Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ : ਹਰਪਾਲ ਸਿੰਘ ਚੀਮਾ

ਵਿਰੋਧੀ ਧਿਰ ਨੇ ਸਾਲਾਂ ਤੱਕ ਲੋਕਾਂ ਨੂੰ ਗੁੰਮਰਾਹ ਕੀਤਾ ਜਦਕਿ ਦੋਸ਼ੀ ਖੁੱਲ੍ਹੇਆਮ ਘੁੰਮਦੇ ਰਹੇ, ਭਗਵੰਤ ਮਾਨ ਸਰਕਾਰ ਇਤਿਹਾਸਕ ਸੋਧ ਰਾਹੀਂ ਜਵਾਬਦੇਹੀ ਤੈਅ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

Harpal Singh Cheema, Chandigarh, Punjab Vidhan Sabha

Gurpreet Singh

Gurpreet Singh

5 Dariya News

ਚੰਡੀਗੜ੍ਹ , 13 Apr 2026

Last updated on: Apr 13, 2026, 18:35 IST

ਅੱਜ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੇਸ਼ ਕੀਤੇ ਗਏ "ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ" ਦੇ ਹੱਕ ਵਿੱਚ ਬੋਲਦਿਆਂ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 'ਬੇਅਦਬੀ' ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਵਾਸਤੇ ਜ਼ਰੂਰੀ ਸੋਧਾਂ ਲਿਆਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਇਸ ਸੋਧ ਨੂੰ ਭਗਵੰਤ ਮਾਨ ਸਰਕਾਰ ਦਾ ਇੱਕ ਇਮਾਨਦਾਰਾਨਾ ਯਤਨ ਕਰਾਰ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਲਈ ਵਿਰੋਧੀ ਧਿਰ ਦੀ ਸਖ਼ਤ ਆਲੋਚਨਾ ਕੀਤੀ। 

ਉਨ੍ਹਾਂ ਕਿਹਾ ਕਿ ਸੋਧੇ ਹੋਏ ਬਿੱਲ ਵਿੱਚ ਇਤਿਹਾਸਕ ਸਜ਼ਾ ਦੀਆਂ ਵਿਵਸਥਾਵਾਂ ਪੇਸ਼ ਕੀਤੀਆਂ ਗਈਆਂ ਹਨ, ਜਿਸ ਵਿੱਚ 'ਬੇਅਦਬੀ' ਦੇ ਦੋਸ਼ੀਆਂ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦੇ ਜੁਰਮਾਨੇ ਦੀ ਵਿਵਸਥਾ ਹੈ, ਅਤੇ ਇਸ ਅਪਰਾਧ ਨੂੰ ਪੂਰੀ ਤਰ੍ਹਾਂ ਗੈਰ-ਜ਼ਮਾਨਤੀ ਅਪਰਾਧ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਆਪਣੇ ਸੰਬੋਧਨ ਦੌਰਾਨ, ਵਿੱਤ ਮੰਤਰੀ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਦਿਆਂ, ਸੂਬੇ ਵਿੱਚ 'ਬੇਅਦਬੀ' ਦੀਆਂ ਘਟਨਾਵਾਂ ਦੇ ਕਾਲੇ ਇਤਿਹਾਸ ਨੂੰ ਨਕੋਦਰ ਕਾਂਡ ਨਾਲ ਜੋੜਿਆ। 

ਉਨ੍ਹਾਂ ਕਿਹਾ ਕਿ 'ਬੇਅਦਬੀ' ਦੀਆਂ ਮੰਦਭਾਗੀਆਂ ਘਟਨਾਵਾਂ ਦਾ ਸਿਲਸਿਲਾ ਹਮੇਸ਼ਾ ਉਦੋਂ ਹੀ ਸ਼ੁਰੂ ਹੋਇਆ ਜਦੋਂ ਪੰਜਾਬ ਵਿੱਚ ਅਕਾਲੀ-ਭਾਜਪਾ ਸੱਤਾ ਵਿੱਚ ਸਨ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "4 ਫਰਵਰੀ 1986 ਨੂੰ ਨਕੋਦਰ ਵਿਖੇ, ਸ੍ਰੀ ਗੁਰੂ ਅਰਜਨ ਦੇਵ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪਾਂ ਨੂੰ ਅਗਨ ਭੇਟ ਕਰਨ ਦੀ ਘਟਨਾ ਵਿਰੁੱਧ ਸ਼ਾਂਤਮਈ ਵਿਰੋਧ ਕਰ ਰਹੇ ਸਿੱਖ ਨੌਜਵਾਨਾਂ 'ਤੇ ਪੁਲਿਸ ਨੇ ਗੋਲੀ ਚਲਾ ਦਿੱਤੀ ਸੀ। 

ਇਸ ਪੁਲਿਸ ਫਾਇਰਿੰਗ ਵਿੱਚ ਭਾਈ ਰਵਿੰਦਰ ਸਿੰਘ (ਲਿੱਤਰਾਂ), ਭਾਈ ਹਰਮਿੰਦਰ ਸਿੰਘ (ਚੁੱਲ੍ਹੇਪੁਰ), ਭਾਈ ਬਲਧੀਰ ਸਿੰਘ (ਰਾਮਗੜ੍ਹ) ਅਤੇ ਭਾਈ ਝਿਲਮਣ ਸਿੰਘ (ਗੋਰਸੀਆਂ) ਸਮੇਤ ਚਾਰ ਨੌਜਵਾਨ ਸ਼ਹੀਦ ਹੋ ਗਏ ਸਨ। ਘਟਨਾ ਤੋਂ ਬਾਅਦ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਬਣਾਇਆ ਗਿਆ। ਹਾਲਾਂਕਿ ਰਿਪੋਰਟ ਦਾ ਪਹਿਲਾ ਹਿੱਸਾ ਸੌਂਪ ਦਿੱਤਾ ਗਿਆ ਸੀ, ਪਰ ਦੂਜਾ ਹਿੱਸਾ ਰਹੱਸਮਈ ਢੰਗ ਨਾਲ ਗਾਇਬ ਹੋ ਗਿਆ।"

ਪਿਛਲੀਆਂ ਸਰਕਾਰਾਂ ਵੱਲੋਂ ਕਾਰਵਾਈ ਦੀ ਘਾਟ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, "1997 ਤੋਂ 2002 ਅਤੇ 2007 ਤੋਂ 2017 ਤੱਕ ਲਗਾਤਾਰ ਅਕਾਲੀ-ਭਾਜਪਾ ਸਰਕਾਰਾਂ ਅਤੇ 2002 ਤੋਂ 2007 ਤੱਕ ਕਾਂਗਰਸ ਸਰਕਾਰ ਨੇ ਲਾਪਤਾ ਰਿਪੋਰਟ ਲੱਭਣ ਜਾਂ ਇਨਸਾਫ਼ ਦਿਵਾਉਣ ਲਈ ਬਿਲਕੁਲ ਵੀ ਕੋਈ ਯਤਨ ਨਹੀਂ ਕੀਤਾ। ਹੈਰਾਨੀ ਦੀ ਗੱਲ ਹੈ ਕਿ ਨਕੋਦਰ ਕਾਂਡ ਵਿੱਚ ਦੋਸ਼ੀ ਪਾਏ ਗਏ ਅਧਿਕਾਰੀਆਂ ਨੂੰ ਬਾਅਦ ਵਿੱਚ ਸਰਕਾਰ ਅਤੇ ਸਿਆਸੀ ਪਾਰਟੀਆਂ ਵਿੱਚ ਅਹਿਮ ਅਹੁਦਿਆਂ ਨਾਲ ਨਿਵਾਜਿਆ ਗਿਆ।"

2015 ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ, ਕੈਬਨਿਟ ਮੰਤਰੀ ਨੇ ਖੁਲਾਸਾ ਕੀਤਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸਬੂਤਾਂ ਨੂੰ ਨਸ਼ਟ ਕਰਨ ਦੀ ਸਰਗਰਮੀ ਨਾਲ ਕੋਸ਼ਿਸ਼ ਕੀਤੀ, ਜਿਸ ਵਿੱਚ ਬਹਿਬਲ ਕਲਾਂ ਗੋਲੀਕਾਂਡ ਦੇ ਬੁਲੇਟ (ਗੋਲੀਆਂ ਦੇ) ਸਬੂਤਾਂ ਨਾਲ ਛੇੜਛਾੜ ਕਰਨਾ ਵੀ ਸ਼ਾਮਲ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ, "ਇੱਕ ਉੱਚ-ਸਿੱਖਿਅਤ ਨੇਤਾ, ਜੋ ਸੰਸਦ ਮੈਂਬਰ, ਕੇਂਦਰੀ ਮੰਤਰੀ ਅਤੇ ਉਪ ਮੁੱਖ ਮੰਤਰੀ ਵਜੋਂ ਸੇਵਾਵਾਂ ਨਿਭਾ ਚੁੱਕਾ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੀਆਂ ਗਲਤੀਆਂ ਮੰਨਣ ਤੋਂ ਬਾਅਦ ਅਜਿਹਾ ਇਕਬਾਲੀਆ ਬਿਆਨ ਦੇਣ ਲਈ 'ਦਬਾਅ' ਪਾਏ ਜਾਣ ਦਾ ਦਾਅਵਾ ਕਿਵੇਂ ਕਰ ਸਕਦਾ ਹੈ?"

ਕਾਂਗਰਸ ਸਰਕਾਰ ਦੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, "ਕਾਂਗਰਸ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ। ਉਨ੍ਹਾਂ ਨੇ ਸਿਰਫ਼ ਵਿਸ਼ੇਸ਼ ਜਾਂਚ ਟੀਮਾਂ ਬਣਾਈਆਂ ਪਰ ਕਦੇ ਵੀ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਕੀਤੇ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਾਂ। ਅਸੀਂ ਆਖਿਰਕਾਰ ਜਵਾਬਦੇਹੀ ਤੈਅ ਕਰਨ ਲਈ ਚਲਾਨ ਪੇਸ਼ ਕੀਤੇ ਹਨ।" ਆਪਣੇ ਵਿਧਾਨ ਸਭਾ ਸੰਬੋਧਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਰਕਾਰ ਦੇ ਸਟੈਂਡ ਦਾ ਸੰਖੇਪ ਵਰਣਨ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਨ੍ਹਾਂ ਮੁੱਦਿਆਂ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਦਾਗਦਾਰ ਹੈ। 

ਉਨ੍ਹਾਂ ਨੇ ਪੂਰੀ ਆਸ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ, ਬਿਨਾਂ ਕਿਸੇ ਦੇਰੀ ਦੇ "ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026" ਨੂੰ ਆਪਣੀ ਮਨਜ਼ੂਰੀ ਦੇਣਗੇ। ਉਨ੍ਹਾਂ ਨੇ ਭਾਜਪਾ ਨੂੰ ਵੀ ਚੁਣੌਤੀ ਦਿੱਤੀ ਅਤੇ ਸਵਾਲ ਕੀਤਾ ਕਿ ਕੇਂਦਰ ਸਰਕਾਰ ਨੇ ਕੌਮੀ ਪੱਧਰ 'ਤੇ 'ਬੇਅਦਬੀ' ਬਾਰੇ ਅਜਿਹਾ ਸਖ਼ਤ ਕਾਨੂੰਨ ਕਿਉਂ ਨਹੀਂ ਬਣਾਇਆ।

 

Tags: Harpal Singh Cheema , Chandigarh , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD