Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਨਾਰੀ ਸ਼ਕਤੀ ਵੰਦਨ ਅਧਿਨਿਯਮ ਨਵੇਂ ਭਾਰਤ ਦੀ ਤਸਵੀਰ, ਬੇਟੀਆਂ ਦੇ ਸਪਨੇ ਹੋਣਗੇ ਸਾਕਾਰ- ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਨਾਰੀ ਸ਼ਕਤੀ ਵੰਦਨ ਅਧਿਨਿਯਮ ਪ੍ਰੋਗਰਾਮ ਨੂੰ ਦੇਖਿਆ ਲਾਇਵ

Nayab Singh Saini, Haryana, Haryana Chief Minister, Chief Minister of Haryana, BJP Haryana, Kurukshetra

Web Admin

Web Admin

5 Dariya News

ਕੁਰੂਕਸ਼ੇਤਰ , 13 Apr 2026

Last updated on: Apr 14, 2026, 11:01 IST

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਾਰੀ ਸ਼ਕਤੀ ਵੰਦਨ ਅਧਿਨਿਯਮ ਨਵੇਂ ਭਾਰਤ ਦੀ ਤਸਵੀਰ ਹੈ ਜਿੱਥੇ ਦੇਸ਼ ਦੀ ਬੇਟੀਆਂ ਦੇ ਸਪਨਿਆਂ ਨੂੰ ਸਾਕਾਰ ਕੀਤਾ ਜਾਵੇਗਾ। ਇਸ ਨਾਰੀ ਸ਼ਕਤੀ ਵੰਦਨ ਅਧਿਨਿਯਮ ਨਾਲ ਦੇਸ਼ ਦੀ ਸੰਸਦ ਅਤੇ ਵਿਧਾਨਸਭਾਵਾਂ ਵਿੱਚ ਮਹਿਲਾਵਾਂ ਨੂੰ 33 ਫੀਸਦੀ ਰਾਖਵਾਂ ਦੇ ਕੇ ਉਨ੍ਹਾਂ ਨੂੰ ਫੈਸਲਾ ਲੈਣ ਦੀ ਮੁੱਖ ਧਾਰਾ ਵਿੱਚ ਲਿਆਉਂਦਾ ਹੈ। ਇਹ ਕਾਨੂੰਨ ਮਹਿਲਾਵਾਂ ਨੂੰ ਸਿਰਫ ਭਾਗੀਦਾਰੀ ਨਹੀਂ ਨੀਤੀ ਨਿਰਮਾਣ ਵਿੱਚ ਅਗਵਾਈ ਦੀ ਭੂਮਿਕਾ ਦਿੰਦਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਕਲਾ ਅਤੇ ਸਭਿਆਚਾਰ ਵਿਭਾਗ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਆਯੋਜਿਤ 2 ਦਿਨਾਂ ਰਾਜ ਪੱਧਰੀ ਵਿਸਾਖੀ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਨਾਰੀ ਸ਼ਕਤੀ ਵੰਦਨ ਅਧਿਨਿਯਮ ਪ੍ਰੋਗਰਾਮ ਨੁੰ ਆਨਲਾਇਨ ਪ੍ਰਣਾਲੀ ਨਾਲ ਸੁਣ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਾਲ 2015 ਵਿੱਚ ਹਰਿਆਣਾ ਪਾਣੀਪਤ ਤੋਂ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਸ਼ੁਰੂ ਕੀਤਾ। ਜਿਸ ਦੇ ਨਤੀਜੇਵਜੋ ਅੱਜ ਹਰਿਆਣਾ ਦਾ ਲਿੰਗਨੁਪਾਤ 871 ਤੋਂ ਸੁਧਰ ਕੇ 923 ਤੱਕ ਪਹੁੰਚ ਗਿਆ ਹੈ। ਜਦੋਂ ਨੀਤੀ ਅਤੇ ਨੀਅਤ ਸਹੀ ਹੋਵੇ ਤਾਂ ਸਮਾਜ ਵਿੱਚ ਵੀ ਸਕਰਾਤਮਕ ਬਦਲਾਅ ਆਉਂਦੇ ਹਨ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਅਧਿਨਿਯਮ ਸਿਰਫ ਇੱਕ ਕਾਨੂੰਨ ਨਹੀਂ, ਸਗੋ ਸਾਡੀ ਮਾਤਾਵਾਂ-ਭੈਣਾਂ ਦਾ ਅਟੁੱਟ ਭਰੋਸਾ ਦਾ ਪ੍ਰਤੀਕ ਹੈ। ਅੱਜ ਹਰਿਆਣਾ ਦੀ ਬੇਟੀਆਂ ਹਰ ਖੇਤਰ ਵਿੱਚ ਚਾਹੇ ਉਹ ਖੇਡ ਹੋਵੇ, ਸਿਖਿਆ ਹੋਵੇ ਜਾਂ ਰੱਖਿਆ, ਤਿਰੰਗੇ ਦਾ ਮਾਨ ਵਧਾ ਰਹੀ ਹੈ। ਪ੍ਰਧਾਨ ਮੰਤਰੀ ਦੇ ਨਾਰੀ ਸ਼ਕਤੀ ਵੰਦਨ ਦੇ ਸੰਕਲਪ ਨੁੰ ਅੱਗੇ ਵਧਾਉਂਦੇ ਹੋਏ ਸੂਬਾ ਸਰਕਾਰ ਮਹਿਲਾਵਾਂ ਨੂੰ  ਸੁਰੱਖਿਅਤ ਮਾਹੌਲ, ਬਿਹਤਰ ਸਿਖਿਆ ਅਤੇ ਸਮਾਨ ਮੌਕਾ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਹਿਲਾਵਾਂ ਦੇ ਉਥਾਨ ਲਈ ਅਨੇਕ ਇਤਿਹਾਸਕ ਕਦਮ ਚੁੱਕੇ ਹਨ। ਸੁਕੰਨਿਆ ਸਮਰਿੱਧ ਯੋਜਨਾ ਦੀ ਸ਼ੁਰੂਆਤ ਵੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ 22 ਜਨਵਰੀ, 2015 ਨੂੰ ਪਾਣੀਪਤ ਦੀ ਇਤਿਹਾਸਕ ਧਰਤੀ ਤੋਂ ਕੀਤੀ ਗਈ। ਇਸ ਸਕੀਮ ਤਹਿਤ ਪੂਰੇ ਦੇਸ਼ ਵਿੱਚ 4 ਕਰੋੜ 20 ਲੱਖ ਸੁਕੰਨਿਆ ਸਮਰਿੱਧ ਖਾਤੇ ਖੋਲੇ ਗਏ। ਹਰਿਆਣਾ ਵਿੱਚ ਵੀ 9 ਲੱਖ 56 ਹਜਾਰ ਖਾਤੇ ਖੋਲੇ ਗਏ ਹਨ। 

ਰੱਖਿਆ ਸੇਵਾਵਾਂ ਵਿੱਚ ਮਹਿਲਾ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਪ੍ਰਦਾਨ ਕੀਤਾ ਗਿਆ। ਫੌਜੀ ਸਕੂਲਾਂ ਵਿੱਚ ਬੇਟੀਆਂ ਦੇ ਪ੍ਰਵੇਸ਼ ਨੁੰ ਮੰਜੂਰੀ ਦਿੱਤੀ ਗਈ ਹੈ।ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਦੇ ਸਸ਼ਕਤੀਕਰਣ ਲਈ ਸੂਬਾ ਸਰਕਾਰ ਨੇ ਲੱਖਪਤੀ ਦੀਦੀ, ਪ੍ਰਧਾਨ ਮੰਤਰੀ ਮਾਤਰ ਵੰਦਾਨ ਯੋਜਨਾ ਵਰਗੀ ਅਨੇਕ ਯੋਜਨਾਵਾਂ ਲਾਗੂ ਕੀਤੀਆਂ ਹਨ। ਦੇਸ਼ ਦੀ 10 ਕਰੋੜ ਮਹਿਲਾਵਾਂ ਨੂੰ 90 ਲੱਖ ਤੋਂ ਵੱਧ ਸਵੈ ਸਹਾਇਤਾ ਸਮੂਹਾਂ ਵਿੱਚ ਸੰਗਠਤ ਕੀਤਾ ਗਿਆ ਹੈ। ਹਰਿਆਣਾ ਵਿੱਚ 6 ਲੱਖ 30 ਹਜਾਰ ਮਹਿਲਾਵਾਂ ਨੂੰ 63 ਹਜਾਰ ਤੋਂ ਵੱਧ ਸਵੈ ਸਹਾਇਤਾ ਸਮੂਹਾਂ ਨਾਲ ਜੋੜਿਆ ਗਿਆ ਹੈ। 

ਸੂਬਾ ਸਰਕਾਰ ਨੇ ਭੈਣਾਂ-ਕੁੜੀਆਂ ਨੂੰ ਆਰਥਕ ਤੇ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ਦੀਨਦਿਆਲ ਲਾਡੋ ਨੱਛਮੀ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ 2100 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਹੁਣ ਤੱਕ 9 ਲੱਖ 68 ਹਜਾਰ ਭੈਣ--ਬੇਟੀਆਂ ਨੂੰ 1 ਹਜਾਰ 38 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ।ਇਸ ਮੌਕੇ 'ਤੇ ਸਾਬਕਾ ਮੰਤਰੀ ਸੁਭਾਸ਼ ਸੁਧਾ, ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ, ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਰਹੇ।

 

Tags: Nayab Singh Saini , Haryana , Haryana Chief Minister , Chief Minister of Haryana , BJP Haryana , Kurukshetra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD