Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੂਬੇ ਦੀ ਸਾਰੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸੁਚਾਰੂ ਚੱਲ ਰਿਹਾ ਹੈ ਖਰੀਦ ਕੰਮ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਪਿਪਲੀ ਅਨਾਜ ਮੰਡੀ ਵਿੱਚ ਕਣਕ ਖਰੀਦ ਪ੍ਰਕ੍ਰਿਆ ਦਾ ਕੀਤਾ ਨਿਰੀਖਣ

Nayab Singh Saini, Haryana, Haryana Chief Minister, Chief Minister of Haryana, BJP Haryana, Subhash Sudha, Pipli, Kurukshetra

Web Admin

Web Admin

5 Dariya News

ਪਿਪਲੀ (ਕੁਰੂਕਸ਼ੇਤਰ) , 13 Apr 2026

Last updated on: Apr 14, 2026, 11:00 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਕਣਕ ਖਰੀਦ ਦਾ ਕੰਮ ਸਾਰੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਲਤਾਪੂਰਵਕ ਬਿਨ੍ਹਾ ਕਿਸੇ ਰੁਕਾਵਟ ਦੇ ਲਗਾਤਾਰ ਚੱਲ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾ ਦੀ ਕੋਈ ਮੁਸ਼ਕਲ ਨਹੀਂ ਆ ਰਹੀ ਹੈ। ਕਿਸਾਨਾਂ ਦੀ ਫਸਲ ਦੇ ਇੱਕ-ਇੱਕ ਦਾਨੇ ਦੀ ਖਰੀਦ ਕੀਤੀ ਜਾਵੇਗੀ।

ਇਸ ਸਾਲ ਰਬੀ ਖਰੀਦ 2026-27 ਦੌਰਾਨ 12 ਅਪ੍ਰੈਲ ਤੱਕ ਲਗਭਗ 39.65 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਲਗਭਗ 2.44 ਲੱਖ ਕਿਸਾਨਾਂ ਦਾ 30.30 ਲੱਖ ਮੀਟਿ੍ਰੰਕ ਟਨ ਕਣਕ ਤਹਿਤ ਬਾਇਓਮੈਟ੍ਰਿਕ ਤਸਦੀਕ ਹੋ ਚੁੱਕਾ ਹੈ, 10.92 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਗਭਗ 188 ਕਰੋੜ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਟ੍ਰਾਂਸਫਰ ਹੋ ਚੁੱਕੀ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਪਿਪਲੀ ਅਨਾਜ ਮੰਡੀ ਵਿੱਚ ਕਣਕ ਖਰੀਦ ਪ੍ਰਕ੍ਰਿਆ ਦਾ ਨਿਰੀਖਣ ਕਰ ਰਹੇ ਸਨ। ਮੁੱਖ ਮੰਤਰੀ ਨੇ ਅਨਾਜ ਮੰਡੀ ਦੇ ਗੇਟ 'ਤੇ ਗੇਟ ਪਾਸ ਬਨਾਉਣ ਦੀ ਪ੍ਰਕ੍ਰਿਆ ਨੂੰ ਜਾਣਿਆ, ਇਸ ਦੇ ਬਾਅਦ ਖਰੀਦ ਵਿਵਸਥਾ ਨੂੰ ਦੇਖਿਆ ਅਤੇ ਕਿਸਾਨਾਂ ਨਾਲ ਗਲਬਾਤ ਕਰ ਅਨਾਜ ਮੰਡੀ ਵਿੱਚ ਕਣਕ ਵੇਚਣ ਦੌਰਾਨ ਆਉਣ ਵਾਲੀ ਸਮਸਿਆਵਾਂ ਤੇ ਮੁਸ਼ਕਲਾਂ ਨੂੰ ਜਾਣਿਆ। ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। 

ਭਾਰਤ ਸਰਕਾਰ ਵੱਲੋਂ ਕਣਕ ਦਾ ਘੱਟੋ ਘੱਟ ਸਮਵਰਧਨ ਮੁੱਲ 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਰਾਜ ਵਿੱਚ ਕਣਕ ਦੀ ਖਰੀਦ ਲਈ 416 ਮੰਡੀਆਂ ਅਤੇ ਖਰੀਦ ਕੇਂਦਰ ਤੋਂ ਇਲਵਾ 264 ਵੱਧ ਖਰੀਦ ਸਥਾਨ ਵੀ ਖੋਲੇ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਖਰੀਦ ਪ੍ਰਣਾਲੀ ਨੂੰ ਹੋਰ ਵੱਧ ਪਾਰਦਰਸ਼ੀ, ਸੁਰੱਖਿਅਤ ਅਤੇ ਕਿਸਾਨ ਹਿਤੇਸ਼ੀ ਬਨਾਉਣ ਲਈ ਕਈ ਨਵੀਂ  ਪਹਿਲਾਂ ਲਾਗੂ ਕੀਤੀਆਂ ਹਨ। 

ਇੰਨ੍ਹਾਂ ਉਪਾਆਂ ਨਾਲ ਫਸਲ ਖਰੀਦ ਪ੍ਰਕ੍ਰਿਆ ਵਿੱਚ ਪਾਰਦਰਸ਼ਿਤਾ ਵਧੇਗੀ, ਅਣਅਥੋਰਾਇਜਡ ਗਤੀਵਿਧੀਆਂ 'ਤੇ ਰੋਕ ਲੱਗੇਗੀ ਅਤੇ ਕਿਸਾਨਾਂ ਨੂੰ ਸਹੂਲਤਜਨਕ ਅਤੇ ਤੇਜ ਸੇਵਾਵਾਂ ਮਿਲਣਗੀਆਂ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਤਿੰਨ ਪੱਧਰੀ ਫਸਲ ਤਸਦੀਕ ਪ੍ਰਣਾਲੀ ਨੂੰ ਜਰੂਰੀ ਕਰ ਦਿੱਤਾ ਹੈ। ਇਸ ਵਿਵਸਥਾ ਤਹਿਤ ਖਰੀਦ ਕੇਂਦਰਾਂ 'ਤੇ ਲਿਆਈ ਗਈ ਫਸਲ ਦਾ ਕਿਸਾਨ ਵੱਲੋਂ ਰਜਿਸਟਰਡ ਫਸਲ ਨਾਲ ਮਿਲਾਨ ਯਕੀਨੀ ਕੀਤਾ ਜਾ ਰਿਹਾ ਹੈ। ਇਸ ਨਾਲ ਫਸਲ ਤਸਦੀਕ ਪ੍ਰਕ੍ਰਿਆ ਵੱਧ ਸਟੀਕ ਅਤੇ ਭਰੋਸੇਯੋਗ ਬਣ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਸੂਬੇ ਦੇ 4 ਜਿਲ੍ਹਿਆਂ ਫਤਿਹਾਬਾਦ, ਹਿਸਾਰ, ਸਿਰਸਾ ਤੇ ਕੁਰੂਕਸ਼ੇਤਰ ਦੇ ਕੁੱਝ ਪਿੰਡਾਂ ਵਿੱਚ ਫਸਲਾਂ ਨੂੰ ਨੁਕਸਾਨ ਹੋਣ ਦੀ ਰਿਪੋਰਟ ਪ੍ਰਾਪਤ ਹੋਈ ਸੀ। ਉਨ੍ਹਾਂ ਨੇ ਸਵੈ ਸਬੰਧਿਤ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਗਲ ਕਰ ਸਥਿਤੀ ਦਾ ਪਤਾ ਲਗਾਇਆ ਅਤੇ ਫਸਲਾਂ ਨੂੰ ਹੋਏ ਨੁਕਸਾਨ ਅਤੇ ਭਰਪਾਈ ਲਈ ਕੁਰੂਕਸ਼ੇਤਰ, ਹਿਸਾਰ, ਸਿਰਸਾ ਤੇ ਫਤਿਹਾਬਾਦ ਲਈ ਪੋਰਟਲ ਖੋਲਿਆ ਹੋਇਆ ਹੈ। ਇੰਨ੍ਹਾਂ ਵਿੱਚ ਕੁਰੂਕਸ਼ੇਤਰ ਦੇ 6 ਪਿੰਡ, ਫਤਿਹਾਬਾਦ ਜਿਲ੍ਹਾ ਦੇ 9 ਪਿੰਡ, ਹਿਸਾਰ ਦੇ 10 ਪਿੰਡ ਅਤੇ ਸਿਰਸਾ ਦੇ 2 ਪਿੰਡ ਸ਼ਾਮਿਲ ਹਨ। 

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨ ਆਪਣੀ ਫਸਲ ਦੇ ਨੁਕਸਾਨ ਅਤੇ ਭਰਪਾਈ ਲਈ 15 ਅਪ੍ਰੈਲ ਤੱਕ ਸ਼ਤੀਪੂਰਤੀ ਪੋਰਟਲ 'ਤੇ ਬਿਨੈ ਕਰਨ।ਇਸ ਮੌਕੇ 'ਤੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਚੇਅਰਮੈਨ ਸਤੀਸ਼ ਮਥਾਨ, ਮੰਡੀ ਪ੍ਰਧਾਨ ਗੁਰੂਦੱਤ ਸ਼ਰਮਾ, ਮਾਰਕਿਟ ਕਮੇਟੀ ਸਕੱਤਰ ਗੁਰਮੀਤ ਸੈਣੀ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਰਹੇ।

 

Tags: Nayab Singh Saini , Haryana , Haryana Chief Minister , Chief Minister of Haryana , BJP Haryana , Subhash Sudha , Pipli , Kurukshetra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD