਵਿਅਕਤੀਆਂ ਨੂੰ ਠਹਿਰਾਉਣ ਲਈ ਢੁਕਵੀਆਂ ਸਰਕਾਰੀ ਬਿਲਡਿੰਗਾਂ ਦੀ ਅਗੇਤੇ ਹੀ ਪਛਾਣ ਕਰਨ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ। ਉਨ੍ਹਾਂ ਨੇ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤੀ ਪਾਣੀ ਦੇ ਨਿਕਾਸ ਵਿੱਚ ਰੁਕਾਵਟ ਪਾਉਣ ਵਾਲੇ ਦਰਖ਼ਤਾਂ ਸਬੰਧੀ ਸਮੱਸਿਆ ਦਾ ਹੱਲ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਨੇ ਐਸ.ਡੀ.ਐਮਜ਼, ਤਹਿਸੀਲਦਾਰ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਅਤੇ ਸਿਹਤ ਵਿਭਾਗ ਨੂੰ ਹੜ੍ਹ ਆਉਣ ਦੀ ਸਥਿਤੀ ਵਿੱਚ ਰਾਹਤ ਕੈਂਪ ਲਗਾਉਣ ਲਈ ਵੀ ਪ੍ਰਬੰਧ ਕਰਨ ਵਾਸਤੇ ਵੀ ਕਿਹਾ। ਉਨ੍ਹਾਂ ਕਿਹਾ ਕਿ ਇਹ ਸਾਰੇ ਹੜ੍ਹ ਰੋਕੂ ਪ੍ਰਬੰਧ ਜੂਨ ਮਹੀਨੇ ਦੇ ਅਖ਼ੀਰ ਤੱਕ ਹਰ ਹੀਲੇ ਪੂਰੇ ਕਰ ਲਏ ਜਾਣ।

 

Tags: Dalwinderjit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD